Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਸ਼ਿਕਾ ਜੈਨ ਵਲੋਂ ਡਾ. ਬੀ.ਆਰ.ਅੰਬੇਡਕਰ ਦੇ ਸਿਖਿਅਤ ਬਣੋ ਦੇ ਸੰਕਲਪ ਨੂੰ ਵੱਧ ਤੋਂ ਵੱਧ ਫੈਲਾਉਣ ਦਾ ਸੱਦਾ

ਬੱਚਿਆਂ ਅਤੇ ਅਧਿਕਾਰੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

Aashika Jain

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 14 Apr 2026

Last updated on: Apr 14, 2026, 13:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੱਦਾ ਦਿੱਤਾ ਕਿ ਭਾਰਤ ਰਤਨ ਡਾ. ਅੰਬੇਡਕਰ ਵਲੋਂ ਸਿਖਿਅਤ ਬਣੋ ਦੇ ਦਿੱਤੇ ਸੰਕਲਪ ਨੂੰ ਵੱਧ ਤੋਂ ਵੱਧ ਫੈਲਾਅ ਕੇ ਬੱਚਿਆਂ ਨੂੰ ਸਿਖਿਅਤ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਵਲੋਂ ਸੰਜੋਏ ਸੁਪਨਿਆਂ ਦਾ ਸਮਾਜ ਸਿਰਜਿਆ ਜਾ ਸਕੇ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਬੱਚਿਆਂ ਸਮੇਤ ਲੋਕਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ਅਤੇ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਦੇਸ਼ ਵਾਸੀਆਂ ਲਈ ਹਮੇਸ਼ਾ ਰਾਹ ਦਸੇਰਾ ਰਹੇਗਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵਲੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਵਿਧਾਨ ਦੀ ਮਿਸਾਲ ਦੁਨੀਆਂ ਭਰ ਵਿਚ ਨਹੀਂ ਮਿਲਦੀ ਜੋ ਕਿ ਸਮਾਨਤਾ, ਨਿਆ, ਮਨੁੱਖੀ ਅਧਿਕਾਰਾਂ, ਔਰਤਾਂ ਦੇ ਹੱਕਾਂ ਅਤੇ ਦੇਸ਼ ਨੂੰ ਇਕ ਮਾਲਾ ਵਿਚ ਪਰੋਣ ਦੀ ਗਵਾਹੀ ਭਰਦਾ ਹੈ। 

ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਦਾ ਸਾਰਾ ਜੀਵਨ ਸੰਘਰਸ਼ ਭਰਪੂਰ ਰਿਹਾ ਜਿਸ ਦੌਰਾਨ ਉਨ੍ਹਾਂ ਨੇ ਹਰ ਵਰਗ ਨੂੰ ਬਰਾਬਰੀ ਦੀ ਪੁਰਜ਼ੋਰ ਵਕਾਲਤ ਕੀਤੀ ਅਤੇ ਉਨ੍ਹਾਂ ਦੇ ਆਾਦਰਸ਼ਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਡਾ. ਅੰਬੇਡਕਰ ਅਤੇ ਦੇਸ਼ ਦੀਆਂ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਵਲੋਂ ਕੀਤੇ ਸੰਘਰਸ਼ਾਂ ਬਾਰੇ ਜਾਨਣ ਦਾ ਮੌਕਾ ਮਿਲੇ ਅਤੇ ਉਹ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਹਰਪਾਲ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਬੱਚੇ ਮੌਜੂਦ ਸਨ ਜਿਨ੍ਹਾਂ ਨੇ ਵੀ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

Tags: Aashika Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD