Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਲਖਬੀਰ ਸਿੰਘ ਰਾਏ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ

ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਕ ਤਰੱਕੀ ਸੰਭਵ- ਵਿਧਾਇਕ ਰਾਏ

Lakhbir Singh Rai

Gurpreet Singh

Gurpreet Singh

5 Dariya News

ਫ਼ਤਹਿਗੜ੍ਹ ਸਾਹਿਬ , 14 Apr 2026

Last updated on: Apr 14, 2026, 15:34 IST

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਬੀ.ਆਰ ਅੰਬੇਡਕਰ ਦੀ 135ਵੀਂ ਜਯੰਤੀ ਮੌਕੇ ਉਨ੍ਹਾਂ ਦੀ ਪ੍ਰਤਿਮਾ ਤੇ ਹਲਕਾ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਵਿਧਾਇਕ ਲਖਬੀਰ ਸਿੰਘ ਰਾਏ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। 

ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ।    

ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। 

ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। 

ਇਸ ਮੌਕੇ ਏ.ਐਸ.ਆਈ ਬਲਜਿੰਦਰ ਸਿੰਘ, ਐਡਵੋਕੇਟ ਹਰਕਮਲ ਸਿੰਘ, ਰਜੇਸ਼ ਕੁਮਾਰ, ਰਜੇਸ਼ ਉੱਪਲ, ਹੈਪੀ ਭੈਣੀ, ਦਵਿੰਦਰ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਅਸੀਸ ਅੱਤਰੀ ਬੰਟੂ ਮਹੱਦੀਆਂ, ਦਿਲਪ੍ਰੀਤ ਸਿੰਘ ਭੱਟੀ, ਬਿੱਟੂ ਸੂਦ, ਸਰਪੰਚ ਰਣਜੋਧ ਸਿੰਘ, ਮਨਦੀਪ ਸਿੰਘ ਪੋਲਾ, ਸਤੀਸ਼ ਲੁਟੌਰ, ਮਾਨਵ ਟਿਵਾਣਾ ਤੋਂ ਇਲਾਵਾ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਸਨ।

 

Tags: Lakhbir Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD