Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਨ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ : ਮੀਤ ਹੇਅਰ

ਸੰਸਦ ਮੈਂਬਰ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

Meet Hayer, Harinder Singh Dhaliwal, Harpreet Singh

Gurpreet Singh

Gurpreet Singh

5 Dariya News

ਬਰਨਾਲਾ , 14 Apr 2026

Last updated on: Apr 14, 2026, 16:47 IST

ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਮੁੱਖ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਓਹਨਾਂ ਅੱਜ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।ਸੰਸਦ ਮੈਂਬਰ ਮੀਤ ਹੇਅਰ ਨੇ ਜਿੱਥੇ ਕਿਸਾਨਾਂ ਅਤੇ ਸਮੁੱਚੇ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ, ਓਥੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। 

ਇਸ ਮੌਕੇ ਪਨਗ੍ਰੇਨ ਏਜੰਸੀ ਵਲੋਂ ਆੜ੍ਹਤੀ ਚਰਨ ਦਾਸ ਦੀ ਦੁਕਾਨ 'ਤੇ ਕਿਸਾਨ ਬਲਵਿੰਦਰ ਸਿੰਘ ਵਾਸੀ ਈਨਾ ਬਾਜਵਾ ਦੀ ਫ਼ਸਲ ਦੀ ਖਰੀਦ ਤੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਚਾਰ ਏਜੰਸੀਆਂ ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਵਲੋਂ ਖ਼ਰੀਦ ਕੀਤੀ ਜਾਵੇਗੀ। 

ਓਹਨਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਦਾਇਗੀ ਫ਼ਸਲ ਵੇਚਣ ਦੇ 24 ਘੰਟਿਆਂ ਦੇ ਅੰਦਰ ਸਿੱਧੀ ਖਾਤਿਆਂ ਵਿਚ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹੋਏ ਹਨ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਵੀ ਅਧਿਕਾਰੀਆਂ ਵਲੋਂ ਆੜ੍ਹਤੀਆਂ, ਟਰੱਕ ਆਪ੍ਰੇਟਰਾਂ, ਲੇਬਰ ਦੇ ਠੇਕੇਦਾਰਾਂ ਸਮੇਤ ਸਾਰੀਆਂ ਧਿਰਾਂ ਨਾਲ ਮੀਟਿੰਗਾਂ ਕਰਕੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। 

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਕੀਤੀ ਜਾਵੇਗੀ। ਇਸ ਵਾਰ 4,69,000 ਮੀਟ੍ਰਿਕ ਟਨ ਫ਼ਸਲ ਆਉਣ ਦੀ ਉਮੀਦ ਹੈ। ਓਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਬਿਜਲੀ, ਛਾਂ, ਪਖਾਨਿਆਂ ਸਮੇਤ ਸਾਰੇ ਪ੍ਰਬੰਧ ਪੁਖ਼ਤਾ ਹੋਣ ਦੇ ਨਿਰਦੇਸ਼ ਦਿੱਤੇ ਹੋਏ ਹਨ ਤੇ ਕੋਈ ਵੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਓਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੁਣ ਦਿਨ ਖੁੱਲ੍ਹ ਗਏ ਹਨ ਅਤੇ ਮੌਸਮ ਦਾ ਮਿਜ਼ਾਜ ਠੀਕ ਹੈ ਜਿਸ ਕਰਕੇ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਫ਼ਸਲ ਦੀ ਵਿਕਰੀ ਨਾਲੋ-ਨਾਲ ਹੋ ਸਕੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ. ਬੀਰ ਇੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਬਰਨਾਲਾ ਜਸਮਨਪ੍ਰੀਤ ਸਿੰਘ ਸਮੇਤ ਵੱਖ ਵੱਖ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਚੇਅਰਮੈਨ ਨਗਰ ਸੁਧਾਰ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ, ਹਸਨਪ੍ਰੀਤ ਭਾਰਦਵਾਜ, ਧੀਰਜ ਦਧਾਹੂਰ ਤੋਂ ਇਲਾਵਾ ਆੜ੍ਹਤੀ, ਕਿਸਾਨ ਤੇ ਪਤਵੰਤੇ ਮੌਜੂਦ ਸਨ।

 

Tags: Meet Hayer , Harinder Singh Dhaliwal , Harpreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD