Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਕੁਲਦੀਪ ਸਿੰਘ ਧਾਲੀਵਾਲ

52 ਕਿਲੋਮੀਟਰ ਵਿਛੇ ਸੀਵਰੇਜ ਦਾ ਗੰਦਾ ਪਾਣੀ ਫੈਲਣ ਨਾਲ ਸੰਭਾਵੀ ਬਿਮਾਰੀਆਂ ਤੋਂ ਅਜਨਾਲਾ ਸ਼ਹਿਰੀਆਂ ਨੂੰ ਮਿਲੇਗੀ ਮੁਕਤੀ-ਧਾਲੀਵਾਲ

Kuldeep Singh Dhaliwal

Gurpreet Singh

Gurpreet Singh

5 Dariya News

ਅੰਮ੍ਰਿਤਸਰ/ਅਜਨਾਲਾ , 14 Apr 2026

Last updated on: Apr 14, 2026, 16:56 IST

ਅੱਜ ਵਿਸਾਖੀ ਦਿਹਾੜੇ ਦੀਆਂ ਅਜਨਾਲਾ ਸ਼ਹਿਰੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ‘ਚ ਹੀ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਫਾਈ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ 1.21 ਕਰੋੜ ਰੁਪਏ ਦੇ ਖਰਚੇ ਨਾਲ ਮੁਕੰਮਲ ਕੀਤੀ ਜਾਣ ਵਾਲੀ ਸੀਵਰੇਜ ਸਫਾਈ ਮੁਹਿੰਮ ਦਾ ਹਰੀ ਝੰਡੀ ਵਿਖਾ ਕੇ ਪੂਰੇ ਜੋਸ਼ੋ ਖਰੋਸ਼ ਨਾਲ ਆਗਾਜ਼ ਕੀਤਾ। 

ਸ. ਧਾਲੀਵਾਲ ਨੇ ਇਸ ਸਫਾਈ ਮੁਹਿੰਮ ਵਿਕਾਸ ਕਾਰਜ ਦੇ ਉਦਘਾਟਨ ਮੌਕੇ ਅਜਨਾਲਾ ਸ਼ਹਿਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਅੱਜ ਤੋਂ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਸ਼ੁਰੂ ਕਰਵਾਈ ਗਈ ਹੈ, ਜੋ ਨਿਰਧਾਰਿਤ ਸਮੇਂ ‘ਚ 15 ਅਗਸਤ ਤੱਕ ਮੁਕੰਮਲ ਕਰਨ ਲਈ ਸੀਵਰੇਜ ਬੋਰਡ ਅਧਿਕਾਰੀਆਂ ਤੇ ਠੇਕੇਦਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਨੇਪੜੇ ਚਾੜੇ ਜਾਣ ਪਿੱਛੋਂ ਭਵਿੱਖ ਵਿੱਚ ਸ਼ਹਿਰੀਆਂ ਨੂੰ ਅਜਿਹੀ ਗੰਭੀਰ ਸੀਵਰੇਜ ਸਮੱਸਿਆ ਨਾਲ ਜੂਝਣਾ ਨਹੀਂ ਪਵੇਗਾ। ਸ. ਧਾਲੀਵਾਲ ਨੇ ਪ੍ਰਗਟਾਵਾ ਕੀਤਾ ਕਿ ਅਜਨਾਲਾ ਸ਼ਹਿਰ ‘ਚ ਪਾਏ ਗਏ 52 ਕਿਲੋਮੀਟਰ ਲੰਮੇ ਘੇਰੇ ‘ਚ ਸੀਵਰੇਜ ਦੀ ਪਿਛਲੇ 20 ਸਾਲਾਂ ਤੋਂ ਸਾਬਕਾ ਸਰਕਾਰਾਂ ਦੇ ਕਾਰਜਕਾਲ ‘ਚ ਇਕ ਵਾਰ ਵੀ ਸਫਾਈ ਨਹੀਂ ਕਰਵਾਈ ਗਈ। ਜਿਸ ਦੇ ਨਤੀਜੇ ਵਜੋਂ ਸ਼ਹਿਰ ਦੀਆਂ ਗਲੀਆਂ ‘ਚ ਸੀਵਰੇਜ ਦਾ ਗੰਦਾ ਪਾਣੀ ਖੁੱਲੇ ਆਮ ਫੈਲਣ ਦੇ ਮੱਦੇਨਜ਼ਰ ਗੰਦਗੀ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਸ਼ਹਿਰੀ ਪੀੜਤ ਹੋ ਰਹੇ ਸਨ। 

ਸ਼ਹਿਰੀਆਂ ਨੂੰ ਦਰਪੇਸ਼ ਇਸ ਪ੍ਰਮੁੱਖ ਸਮੱਸਿਆ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਵਲੋਂ ਕਾਫੀ ਜੱਦੋ ਜਹਿਦ ਕਰਨੀ ਪਈ ਕਿਉਂਕਿ ਸਾਬਕਾ ਸਰਕਾਰਾਂ ਵਲੋਂ ਸੀਵਰੇਜ ਸਫਾਈ ਦੀ ਤਾਣੀ ‘ਚ ਕਈ ਤਰਾਂ ਦੀਆਂ ਉਲਝਣਾ ਪੈਦਾ ਕੀਤੀਆਂ ਹੋਈਆਂ ਸਨ। ਅਤੇ ਬਰਸਾਤਾਂ ਦੇ ਦਿਨਾਂ ‘ਚ ਅਕਸਰ ਹੀ ਸੀਵਰੇਜ ਦੀਆਂ ਲਾਈਨਾਂ ਜਾਮ ਹੋ ਜਾਣ ਕਾਰਣ ਵੱਡੀ ਪੱਧਰ ਤੇ ਸ਼ਹਿਰੀ ਲੋਕ ਇਸ ਭਖਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਉਨ੍ਹਾਂ(ਸ. ਧਾਲੀਵਾਲ) ਤੱਕ ਸਿੱਧੀ ਜਾਂ ਫਿਰ ਨਗਰ ਪੰਚਾਇਤ ਪ੍ਰਸ਼ਾਸ਼ਨ ਕੋਲ ਪਹੁੰਚ ਬਣਾਉਂਦੇ ਸਨ। 

ਮੌਕੇ ਤੇ ਮੌਜੂਦ ਸੀਵਰੇਜ ਬੋਰਡ ਦੇ ਇੰਜੀਨੀਅਰ ਗੁਰਭੇਜ ਸਿੰਘ ਨੇ ਵਿਧਾਇਕ ਸ. ਧਾਲੀਵਾਲ ਨੂੰ ਜਨਤਕ ਤੌਰ ਤੇ ਭਰੋਸਾ ਦਿੱਤਾ ਕਿ ਸੀਵਰੇਜ ਸਫਾਈ ਮੁਹਿੰਮ ‘ਚ ਪੂਰੀ ਤਰਾਂ ਪਾਰਦਰਸ਼ਤਾ ਰੱਖਦਿਆਂ ਠੇਕੇਦਾਰ ਨੂੰ ਵੀ ਕੋਈ ਕੋਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭੱਟੀ ਜਸਪਾਲ ਸਿੰਘ ਢਿਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ , ਬਲਜਿੰਦਰ ਮਾਹਲ, ਸ਼ਿਵ ਚਾਹਲ, ਕੌਂਸਲਰ ਅਵਿਨਾਸ਼,ਓਡਵੋਕੇਟ ਸੰਦੀਪ ਕੌਸ਼ਲ ਗੱਟੂ, ਸੁੱਖ ਨਿੱਜਰ, ਪ੍ਰਧਾਨ , ਕੌਂਸਲਰ , ਸਰਗਰਮ ਸ਼ਹਿਰੀ ਵਲੰਟੀਅਰ, ਤੋਂ ਇਲਾਵਾ ਸੀਵਰੇਜ ਬੋਰਡ ਦੇ ਐਸਡੀਓ ਪ੍ਰਦੀਪ ਜੈਨ, ਤੇ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫਸਰ ਦਿਨੇਸ਼ ਸੂਰੀ ਆਦਿ ਅਮਲਾ ਮੌਜੂਦ ਸੀ। 

ਇਸ ਤੋਂ ਪਹਿਲ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਸਥਾਨਕ ਸ਼ਹਿਰ ‘ਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋ ਕੇ ਸੰਗਤਾਂ ਨੂੰ ਜਿੱਥੇ ਖਾਲਸਾ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਪੇਸ਼ ਕੀਤੀ, ਉਥੇ ਸੰਗਤਾਂ ‘ਚ ਮੌਜੂਦ  ਧਾਰਮਿਕ ਸਿੱਖ ਸੰਸਥਾਵਾਂ ਦੇ ਨੁਮਾਇੰਦੀਆਂ ਤੇ ਗੁਰਦੁਆਰਾਂ ਕਮੇਟੀ ਦੇ ਆਹੁਦੇਦਾਰਾਂ ਨੂੰ ਬੀਤੇ ਕੱਲ ਪੰਜਾਬ ਵਿਧਾਨ ਸਭਾ ਦੇ ਬੁਲਏ ਗਏ ਵਿਸ਼ੇਸ਼ ਇਜਲਾਸ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਉੱਦਮ ਨਾਲ ਜਾਗਤ ਜੋਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਨੂੰਨ ‘ਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਲਈ ਭਾਰੀ ਜੁਰਮਾਨਿਆਂ ਤੇ ਜ਼ੇਲਾਂ ‘ਚ ਤਾ ਉਮਰ ਕੈਦ (ਲਗਭਗ ਫਾਂਸੀ ਵਰਗੀ ਸਜ਼ਾ) ਦੀ ਵਿਵਸਥਾ ਕਰਕੇ ਬੇਅਦਬੀਆਂ ਲਈ ਜਿੰਮੇਵਾਰ ਦੋਸ਼ੀਆਂ ਨਾਲ ਹੀ ਸਾਜਿਸ਼ ਘਾੜਿਆਂ ਤੇ ਕਸਟੋਡੀਅਨ ਨੂੰ ਵੀ ਬਰਾਬਰ ਦੋਸ਼ਾਂ ਦੇ ਕਟਹਿਰੇ ‘ਚ ਲਿਆਉਣ ਦੀ ਵਿਵਸਥਾ ਕੀਤੀ ਗਈ। ਜਿਸ ਦੇ ਮੱਦੇਨਜ਼ਰ ਬੇਅਦਬੀਆਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਵੇਗੀ।

 

Tags: Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD