Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ `ਤੇ ਚੱਲਣ ਦਾ ਸੱਦਾ ਦਿੱਤਾ

Dalwinderjit Singh

Gurpreet Singh

Gurpreet Singh

5 Dariya News

ਅੰਮ੍ਰਿਤਸਰ , 14 Apr 2026

Last updated on: Apr 14, 2026, 17:00 IST

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ.-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਪਲੱਵ ਸ਼੍ਰੇਸ਼ਠਾ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਉੱਪਰ ਫੁੱਲ ਚੜਾ ਕੇ ਆਪਣਾ ਸਤਿਕਾਰ ਭੇਟ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ `ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। 

ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਦਾ ਸਮਾਜ ਸਿਰਜਣ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਪੂਰੀ ਸੁਹਿਰਦਤਾ ਨਾਲ ਯਤਨ ਆਪਣੇ ਯਤਨ ਕਰਦਾ ਰਹੇਗਾ।

 

 

Tags: Dalwinderjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD