Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

Rahul Chaba

Gurpreet Singh

Gurpreet Singh

5 Dariya News

ਸੰਗਰੂਰ , 14 Apr 2026

Last updated on: Apr 14, 2026, 17:09 IST

ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਆਪਣੇ ਜੀਵਨ ਦੌਰਾਨ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਭਾਈਚਾਰੇ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕੀਤਾ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕੀਤਾ। 

ਉਨ੍ਹਾਂ ਦਾ ਯੋਗਦਾਨ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜਿਕ ਨਿਆਂ ਦੀ ਸਥਾਪਨਾ ਲਈ ਸਦਾ ਯਾਦਗਾਰੀ ਰਹੇਗਾ। ਬਾਬਾ ਸਾਹਿਬ ਡਾ. ਅੰਬੇਡਕਰ ਦੇ ਵਿਚਾਰ ਅੱਜ ਵੀ ਸਮਾਜ ਲਈ ਓਨੇ ਹੀ ਪ੍ਰਸੰਗਿਕ ਹਨ, ਜਿੰਨੇ ਉਹਨਾਂ ਦੇ ਸਮੇਂ ਵਿੱਚ ਸਨ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੇ ਦੱਸੇ ਰਸਤੇ 'ਤੇ ਚੱਲਦਿਆਂ ਸਮਾਜ ਵਿੱਚ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਸਨਮਾਨ ਯਕੀਨੀ ਬਣਾਉਣ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ।

ਅੱਜ ਦੀ ਪੀੜ੍ਹੀ ਲਈ ਬਾਬਾ ਸਾਹਿਬ ਦੇ ਵਿਚਾਰ ਪ੍ਰੇਰਣਾ ਦਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਦਿਆਂ ਸਮਾਜ ਵਿੱਚ ਸਮਾਨਤਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ ਦੇ ਅਧਾਰ 'ਤੇ ਦੇਸ਼ ਚੱਲ ਰਿਹਾ ਹੈ ਤੇ ਅੱਗੇ ਵੀ ਚੱਲਦਾ ਰਹੇਗਾ। ਉਹਨਾਂ ਕਿਹਾ ਕਿ ਸੰਵਿਧਾਨਿਕ ਕਦਰਾਂ ਕੀਮਤਾਂ ਦਾ ਸਨਮਾਨ ਹਰ ਇੱਕ ਨਾਗਰਿਕ ਦੀ ਜਿੰਮੇਵਾਰੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ, ਜ਼ਿਲ੍ਹਾ ਨਿਆਂ ਤੇ ਅਧਿਕਾਰਤ ਅਫਸਰ ਸੁਖਸਾਗਰ ਸਿੰਘ, ਬਲਾਕ ਭਲਾਈ ਅਫਸਰ ਚਰਨਜੀਤ ਸਿੰਘ ਚੰਨੀ, ਗੁਰਚਰਨ ਸਿੰਘ ਈਲਵਾਲ, ਅਮਰੀਕ ਸਿੰਘ, ਸੋਨੂ ਸਿੰਘ, ਡਾ. ਰਾਜ ਸਿੰਘ, ਸ਼ਕਤੀ ਸਿੰਘ ਠੇਕੇਦਾਰ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Rahul Chaba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD