Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੁਲਤਾਰ ਸਿੰਘ ਸੰਧਵਾਂ ਨੇ ਸਮਾਣਾ ਮੋਰਚੇ ਦੀ ਸੰਗਤ ਨੂੰ ਸੌਂਪੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਦੀ ਕਾਪੀ

ਸੰਗਤ ਤੇ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਰੋਕੂ ਸਖ਼ਤ ਕਾਨੂੰਨ ਬਣਾਉਣ ਲਈ ਵਿਧਾਨ ਸਭਾ ‘ਚ ਇਤਿਹਾਸਕ ਬਿੱਲ ਪਾਸ ਕੀਤਾ- ਸੰਧਵਾਂ

Kultar Singh Sandhwan, Chetan Singh Jauramajra, Kulwant Singh Bazigar, Samana

Gurpreet Singh

Gurpreet Singh

5 Dariya News

ਸਮਾਣਾ , 14 Apr 2026

Last updated on: Apr 14, 2026, 17:39 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲੋਂ ਕੀਤੇ ਆਪਣੇ ਵਾਅਦੇ ਮੁਤਾਬਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦੀ ਕਾਪੀ ਅੱਜ ਸਮਾਣਾ ਵਿਖੇ ਟਾਵਰ ਮੋਰਚੇ ਦੀ ਸੰਗਤ ਨੂੰ ਸੌਂਪੀ। ਇਸ ਦੌਰਾਨ ਮੋਰਚੇ ਦੇ ਮੰਚ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਨੂੰ ਸ਼ਲਾਘਾਯੋਗ ਤੇ ਸਵਾਗਤਯੋਗ ਕਦਮ ਦੱਸਿਆ ਗਿਆ। 

ਸਪੀਕਰ ਨੇ ਕਿਹਾ ਕਿ ਵਾਅਦੇ ਪੂਰੇ ਕਰਨੇ ਵੀ ਗੁਰੂ ਦੀ ਕਿਰਪਾ ਬਿਨਾ ਨਹੀਂ ਹੁੰਦੇ ਅਤੇ ਉਨ੍ਹਾਂ ਨੇ ਜੋ ਵਾਅਦਾ ਕੀਤਾ ਸੀ ਅਤੇ ਉਸੇ ਮੁਤਾਬਕ ਉਹ ਇਸ ਬਿੱਲ ਦੀ ਕਾਪੀ ਅੱਜ ਭਾਈ ਗੁਰਜੀਤ ਸਿੰਘ ਖ਼ਾਲਸਾ ਤੇ ਸੰਗਤ ਨੂੰ ਸੌਂਪਣ ਲਈ ਆਏ ਹਨ। ਉਨ੍ਹਾਂ ਅਪੀਲ ਕੀਤੀ ਕਿ ਵਡੇਰੇ ਹਿਤਾਂ ਲਈ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਹੁਣ ਟਾਵਰ ਤੋਂ ਹੇਠਾਂ ਆ ਜਾਣਾ ਚਾਹੀਦਾ ਹੈ।

ਸਪੀਕਰ ਸੰਧਵਾਂ ਨੇ ਇਸ ਬਿੱਲ ਦਾ ਸਿਹਰਾ ਸੰਗਤ ਨੂੰ ਦਿੰਦਿਆਂ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਚਨ ਕੀਤਾ ਸੀ, ਉਹ ਇਹ ਇਤਿਹਾਸਕ ਬਿੱਲ ਪਾਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਕਾਨੂੰਨੀ ਰੂਪ ਦਿਵਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮਿਲਣ ਤੱਕ ਅਸੀਂ ਟਿਕ ਕੇ ਨਹੀਂ ਬੈਠਾਂਗੇ। 

ਉਨ੍ਹਾਂ ਕਿਹਾ ਕਿ ਸਾਨੂੰ ਇਹ ਉਮੀਦ ਨਹੀਂ ਹੈ ਕਿ ਗਵਰਨਰ ਇਸ ਨੂੰ ਪਾਸ ਨਹੀਂ ਕਰਨਗੇ, ਕਿਉਂਕਿ ਇਹ ਰਾਜ ਦਾ ਬਿੱਲ ਹੈ ਅਤੇ ਸਰਕਾਰ ਵੱਲੋਂ ਇਸ ਕਾਨੂੰਨ ‘ਚ ਹੁਣ ਕੋਈ ਗਲਤੀ ਨਹੀਂ ਛੱਡੀ ਗਈ ਅਤੇ ਇਹ ਸੰਗਤ ਦੀ ਉਮੀਦ ਤੋਂ ਵੀ ਜ਼ਿਆਦਾ ਸਖ਼ਤ ਕਾਨੂੰਨ ਹੈ। ਕੁਲਤਾਰ ਸਿੰਘ ਸੰਧਵਾਂ ਨੇ ਮੋਰਚੇ ਦੀ ਸੰਗਤ ਵੱਲੋਂ ਉਠਾਏ ਸ਼ੰਕਿਆਂ ਤੇ ਸਵਾਲਾਂ ਦੇ ਪੁਖ਼ਤਾ ਜਵਾਬ ਦਿੰਦਿਆਂ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਸੀ ਕਿ ਉਹ ਗਵਰਨਰ ਤੋਂ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਸਭ ਨਾਲ ਰਲਕੇ ਜਾਣ ਨੂੰ ਤਿਆਰ ਹਨ, ਇਸੇ ਤਹਿਤ ਸਰਕਾਰੀ ਪੱਧਰ ਉੱਤੇ ਕੋਈ ਦੇਰੀ ਨਹੀਂ ਹੋਵੇਗੀ।

ਸਪੀਕਰ ਸੰਧਵਾਂ ਨੇ ਸਮੁੱਚੀ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਇਸ ਬਿੱਲ ਦੇ ਪਾਸ ਹੋਣ ਲਈ ਗੁਰੂ ਦਾ ਸ਼ੁਕਰਾਨਾ ਕਰਨ ਲਈ ਸਮਾਣਾ ਵਿਖੇ ਸੰਗਤ ਕੋਲ ਆਏ ਹਨ, ਕਿਉਂਕਿ ਸੰਗਤ ਵੱਲੋਂ ਮਿਲੇ ਸਹਿਯੋਗ ਤੇ ਅਸ਼ੀਰਵਾਦ ਸਦਕਾ ਹੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਬਿੱਲ ਨੂੰ ਪਾਸ ਕਰਵਾਉਣ ਦੇ ਯੋਗ ਹੋਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਾਵਰ ਉਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਅਰਦਾਸ ਕੀਤੀ ਤੇ ਕਿਹਾ ਕਿ ਉਸ ਦੀ ਤਰਾਂ ਸਾਨੂੰ ਸਭ ਨੂੰ ਆਪਣੇ ਗੁਰੂ ਨੂੰ ਪਿਆਰ ਕਰਨਾ ਆ ਜਾਵੇ। ਸਪੀਕਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਿਆਂਦੇ ਗਏ ਅਜਿਹੇ ਕਾਨੂੰਨਾਂ ਵਿੱਚ ਰਾਜਨੀਤਕ ਗਲਤੀਆਂ ਰਹੀਆਂ ਹਨ ਪ੍ਰੰਤੂ ਜਿਹੜਾ ਬੇਅਦਬੀ ਰੋਕੂ ਕਾਨੂੰਨ ਹੁਣ ਬਣ ਰਿਹਾ ਹੈ ਇਸ ਵਿੱਚ ਕੋਈ ਗਲਤੀ ਨਹੀਂ ਛੱਡੀ ਗਈ। 

ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਨੂੰਨ ਸਨ ਪਰ ਹੁਣ ਸਭ ਦੀ ਸੋਚ ਤੋਂ ਵੀ ਵੱਧ ਸਖ਼ਤ ਕਾਨੂੰਨ ਬਣ ਰਿਹਾ ਹੈ, ਇਸ ਲਈ ਇਸ ਕੰਮ ਨੂੰ ਰਾਜਨੀਤਕ ਕੌਮੇ-ਬਿੰਦੀਆਂ ਚ ਨਾ ਪਾਇਆ ਜਾਵੇ। ਕਾਨੂੰਨ ਬਾਰੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਏਗਾ ਕਿ ਜੋ ਵੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੁਸ਼ਤਾਂ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸਜ਼ਾ ਨੂੰ ਯਾਦ ਰੱਖਣਗੀਆਂ। 

ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਸ ਲਈ ਬਣਾਉਣਾ ਜ਼ਰੂਰੀ ਸੀ ਤਾਂ ਜੋ ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬੇਅਦਬੀ ਦੀਆਂ ਨਾਪਾਕ ਕੋਸ਼ਿਸ਼ਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਇਸ ਦੌਰਾਨ ਮੰਚ ਤੋਂ ਮੋਰਚੇ ਦੇ ਆਗੂਆਂ ਨੇ ਸੰਗਤ ਤੇ ਭਾਈ ਗੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਤੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ। 

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 13 ਅਪ੍ਰੈਲ ਦਾ ਦਿਨ ਖਾਸ ਹੈ ਅਤੇ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਸਮਾਣਾ ਟਾਵਰ ਮੋਰਚੇ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਸਮੇਤ ਪ੍ਰਸ਼ਾਸਨ ਵੱਲੋਂ ਜਾਣੇ ਅਣਜਾਣੇ ‘ਚ ਹੋਈਆਂ ਗਲਤੀਆਂ ਦੀ ਉਹ ਮੁਆਫੀ ਮੰਗਦੇ ਹਨ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਐਸ ਪੀ ਗੁਰਬੰਸ ਸਿੰਘ ਬੈਂਸ, ਐਸ ਡੀ ਐਮ ਰਿਚਾ ਗੋਇਲ, ਡੀਐਸਪੀ ਫ਼ਤਿਹ ਸਿੰਘ ਬਰਾੜ, ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।

 

Tags: Kultar Singh Sandhwan , Chetan Singh Jauramajra , Kulwant Singh Bazigar , Samana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD