Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਕਿਹਾ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ

Jasvir Singh Raja Gill, Aashika Jain

Gurpreet Singh

Gurpreet Singh

5 Dariya News

ਟਾਂਡਾ/ਹੁਸ਼ਿਆਰਪੁਰ , 14 Apr 2026

Last updated on: Apr 14, 2026, 18:32 IST

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੰਬੰਧਤ ਅਧਿਕਾਰੀਆਂ ਨਾਲ ਕਣਕ ਦੀ ਖ਼ਰੀਦ ਸ਼ੁ੍ਰੂ ਕਰਵਾਉਂਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਪੂਰੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਕਿਸਾਨਾਂ ਨੂੰ ਮਿੱਥੇ ਸਮੇਂ ਵਿਚ ਅਦਾਇਗੀਆਂ ਅਤੇ ਫ਼ਸਲ ਦੀ ਲਿਫਟਿੰਗ ਨੂੰ ਵੀ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀਆਂ ਸੁਵਿਧਾਵਾਂ ਦੇ ਨਾਲ ਨਾਲ ਫਸਲ ਦੀ ਤੁਰੰਤ ਲਿਫਟਿੰਗ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਹਰ ਫ਼ਸਲ ਦੀ ਖ਼ਰੀਦ ਲਈ ਲੋੜੀਂਦੀ ਸਹੂਲਤ ਅਮਲ ਵਿਚ ਲਿਆਂਦੀ ਜਾਵੇ।

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਦੇ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਮਹਤੱਵਪੂਰਨ ਕੰਮਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ। ਨੂੰ ਸਿੰਚਾਈ ਲਈ ਦਿਨ ਵੇਲੇ ਬਿਨਾਂ ਰੁਕਾਵਟ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਰਾਜ ਅੰਦਰ 18349 ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਵੱਡੀ ਸਹੂਲਤ ਮਿਲੀ ਹੈ। 

ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤਾਂ ਵਿਚ ਰਹਿੰਦ-ਖੂਹੰਦ ਦੇ ਹੱਲ ਲਈ 1.58 ਲੱਖ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਹੋਵੇਗੀ ।

ਇਸ ਮੌਕੇ ਪਿੰਡ ਮੱਦਾ ਦੇ ਕਿਸਾਨ ਅਵਤਾਰ ਸਿੰਘ ਦੀ ਢੇਰੀ, ਜੋ ਕਿ 101 ਕੁਇੰਟਲ ਸੀ, ਦੀ ਖ਼ਰੀਦ ਵੀ ਕਰਵਾਈ ਗਈ। ਜ਼ਿਕਰਯੋਗ ਹੈ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 2400 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 320 ਟਨ ਦੇ ਕਰੀਬ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਜ਼ਿਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਵਾਲੀ ਫ਼ਸਲ ਅਤੇ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਨੂੰ ਤਰਜੀਹ ਦੇਣ ਤਾਂ ਜੋ ਉਨ੍ਹਾਂ ਦੀ ਫ਼ਸਲ ਨਾਲੋ-ਨਾਲ ਖ਼ਰੀਦੀ ਜਾ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ  ਦਾਣਾ ਮੰਡੀ ਟਾਂਡਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 78 ਮੰਡੀਆਂ ਸਥਾਪਤ ਹਨ ਜਿਨ੍ਹਾਂ ਵਿਚੋਂ 65 ਪੱਕੀਆਂ ਅਤੇ 13 ਆਰਜੀ ਖ਼ਰੀਦ ਕੇਂਦਰ ਹਨ । 

ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ 48 ਘੰਟੇ ਵਿਚ ਅਦਾਇਗੀ ਤੋਂ ਇਲਾਵਾ 72 ਘੰਟਿਆਂ ਵਿਚ ਲਿਫਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿਹਾ ਜ਼ਿਲੇ ਵਿਚ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰਹਾਊਸ ਅਤੇ ਐਫ.ਸੀ.ਆਈ. ਵੱਲੋਂ ਫਸਲ ਦੀ ਖ਼ਰੀਦ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਖ਼ਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ ਰਹੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਸੰਬੰਧੀ ਲਗਾਤਾਰ ਸਮੀਖਿਆ ਬਾਰੇ ਨਿਰਦੇਸ਼ ਦੇ ਦਿੱਤੇ ਗਏ ਹਨ।

 

Tags: Jasvir Singh Raja Gill , Aashika Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD