Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜਪਾਲ ਨੇ ਨੌਜਵਾਨਾਂ ਨੂੰ ਦੇਸ਼ ਨੂੰ ਵਿਕਸਿਤ ਬਣਾਉਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਕਿਹਾ ਸਿੱਖਿਆ ਦਾ ਅਸਲ ਉਦੇਸ਼ ਸਮਾਜ ‘ਚ ਸਾਰਥਕ ਯੋਗਦਾਨ ਪਾਉਣਾ

Gulab Chand Kataria, Governor of Punjab, Punjab Governor, Punjab Raj Bhavan, Jalandhar

Web Admin

Web Admin

5 Dariya News

ਜਲੰਧਰ , 14 Apr 2026

Last updated on: Apr 15, 2026, 12:04 IST

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਡੀ.ਏ.ਵੀ. ਕਾਲਜ ਦੇ 90ਵੇਂ ਇਨਾਮ ਵੰਡ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਕੇ ਦੇਸ਼ ਨੂੰ ਵਿਕਸਿਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਮਾਰੋਹ ਦੀ ਸ਼ੁਰੂਆਤ ਵਿੱਚ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਸਤਿਕਾਰ ਭੇਟ ਕੀਤਾ।

ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ਼੍ਰੀ ਕਟਾਰੀਆ ਨੇ ਸੰਪੂਰਨ ਸਿੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਗਿਆਨ ਉਹੀ ਸਾਰਥਕ ਹੈ, ਜਿਸ ਨਾਲ ਵਿਕਸਿਤ ਮਾਨਸਿਕਤਾ ਤਿਆਰ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ, ਅਨੁਸ਼ਾਸਿਤ ਰਹਿਣ, ਨੈਤਿਕ ਜੀਵਨ ਜਿਊਣ ਅਤੇ ਸਮਾਜ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ।  

ਸ਼੍ਰੀ ਕਟਾਰੀਆ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਬੜੀ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਣ ਦੇ ਨਾਲ-ਨਾਲ ਉਸ ਲਈ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਰਾਹ ਵੀ ਪੱਧਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਸਿਤ ਬਣਾਉਣ ਵਿੱਚ ਸਿੱਖਿਆ ਸੰਸਥਾਵਾਂ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ। 

ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਅਤੇ ਏ.ਆਈ ਦੇ ਯੁੱਗ ਵਿੱਚ ਲੋੜ ਹੈ ਕਿ ਸਿੱਖਿਆ ਸੰਸਥਾਵਾਂ ਅਜੋਕੇ ਸਮੇਂ ਦੀ ਜ਼ਰੂਰਤ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ। ਅੱਜ ਦੇ ਇਨਾਮ ਵੰਡ ਸਮਾਗਮ ਦੌਰਾਨ 90 ਫੀਸਦੀ ਮੈਡਲ ਲੜਕੀਆਂ ਵੱਲੋਂ ਹਾਸਲ ਕਰਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਅੱਗੇ ਹਨ। 

ਰਾਜਪਾਲ ਸ਼੍ਰੀ ਕਟਾਰੀਆ ਨੇ ਡੀ.ਏ.ਵੀ. ਸੰਸਥਾਵਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਰੀਆ ਸਮਾਜ ਅਤੇ ਡੀ.ਏ.ਵੀ. ਸੀ.ਐਮ.ਸੀ. ਦੇ ਸੰਸਥਾਪਕਾਂ ਦੀ ਨੈਤਿਕ ਸਿੱਖਿਆ ਪ੍ਰਤੀ ਵਚਨਬੱਧਤਾ ਲਈ ਸ਼ਲਾਘਾ ਵੀ ਕੀਤੀ। ਸਵਾਮੀ ਦਯਾਨੰਦ ਸਰਸਵਤੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣਾ ਹੈ।

ਉਨ੍ਹਾਂ ਨੇ ਡੀ.ਏ.ਵੀ. ਸੀ.ਐਮ.ਸੀ. ਦੀ ਮਹਿਲਾ ਸਿੱਖਿਆ ਵਿੱਚ ਮੋਹਰੀ ਭੂਮਿਕਾ ਲਈ ਵੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਲਗਭਗ 160 ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਆਦਿ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਅਨੂਪ ਕੁਮਾਰ, ਵਾਈਸ-ਪ੍ਰਿੰਸੀਪਲ ਪ੍ਰੋ. ਕੁੰਵਰ ਰਾਜੀਵ, ਪ੍ਰੋ. ਸੋਨਿਕਾ ਦਾਨੀਆ, ਰਜਿਸਟਰਾਰ ਪ੍ਰੋ. ਅਸ਼ੋਕ ਕਪੂਰ ਅਤੇ ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD