Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ - ਡੀ.ਸੀ ਹਿਮਾਂਸ਼ੂ ਜੈਨ

ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੇ 135ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 14 Apr 2026

Last updated on: Apr 15, 2026, 12:05 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਡਕਰ ਜੀ ਦੇ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਇੱਕ ਵੱਡਾ ਯੋਗਦਾਨ ਦਿੱਤਾ ਹੈ। 

ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਬੀ.ਆਰ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਦਾ ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ।ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋ ਡਾ. ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

Tags: Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD