Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਆਪਣਾ ਬਣਾਉਣ ਦਾ ਸੱਦਾ

ਬੁੱਢੇ ਦਰਿਆ ਨੇੜਲੇ ਪਿੰਡਾਂ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ 10 ਫੁੱਟ ਉਚਾ ਹੋਇਆ

Sant Balbir Singh Seechewal, Sant Seechewal, AAP Punjab, Ludhiana, Buddha Dariya

Web Admin

Web Admin

5 Dariya News

ਲੁਧਿਆਣਾ , 14 Apr 2026

Last updated on: Apr 15, 2026, 12:06 IST

ਭੂਖੜੀ ਖੁਰਦ ਇਲਾਕੇ ਵਿੱਚ ਦੋ ਸਾਲ ਤੋਂ ਬੱੁਢੇ ਦਰਿਆ ਵਿੱਚ ਸਾਫ਼ ਪਾਣੀ ਵਗਣ ਨਾਲ ਸਿਫ਼ਤੀ ਤਬਦੀਲੀ ਆਈ  ਹੈ। ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 10-10 ਫੁੱਟ ਤੱਕ ਉਚਾ ਹੋ ਗਿਆ ਹੈ। ਭੂਖੜੀ ਖੁਰਦ ਇਲਾਕੇ ਵਿੱਚ ਦੋ ਸਾਲ ਤੋਂ ਬੁੱਢਾ ਦਰਿਆ ਵਿੱਚ ਸਾਫ਼ ਪਾਣੀ ਵੱਗਣ ਪਰਵਾਸੀ ਪੰਛੀਆਂ ਦੀ ਆਮਦ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਉਚਾ ਹੋਣਾ ਨੂੰ ਵੱਡੀਆਂ ਪ੍ਰਪਾਤੀਆਂ ਵੱਜੋਂ ਦੇਖਿਆ ਜਾ ਰਿਹਾ ਹੈ। ਪਿੰਡ ਭਾਮੀਆ ਵਿੱਚੋਂ ਲੰਘਦੇ ਬੁੱਢੇ ਦਰਿਆ ਦੇ ਪਾਣੀ ਦੇ ਟੀਡੀਐਸ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ।

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਬੁੱਢੇ ਦਰਿਆ ਨੂੰ ਆਪਣਾ ਬਣਾਉਣ ਕਈ ਅੱਗੇ ਆਉਣ। ਭੂਖੜੀ ਖੁਰਦ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਧਾਰਮਿਕ ਸਮਾਗਮ ਦੌਰਾਨ ਵੈਸਾਖ ਮਹੀਨੇ ਦੀ ਕਥਾ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਨਦੀਆਂ ਦਰਿਆ ਸਾਡੀ ਵਿਰਾਸਤ ਹਨ, ਇੰਨ੍ਹਾਂ ਸੰਭਾਲਣਾ ਸਾਡੀ ਸਾਰਿਆ ਦੀ ਸਾਂਝੀ ਜੁੰਮੇਵਾਰੀ ਬਣਦੀ ਹੈ।

ਸੰਤ ਸੀਚੇਵਾਲ ਨੇ ਸੰਗਤਾਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਜਦੋਂ 327 ਸਾਲ ਪਹਿਲਾਂ ਵੈਸਾਖੀ ਵਾਲੇ ਦਿਨ ਹੀ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤਾਂ ਇਸੇ ਸਤਲੁਜ ਦਰਿਆ ਦੇ ਪਾਣੀ ਨਾਲ ਖੰਡੇਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਸੀ। ਸ਼੍ਰੀ ਗੁਰੁ ਨਾਨਕ ਦੇਵ ਜੀ ਤੋਂ ਲੈਕੇ ਦਸਮ ਪਿਤਾ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਪਾਣੀਆਂ ਨਾਲ ਸਾਂਝ ਬਣਾਈ ਰੱਖੀ।

ਸੰਤ ਸੀਚੇਵਾਲ ਨੇ ਕਿਹਾ ਕਿ ਪਾਣੀਆਂ ਨਾਲ ਸਾਡਾ ਨਾਤਾ ਸਦੀਆ ਤੋਂ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨਦੀਆਂ ਦਰਿਆ ਨੂੰ ਆਪਣਾ ਬਣਾ ਲਵਾਂਗੇ ਤਾਂ ਕਿਸੇ ਦੀ ਜੁਅੱਰਤ ਨਹੀਂ ਕਿ ਇਸ ਨੂੰ ਕੋਈ ਗੰਦਾ ਕਰ ਸਕੇ। ਬੁੱਢੇ ਦਰਿਆ ਵਿੱਚ ਪਾਣੀ ਪਿਛਲੇ ਸਾਲ ਨਾਲ ਹੋਰ ਵੀ ਸਾਫ਼ ਹੋ ਕੇ ਵੱਗ ਰਿਹਾ ਹੈ। ਅੱਜ ਦਰਿਆ ਦਾ ਟੀਡੀਐਸ 185 ਦੇ ਕਰੀਬ ਸੀ।ਲੁਧਿਆਣਾ ਸ਼ਹਿਰ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਗਿੱਲ ਨੇ ਸੰਤ ਸੀਚੇਵਾਲ ਦੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਉਨ੍ਹਾਂ ਨੇ ਬੱੁਢੇ ਨਾਲੇ ਨੂੰ ਬੁੱਢਾ ਦਰਿਆ ਬਣਾ ਦਿੱਤਾ। ਉਨ੍ਹਾਂ ਅਸੰਭਵ ਕੰਮ ਨੂੰ ਸੰਭਵ ਕਰਕੇ ਦਿਖਾ ਦਿੱਤਾ।

ਪਿੰਡ ਦੇ ਸਰਪੰਚ ਸਤਪਾਲ ਸਿੰਘ ਨੇ ਕਿਹਾ ਬੁੱਢੇ ਦਰਿਆ ਨੂੰ ਦੂਸ਼ਿਤ ਕਰਨ ਵਾਲੇ ਅਪਰਾਧ ਕਰ ਰਹੇ ਹਨ। ਉਨ੍ਹਾਂ ਡੇਅਰੀਆਂ ਵਾਲਿਆਂ ਨੂੰ ਅਪੀਲ ਕੀਤੀ ਕਿ ਹੁਣ ਸਾਫ਼ ਹੋ ਚੁੱਕੇ ਦਰਿਆ ਨੂੰ ਮੁੜ ਪਲੀਤ ਨਾ ਕਰਨ। ਸਰਪੰਚ ਨੇ ਅਹਿਦ ਕੀਤਾ ਕਿ ਉਹ ਬੁੱਢੇ ਦਰਿਆ ‘ਤੇ ਲਗਾਤਾਰ ਪਹਿਰਾ ਦੇਣਗੇ ਤਾਂ ਬੁੱਢੇ ਦਰਿਆ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਈ ਰੱਖਣਗੇ। ਸਰਪੰਚ ਸਤਪਾਲ ਸਿੰਘ ਨੇ ਦਾਅਵਾ ਕੀਤਾ ਕਿ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 10 ਫੁੱਟ ਤੱਕ ਉਚਾ ਹੋ ਗਿਆ ਹੈ

ਬੁੱਢੇ ਦਰਿਆ ਨੂੰ ਕਾਰ ਸੇਵਾ ਰਾਹੀ ਸਾਫ਼ ਕਰਨ ਦੀ ਚੱਲ ਰਹੀ ਮੁਹਿੰੁਮ ਦੌਰਾਨ ਭੂਖੜੀ ਖੁਰਦ ਦੇ ਪੱਤਣਾਂ ‘ਤੇ ਅੱਜ ਦੂਜੇ ਸਾਲ ਵੀ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਬੁੱਢੇ ਦਰਿਆ ਦੇ ਕਿਨਾਰਿਆਂ ਨੂੰ ਭਰਿਆ-ਭਰਿਆ ਕਰਨ ਲਈ ਦਰਿਆ ਦੇ ਕਿਨਾਰੇ ‘ਤੇ ਫਲਦਾਰ ਤੇ ਛਾਂਅ ਵਾਲੇ ਬੂਟੇ ਲਾਏ ਗਏ। ਇਸ ਮੌਕੇ ਸੰਗਤਾਂ ਨੇ ਬੁੱਢੇ ਦਰਿਆ ਵਿੱਚ ਵਿਸਾਖੀ ਦਾ ਇਸ਼ਨਾਨ ਕੀਤਾ। ਖ਼ਾਸ ਕਰਕੇ ਬੱਚਿਆ ਨੇ ਦਰਿਆ ਦੇ ਪਾਣੀ ਵਿੱਚ ਅਠਖੇਲੀਆਂ ਕਰਦਿਆ ਆਨੰਦ ਮਾਣਿਆ। ਇਸ ਦੌਰਾਨ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਵਿਿਦਆਰਥੀਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸੰਤ ਬਾਬਾ ਬੱਗਾ ਸਿੰਘ ਜੀ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਕਰਮਜੀਤ ਸਿੰਘ ਖ਼ਾਸੀਕਲਾਂ, ਸਰਪੰਚ ਮਲਕੀਤ ਕੌਰ ਤਲਵੰਡੀ ਮਾਧੋਪੁਰ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਸਰਪੰਚ ਬੂਟਾ ਸਿੰਘ ਸੀਚੇਵਾਲ, ਸਰਪੰਚ ਗੁਰੁ ਰਾਮਦਾਸ ਨਗਰ, ਬਲਵਿੰਦਰ ਸਿੰਘ ਵਿਰਕ, ਜਸਵੀਰ ਸਿੰਘ ਗਰੇਵਾਲ, ਸਾਬਕਾ ਸਰਪੰਚ ਬਲਕਾਰ ਸਿੰਘ, ਚੇਅਰਮੈਨ ਤਰਸੇਮ ਸਿੰਘ ਚੱਕ ਚੇਲਾ, ਹਰਦੇਵ ਸਿੰਘ ਦੌਧਰ, ਕੁਲਵਿੰਦਰ ਕੌਰ ਮਿਨਹਾਸ, ਮਦਨਪੁਰੀ ਦਾ ਕਵੀਸ਼ਰੀ ਜੱਥਾ ਅਤੇ ਜੇਈ ਗੁਰਮੇਲ ਸਿੰਘ ਆਦਿ ਹਾਜ਼ਰ ਰਹੇ।

ਜ਼ਿਕਰਯੋਗ ਹੈ ਕਿ ਪਿੰਡ ਭੂਖੜੀ ਖੁਰਦ ਸਾਲ 2024 ਵਿੱਚ ਜਦੋਂ ਗੋਹਾ ਕੱਢਿਆ ਜਾ ਰਿਹਾ ਸੀ ਤਾਂ ਇੱਥੇ ਦਰਿਆ ਵਿੱਚ ਪੰਜ ਤੋਂ ਛੇ ਫੁੱਟ ਤੱਕ ਗੋਹਾ ਭਰਿਆ ਹੋਇਆ ਸੀ। ਲੰਮੀ ਜਦੋਂ ਜਹਿਦ ਤੋਂ ਬਾਅਦ ਗੋਹੇ ਨੂੰ ਕੱਢਣ ਲਈ ਲਗਾਤਾਰ 40 ਦਿਨ ਤੱਕ ਚਲਈਆਂ ਐਕਸਾਵੇਟਰ ਮਸ਼ੀਨਾ, ਜੇਸੀਬੀ ਮਸ਼ੀਨਾਂ ਤੇ ਟ੍ਰੈਕਟਰ ਟਰਾਲੀਆਂ ਦੀ ਮੱਦਦ ਨਾਲ ਸਫਲਤਾ ਹਾਸਲ ਕੀਤੀ ਗਈ ਸੀ।

ਪਿੰਡ ਦੇ ਸੋਧੇ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਭੂਮੀ ਰੱਖਿਆ ਵਿਭਾਗ ਨੇ ਲਗਾਈ ਸੋਲਰ ਮੋਟਰ

ਸੀਚੇਵਾਲ ਮਾਡਲ ਤਹਿਤ ਭੂਖੜੀ ਖੁਰਦ ਵਿੱਚ ਬਣਾਏ ਗਏ ਛੱਪੜ ਦੇ ਸੋਧੇ ਹੋਏ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਭੂਮੀ ਰੱਖਿਆ ਵਿਭਾਗ ਵੱਲੋਂ ਸਲੋਰ ਮੋਟਰ ਲਾਈ ਗਈ। ਇਸ ਮੌਕੇ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Sant Balbir Singh Seechewal , Sant Seechewal , AAP Punjab , Ludhiana , Buddha Dariya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD