Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਣਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜਿਕ ਬਰਾਬਰੀ ਦਾ ਦਿੱਤਾ ਸੰਦੇਸ਼ : ਚੇਅਰਮੈਨ ਜਸਵੀਰ ਸਿੰਘ ਗੜ੍ਹੀ

1699 ਦੀ ਵਿਸਾਖੀ ਨੇ ਦਿੱਤੀ ਸਿੱਖ ਕੌਮ ਨੂੰ ਵਿਲੱਖਣ ਪਹਿਚਾਣ : ਜਸਵੀਰ ਸਿੰਘ ਗੜ੍ਹੀ

Jasvir Singh Garhi, AAP Punjab, Ludhiana

Web Admin

Web Admin

5 Dariya News

ਲੁਧਿਆਣਾ , 14 Apr 2026

Last updated on: Apr 15, 2026, 12:10 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਖਾਲਸਾ ਪੰਥ ਦੀ ਸਿਰਜਣਾ ਲਈ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕਰਦਿਆਂ ਕਿਹਾ ਕਿ 1699 ਵਿੱਚ ਵਿਸਾਖੀ ਵਾਲੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਖਾਲਸਾ ਪੰਥ' ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਇੱਕ ਵਿਲੱਖਣ ਪਛਾਣ ਦਿੱਤੀ ਅਤੇ ਸਮਾਜ ਵਿੱਚੋ ਊਚ-ਨੀਚ, ਜਾਤ-ਪਾਤ ਦਾ ਵਿਤਕਰਾ ਖਤਮ ਕੀਤਾ। ਜਿਸ ਦੇ ਚੱਲਦੇ ਹਰ ਕੋਈ ਗੁਰੂ ਸਾਹਿਬ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਮਨੁੱਖਤਾ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸੋਮਵਾਰ ਬੀਤੀ ਸ਼ਾਮ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ‌ ਨੂੰ ਸਮਰਪਿਤ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਸ ਇਤਿਹਾਸਕ ਦਿਨ ਦੌਰਾਨ ਵਿਸਾਖੀ ਦੇ ਮੌਕੇ ‘ਤੇ ਗੁਰੂ ਸਾਹਿਬ ਨੇ ਪੰਜ‌ ਪਿਆਰੇ ਸਾਜ ਕੇ ਸਿੱਖਾਂ ਨੂੰ ਨਵੀਂ ਪਹਿਚਾਣ ਦਿੱਤੀ। 

ਖਾਲਸਾ ਪੰਥ ਦੀ ਸਿਰਜਣਾ ਨਾਲ ਸਿੱਖ ਕੌਮ ਨੂੰ ਇੱਕ ਵਿਲੱਖਣ ਰੂਪ ਮਿਲਿਆ, ਜਿਸ ਵਿੱਚ ਹਰ ਇੱਕ ਵਿਅਕਤੀ ਨੂੰ ਬਰਾਬਰੀ ਦਾ ਦਰਜਾ ਦਿੱਤਾ ਗਿਆ। ਗੁਰੂ ਸਾਹਿਬ ਨੇ ਸਾਬਤ ਕੀਤਾ ਕਿ ਮਨੁੱਖ ਦੀ ਅਸਲ ਪਹਿਚਾਣ ਉਸਦੀ ਕਰਮਸ਼ੀਲਤਾ ਅਤੇ ਆਤਮਿਕਤਾ ਨਾਲ ਹੁੰਦੀ ਹੈ, ਨਾ ਕਿ ਉਸਦੇ ਜਨਮ ਜਾਂ ਜਾਤ ਨਾਲ।ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਉਪਦੇਸ਼ ਰਾਹੀਂ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਨ ਦਾ ਮਹਾਨ ਸੰਦੇਸ਼ ਦਿੱਤਾ। 

ਗੁਰੂ ਸਾਹਿਬ ਨੇ ਸਾਨੂੰ ਸਿੱਖਿਆ ਦਿੱਤੀ ਕਿ ਸਾਰੇ ਮਨੁੱਖ ਇੱਕੋ ਰੱਬ ਦੀ ਸੰਤਾਨ ਹਨ ਅਤੇ ਕਿਸੇ ਵੀ ਕਿਸਮ ਦੀ ਅਸਮਾਨਤਾ ਮਨੁੱਖਤਾ ਦੇ ਖਿਲਾਫ਼ ਹੈ। ਖਾਲਸਾ ਪੰਥ ਦੇ ਸਿਧਾਂਤਾਂ ਵਿੱਚ ਨਿਆਂ, ਸਚਾਈ, ਨਿਰਭਉਤਾ ਅਤੇ ਸੇਵਾ ਦਾ ਵਿਸ਼ੇਸ਼ ਮਹੱਤਵ ਹੈ। ਇਹ ਸਿਧਾਂਤ ਅੱਜ ਵੀ ਸਿੱਖ ਕੌਮ ਨੂੰ ਪ੍ਰੇਰਿਤ ਕਰਦੇ ਹਨ ਅਤੇ ਸਮਾਜ ਵਿੱਚ ਸੱਚਾਈ ਅਤੇ ਨਿਆਂ ਦੀ ਸਥਾਪਨਾ ਲਈ ਮਾਰਗ ਦਰਸ਼ਨ ਕਰਦੇ ਹਨ।

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਦੱਸਿਆ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਅਦੁੱਤੀ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਨੇ ਆਪਣੇ ਪਿਤਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਂਦਿਆਂ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਸਭ ਕੁਝ ਵਾਰ ਦਿੱਤਾ। ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਅਦੁੱਤੀ ਉਦਾਹਰਨ ਹੈ, ਜੋ ਅੱਜ ਵੀ ਹਰ ਇਕ ਮਨੁੱਖ ਨੂੰ ਅਡਿੱਗਤਾ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਿਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਜੋ ‘ਖਾਲਸਾ ਪੰਥ’ ਦੀ ਸਿਰਜਣਾ ਕੀਤੀ ਉਹ ਅੱਜ ਵੀ ਸੰਸਾਰ ਲਈ ਪ੍ਰੇਰਣਾ ਦਾ ਸਰੋਤ ਹੈ। ਸਾਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸੱਚਾਈ, ਇਮਾਨਦਾਰੀ ਅਤੇ ਸੇਵਾ ਦੇ ਮੂਲ ਮੰਤਰ ਨੂੰ ਅਪਣਾਉਣਾ ਚਾਹੀਦਾ ਹੈ।ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜਿਕ ਬਰਾਬਰੀ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਦੇ ਸਮੇਂ ਵਿੱਚ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ। ਜਦੋਂ ਦੁਨੀਆ ਵਿੱਚ ਅਜੇ ਵੀ ਕਈ ਤਰ੍ਹਾਂ ਦੇ ਭੇਦਭਾਵ ਮੌਜੂਦ ਹਨ, ਗੁਰੂ ਸਾਹਿਬ ਦੀ ਸਿੱਖਿਆ ਸਾਨੂੰ ਇੱਕਜੁਟ ਹੋਣ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਦੇ ਇਸ ਪਾਵਨ ਦਿਹਾੜੇ ‘ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਨ।ਉਨ੍ਹਾਂ ਕਿਹਾ ਕਿ 1699 ਦੀ ਵਿਸਾਖੀ ਸਿਰਫ ਸਿੱਖ ਕੌਮ ਲਈ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਇੱਕ ਪ੍ਰੇਰਣਾਦਾਇਕ ਹੈ। ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸੱਚਾਈ ਅਤੇ ਨਿਆਂ ਲਈ ਖੜ੍ਹੇ ਹੋਣਾ ਕਿੰਨਾ ਜ਼ਰੂਰੀ ਹੈ। ਗੁਰੂ ਗੋਬਿੰਦ ਸਿੰਘ ਜੀ ਦੀ ‘ਖਾਲਸਾ ਪੰਥ’ ਸਿਰਜਣਾ ਅੱਜ ਵੀ ਸਾਨੂੰ ਨਿਰਭਉ ਅਤੇ ਨਿਰਵੈਰ ਰਹਿਣ ਦੀ ਪ੍ਰੇਰਣਾ ਦਿੰਦੀ ਹੈ।

ਅੰਤ ਵਿੱਚ, ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਦੇਣ ‘ਖਾਲਸਾ ਪੰਥ’ ਸਿਰਫ ਇੱਕ ਧਾਰਮਿਕ ਪਹਿਚਾਣ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਲਈ ਇੱਕ ਜੀਵਨ ਮਾਰਗ ਹੈ। ਇਹ ਸਾਨੂੰ ਸਿਖਾਉਂਦਾ ਹੈ ਕਿ ਅਸੀਂ ਕਿਸ ਤਰ੍ਹਾਂ ਸੱਚਾਈ, ਨਿਆਂ ਅਤੇ ਬਰਾਬਰੀ ਦੇ ਮੂਲ ਸਿਧਾਂਤਾਂ ਨੂੰ ਅਪਣਾਕੇ ਇੱਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।ਵਿਸਾਖੀ ਦੇ ਇਸ ਪਾਵਨ ਮੌਕੇ ‘ਤੇ ਚੇਅਰਮੈਨ ਗੜ੍ਹੀ ਵੱਲੋਂ ਸਾਰਿਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਉਹ ਗੁਰੂ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਾਂਝ ਅਤੇ ਏਕਤਾ ਨੂੰ ਮਜ਼ਬੂਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ।

 

Tags: Jasvir Singh Garhi , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD