Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਦਾ ਦੌਰਾ, ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਫ਼ਸਲ ਦੀ ਖਰੀਦ ਕਰਨ ਦੇ ਨਿਰਦੇਸ਼

Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Apr 2026

Last updated on: Apr 15, 2026, 12:11 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦੇ ਨਾਲ-ਨਾਲ ਕਿਸਾਨਾਂ, ਲੇਬਰ ਅਤੇ ਆੜਤੀਆਂ ਲਈ ਯਕੀਨੀ ਬਣਾਈਆਂ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਅਤੇ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਸਮੇਤ ਦਾਣਾ ਮੰਡੀ ਪਹੁੰਚੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। 

ਮੰਡੀ ਵਿਚ ਮੌਜੂਦ ਪਿੰਡ ਮੋਨਾਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਫ਼ਸਲ ਲੈ ਕੇ ਆਏ ਹਨ ਜਿਨ੍ਹਾਂ ਨੇ ਮੰਡੀ ਵਿਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਤ ਸਮੇਂ ਵਿਚ ਖਰੀਦ ਕਰਨ ਤੋਂ ਇਲਾਵਾ ਤੈਅ ਸਮੇਂ ਵਿਚ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਲਈ ਹਰ ਪੱਖੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਸਬੰਧੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਫ਼ਸਲ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਖਰੀਦ ਕੀਤੀ ਜਾਵੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਸਬੰਧਤ ਅਧਿਕਾਰੀ, ਆੜਤੀ ਅਤੇ ਕਿਸਾਨ ਵੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD