Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 14 Apr 2026

Last updated on: Apr 15, 2026, 12:13 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਸਨ ਅਤੇ ਇਹ ਦੋਸ਼ੀ ਖੇਪਾਂ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ ਮੰਗਾ ਨੂੰ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸਦੇ ਖੁਲਾਸੇ 'ਤੇ, ਸਹਿ-ਮੁਲਜ਼ਮ ਪ੍ਰਣਵ ਸ਼ਰਮਾ ਉਰਫ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਦੋਸ਼ੀ ਪ੍ਰਣਵ ਉਰਫ ਲੱਡੂ ਅਤੇ ਗੌਰਵ ਰਾਣਾ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਕਰਨ ਸਬੰਧੀ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਮਾਮਲੇ ਵਿੱਚ ਵੀ ਲੋੜੀਂਦੇ ਹਨ। ਇਸ ਸਬੰਧੀ ਐਫਆਈਆਰ ਨੰਬਰ 54 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD