Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Gurdit Singh Sekhon

Gurpreet Singh

Gurpreet Singh

5 Dariya News

ਫਰੀਦਕੋਟ , 15 Apr 2026

Last updated on: Apr 15, 2026, 13:32 IST

ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਫਰੀਦਕੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਲਈ ਮਹੱਤਵਪੂਰਨ ਦਿਨ ਹੈ ਕਿਉਂਕਿ ਛੇ ਮਹੀਨੇ ਦੀ ਕਠਿਨ ਮਿਹਨਤ ਤੋਂ ਬਾਅਦ ਉਹ ਆਪਣੀ ਫਸਲ ਮੰਡੀ ਵਿੱਚ ਲਿਆਉਂਦੇ ਹਨ। 

ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਮੌਸਮ ਦੇ ਪ੍ਰਭਾਵ ਕਾਰਨ ਖਰੀਦ ਸੀਜ਼ਨ ਕੁਝ ਦੇਰ ਨਾਲ ਸ਼ੁਰੂ ਹੋਇਆ ਹੈ, ਪਰ ਫਿਰ ਵੀ ਇਸ ਵਾਰ ਕਣਕ ਦੀ ਫਸਲ ਚੰਗੀ ਹੋਈ ਹੈ। ਵਿਧਾਇਕ ਸ.  ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸੁਚਾਰੂ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦਾ ਹਰ ਇਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ ਹੈ। 

ਉਨ੍ਹਾਂ ਨੇ ਦੱਸਿਆ ਕਿ ਮੀਂਹ ਕਾਰਨ ਆਈ ਨਮੀ ਦੀ ਸਮੱਸਿਆ ਹੁਣ ਕਾਫੀ ਹੱਦ ਤੱਕ ਦੂਰ ਹੋ ਚੁੱਕੀ ਹੈ ਅਤੇ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ। 

ਉਨ੍ਹਾਂ ਕਿਹਾ ਕਿ ਜਿੱਥੇ ਵੀ ਮੀਂਹ ਜਾਂ ਗੜੇਮਾਰੀ ਕਾਰਨ ਨੁਕਸਾਨ ਹੋਇਆ ਹੈ, ਉੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ। ਵਿਧਾਇਕ ਸੇਖੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਟੀਮਾਂ ਵੱਲੋਂ ਵੀ ਹਾਲਾਤ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਅਮਨਦੀਪ ਸਿੰਘ ਬਾਬਾ ਚੈਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਜਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਜੀਤ ਸਿੰਘ, ਮਨਤੇਜ ਸਿੰਘ ਮੰਡੀ ਸੁਪਰਵਾਈਜਰ, ਵਰਿੰਦਰ ਸਿੰਘ ਸੈਕਟਰੀ ਮਾਰਕਿਟ ਕਮੇਟੀ, ਬੰਟੀ ਗਰਗ, ਰੁਗੀ ਭੁੱਲਰ, ਬੱਬੂ ਅਹੁਜਾ, ਕੇਵਲ ਸਿੰਘ, ਮੁਕੇਸ਼ ਬਾਂਸਲ, ਹਰੀ ਓਮ, ਸਾਹਿਲ ਢੀਂਗਰਾ, ਵਿਕਰਮ ਛਾਬੜਾ, ਲਖਵੀਰ ਸਿੰਘ ਸਰਪੰਚ, ਗਰੀਸ਼ ਛਾਬੜਾ, ਭੇਜਾ ਢਿੱਲੋਂ, ਪਿਓਸ਼ ਬਾਂਸਲ, ਵਰਿੰਦਰ ਕੁਮਾਰ ਬਿੱਦਰੀ ਰਾਜ ਮਚਾਕੀ, ਪਰਮੋਦ ਬਾਂਸਲ, ਮਹਿੰਦਰ ਕੁਮਾਰ ਬਾਂਸਲ, ਅਸ਼ਵਨੀ ਗਾਂਧੀ, ਵਿਕਾਸ ਗਰਗ, ਸੁਧੀਰ ਛਾਬੜਾ, ਓਮ ਪ੍ਰਕਾਸ਼ ਮਿੱਤਲ, ਪੰਕਜ ਬਾਂਸਲ, ਆਸ਼ੂ ਅਗਰਵਾਲ, ਕ੍ਰਿਸ਼ਨ ਕੁਮਾਰ, ਮੋਨੂ ਜੈਨ, ਆਸ਼ੀਸ਼ ਗੋਇਲ ਰਣਜੀਤ ਸਿੰਘ ਤੋਂ ਇਲਾਵਾ ਸਮੂਹ ਆੜ੍ਹਤੀ ਐਸੋਸੀਏਸ਼ਨ ਤੇ ਕਿਸਾਨ ਹਾਜ਼ਰ ਸਨ।

 

Tags: Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD