Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਰਤੀ ਜਲ ਸੈਨਾ ਕਮਾਂਡਰਾਂ ਦੀ ਕਾਨਫਰੰਸ 2026 ਸ਼ੁਰੂ

ਭਵਿੱਖ ਲਈ ਤਿਆਰ ਫੋਰਸ 'ਤੇ ਧਿਆਨ ਕੇਂਦਰਿਤ ਕਰੋ

Military, Indian Navy, Admiral Dinesh K Tripathi, Chief of Naval Staff, General Anil Chauhan, Chief of Defence Staff, Indian Navy Commanders Conference 2026

Armaan

Armaan

5 Dariya News

ਨਵੀਂ ਦਿੱਲੀ , 15 Apr 2026

Last updated on: Apr 15, 2026, 17:22 IST

ਪਹਿਲੀ ਇੰਡੀਅਨ ਨੇਵੀ ਕਮਾਂਡਰਾਂ ਦੀ ਕਾਨਫਰੰਸ 2026 14 ਅਪ੍ਰੈਲ, 2026 ਨੂੰ ਨੌ ਸੈਨਾ ਭਵਨ ਵਿਖੇ ਜਲ ਸੈਨਾ ਦੇ ਪ੍ਰਮੁੱਖ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਦੇ ਉਦਘਾਟਨੀ ਭਾਸ਼ਣ ਨਾਲ ਸ਼ੁਰੂ ਹੋਈ। ਇਸ ਮੌਕੇ ‘ਤੇ ਉਨ੍ਹਾਂ ਨੇ ਸੀਨੀਅਰ ਜਲ ਸੈਨਾ ਲੀਡਰਸ਼ਿਪ, ਬਾਹਰੀ ਸੰਚਾਲਨ ਅਤੇ ਖੇਤਰ ਕਮਾਂਡਰਾਂ ਅਤੇ ਕਮਾਂਡ ਹੈੱਡਕੁਆਰਟਰ ਅਤੇ ਜਲ ਸੈਨਾ ਹੈੱਡਕੁਆਰਟਰ ਦੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ।

ਜਲ ਸੈਨਾ ਪ੍ਰਮੁੱਖ ਨੇ ਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਦਰਮਿਆਨ ਊਰਜਾ ਸੁਰੱਖਿਆ ਸਮੇਤ ਭਾਰਤ ਦੇ ਸਮੁੰਦਰੀ ਹਿਤਾਂ ਦੀ ਰੱਖਿਆ ਕਰਨ, ਅਭਿਆਨਾਂ ਦੀ ਗਤੀ ਵਧਾਉਣ ਅਤੇ ਅੰਤਰ-ਸੇਵਾ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਜਲ ਸੈਨਾ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਜਲ ਸੈਨਾ ਪ੍ਰਮੁੱਖ ਨੇ ਭਵਿੱਖ ਲਈ ਤਿਆਰ ਬਲ ਦੇ ਨਿਰਮਾਣ ਲਈ ਯੁੱਧ ਦੀ ਤਿਆਰੀ ‘ਤੇ ਲਗਾਤਾਰ ਧਿਆਨ ਕੇਂਦ੍ਰਿਤ ਕਰਨ ਅਤੇ ਉਭਰਦੀਆਂ ਤਕਨਾਲੋਜੀਆਂ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ।

ਜਲ ਸੈਨਾ ਪ੍ਰਮੁੱਖ ਨੇ ਉਭਰਦੇ ਭੂ-ਰਣਨੀਤਕ ਲੈਂਡਸਕੇਪ ਵਿੱਚ ਹਿੰਦ ਮਹਾਸਾਗਰ ਖੇਤਰ ਅਤੇ ਉਸ ਤੋਂ ਪਰੇ ਭਾਰਤੀ ਜਲ ਸੈਨਾ ਦੀਆਂ ਵਚਨਬੱਧਤਾਵਾਂ ਨੂੰ ਦੁਹਰਾਉਂਦੇ ਹੋਏ ਬਹੁਪੱਖੀ ਅਤੇ ਦੁਵੱਲੇ ਅਭਿਆਸਾਂ ਵਿੱਚ ਮਿੱਤਰ ਦੇਸ਼ਾਂ (ਐੱਫਐੱਫਸੀ) ਦੇ ਨਾਲ ਸਰਗਰਮ ਜੁੜਾਅ ਰਾਹੀਂ ਇਕਜੁੱਟ ਅਤੇ ਭਰੋਸੇਯੋਗ ਦ੍ਰਿਸ਼ਟੀਕੋਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਸੰਮੇਲਨ ਦੌਰਾਨ ਸੰਯੁਕਤਤਾ, ਸਮਰੱਥਾ ਵਧਾਉਣ (ਸਮੁੰਦਰੀ ਅਤੇ ਜ਼ਮੀਨੀ ਪੱਧਰ ‘ਤੇ) ਰੱਖ-ਰਖਾਅ ਅਤੇ ਮੁਰੰਮਤ, ਬਹੁ-ਖੇਤਰੀ ਸੁਰੱਖਿਆ ਅਭਿਆਸਾਂ, ਟ੍ਰੇਨਿੰਗ, ਵਿਦੇਸ਼ੀ ਸਹਿਯੋਗ, ਮਨੁੱਖੀ ਸੰਸਾਧਨ ਮੁੱਦੇ ਅਤੇ ਨਵੀਨਤਾ ਅਤੇ ਸਵਦੇਸ਼ੀਕਰਣ ਨਾਲ ਸਬੰਧਿਤ ਪ੍ਰਮੁੱਖ ਮੁੱਦਿਆਂ ਸਮੇਤ ਸੰਚਾਲਨ ਸਬੰਧੀ ਮੁੱਖ ਬਿੰਦੂਆਂ ‘ਤੇ ਚਰਚਾ ਕੀਤੀ ਗਈ।

ਚੀਫ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਨੇ ਬਦਲਦੇ ਭੂ-ਰਾਜਨੀਤਕ ਉਥਲ-ਪੁਥਲ ਨਾਲ ਸਬੰਧਿਤ ਮਾਮਲਿਆਂ ‘ਤੇ ਜਲ ਸੈਨਾ ਕਮਾਂਡਰਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜਲ ਸੈਨਾ ਨੂੰ ਆਰਥਿਕ ਅਤੇ ਤਕਨੀਕੀ ਕੰਪੋਨੈਂਟਸ ਸਮੇਤ ਯੁੱਧ ਦੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸਰੂਪ ਲਈ ਯੋਜਨਾ ਬਣਾਉਣ ਦੀ ਤਾਕੀਦ ਕੀਤੀ। 

 

Tags: Military , Indian Navy , Admiral Dinesh K Tripathi , Chief of Naval Staff , General Anil Chauhan , Chief of Defence Staff , Indian Navy Commanders Conference 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD