Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਲਗਭਗ 39 ਲੱਖ ਸਿਹਤ ਕਾਰਡ ਜਾਰੀ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਮੁਫ਼ਤ ਅਤੇ ਨਕਦ ਰਹਿਤ ਇਲਾਜ ਦਾ ਤੇਜ਼ੀ ਨਾਲ ਵਿਸਥਾਰ : ਡਾ. ਬਲਬੀਰ ਸਿੰਘ

Dr Balbir Singh, AAP Punjab, Mukh Mantri Sehat Yojana

Web Admin

Web Admin

5 Dariya News

ਚੰਡੀਗੜ੍ਹ , 15 Apr 2026

Last updated on: Apr 16, 2026, 09:25 IST

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਪ੍ਰਤੀ ਪਰਿਵਾਰ ਸਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਕਵਰੇਜ ਪ੍ਰਦਾਨ ਕੀਤਾ ਜਾਂਦਾ ਹੈ। ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਇਸਦਾ ਤੇਜ਼ੀ ਨਾਲ ਵਿਸਥਾਰ ਹੋਇਆ ਹੈ। ਹੁਣ ਤੱਕ ਲਗਭਗ 39 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਂਪਾਂ, ਕਮਿਊਨਿਟੀ ਸਰਵਿਸ ਸੈਂਟਰਾਂ, ਸੁਵਿਧਾ ਕੇਂਦਰਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਰਾਹੀਂ ਰਜਿਸਟ੍ਰੇਸ਼ਨ ਜਾਰੀ ਹੈ।

ਮੌਜੂਦਾ ਸਰਕਾਰੀ ਅਪਡੇਟਾਂ ਮੁਤਾਬਕ, ਇਸ ਯੋਜਨਾ ਦਾ ਮਕਸਦ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਨਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ,“ਮੁੱਖ ਮੰਤਰੀ ਸਿਹਤ ਯੋਜਨਾ ਆਰਥਿਕ ਤੌਰ ‘ਤੇ ਸੁਰੱਖਿਅਤ ਸਿਹਤ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ, ਜਿਸ ਨਾਲ ਪਰਿਵਾਰ ਬਿਨਾਂ ਕਿਸੇ ਭੁਗਤਾਨ ਦੇ ਜੀਵਨ-ਰੱਖਿਅਕ ਅਤੇ ਮਹੱਤਵਪੂਰਨ ਇਲਾਜ ਪ੍ਰਾਪਤ ਕਰ ਸਕਦੇ ਹਨ। 

ਸੂਬਾ ਵਾਸੀਆਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋੜ ਪੈਣ ‘ਤੇ ਨਕਦ ਰਹਿਤ ਸਿਹਤ ਸੇਵਾਵਾਂ ਦਾ ਲਾਭ ਬਿਨਾ ਰੁਕਾਵਟ ਮਿਲ ਸਕੇ।” ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਦਾ ਉਦੇਸ਼ ਪੰਜਾਬ ਨੂੰ ਇੱਕ ਅਜਿਹੀ ਨਕਦ ਰਹਿਤ ਅਤੇ ਡਿਜ਼ਿਟਲ ਏਕੀਕ੍ਰਿਤ ਸਿਹਤ ਪ੍ਰਣਾਲੀ ਵੱਲ ਲੈ ਜਾਣਾ ਹੈ, ਜਿੱਥੇ ਹਰ ਵਿਅਕਤੀ ਲਈ ਇਲਾਜ ਉਪਲੱਬਧ ਹੋਵੇ ਅਤੇ ਆਰਥਿਕ ਕਾਰਨਾਂ ਕਰਕੇ ਇਲਾਜ ਵਿੱਚ ਦੇਰੀ ਨਾ ਹੋਵੇ।”

ਇਸ ਯੋਜਨਾ ਤਹਿਤ 2,300 ਤੋਂ ਵੱਧ ਇਲਾਜ ਪ੍ਰਕਿਰਿਆਵਾਂ ਸ਼ਾਮਲ ਹਨ ਅਤੇ ਪੰਜਾਬ ਤੇ ਚੰਡੀਗੜ੍ਹ ਦੇ 850 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਉਪਲੱਬਧ ਹੈ, ਜਿਸ ਨਾਲ ਉੱਨਤ ਚਿਕਿਤਸਾ ਸੇਵਾਵਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਜਾਂਦੀ ਹੈ। ਇਸ ਵਿੱਚ ਦਿਲ ਦੀਆਂ ਬੀਮਾਰੀਆਂ ਦਾ ਇਲਾਜ, ਕੈਂਸਰ ਦੇਖਭਾਲ, ਡਾਇਲਿਸਿਸ, ਆਰਥੋਪੀਡਿਕ ਸਰਜਰੀਆਂ ਜਿਵੇਂ ਕਿ ਗੋਡੇ ਬਦਲਣ, ਨਵਜੰਮੇ ਬੱਚੇ ਦੀ ਦੇਖਭਾਲ ਅਤੇ ਲੰਬੇ ਸਮੇਂ ਦੀਆਂ ਬੀਮਾਰੀਆਂ ਦਾ ਪ੍ਰਬੰਧਨ ਸ਼ਾਮਲ ਹੈ, ਜੋ ਸਾਰੇ ਮਨਜ਼ੂਰਸ਼ੁਦਾ ਪੈਕੇਜ ਦਰਾਂ ਅਧੀਨ ਪੂਰੀ ਤਰ੍ਹਾਂ ਨਕਦ ਰਹਿਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਅਧਿਕਾਰਕ ਅੰਕੜਿਆਂ ਮੁਤਾਬਕ, ਸਾਲ 2026 ਪਾਲਿਸੀ ਵਰ੍ਹੇ ਵਿੱਚ ਹੁਣ ਤੱਕ 1.09 ਲੱਖ ਤੋਂ ਵੱਧ ਲਾਭਪਾਤਰੀ ਲਗਭਗ 340 ਕਰੋੜ ਰੁਪਏ ਦੇ ਇਲਾਜ ਦਾ ਲਾਭ ਲੈ ਚੁੱਕੇ ਹਨ, ਜੋ ਇਹ ਦਰਸਾਉਂਦਾ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਜਨਾ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਵਿਆਪਕ ਤੌਰ ‘ਤੇ ਅਪਣਾਇਆ ਅਤੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਹਤ ਕਾਰਡ ਦਾ ਲਾਭ ਪੰਜਾਬ ਦੇ ਹਰ ਪਰਿਵਾਰ ਨੂੰ ਜਾਤ, ਧਰਮ, ਲਿੰਗ ਜਾਂ ਆਮਦਨ ਨੂੰ ਨਜ਼ਰਅੰਦਾਜ ਕਰਕੇ ਦਿੱਤਾ ਜਾ ਰਿਹਾ ਹੈ। ਹਾਲਾਂਕਿ ਇਸ ਸੰਬੰਧੀ ਕੁਝ ਗ਼ਲਤਫ਼ਹਿਮੀਆਂ ਅਜੇ ਵੀ ਮੌਜੂਦ ਹਨ, ਜਿਨ੍ਹਾਂ ਨੂੰ ਸਪੱਸ਼ਟ ਕਰਨਾ ਲਾਜ਼ਮੀ ਹੈ।

ਗ਼ਲਤਫ਼ਹਿਮੀ 1: ਇਹ ਸਿਰਫ਼ ਪੁਰਾਣੀਆਂ ਯੋਜਨਾਵਾਂ ਦਾ ਵਿਸਥਾਰ ਹੈ।

ਤੱਥ: ਇਹ ਇੱਕ ਵਿਆਪਕ ਕਵਰੇਜ ਮਾਡਲ ਹੈ, ਜਿਸ ਵਿੱਚ ਲਾਭ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ ਕੀਤਾ ਗਿਆ ਹੈ ਅਤੇ ਯੋਗਤਾ ਦਾ ਦਾਇਰਾ ਵੀ ਵਧਾਇਆ ਗਿਆ ਹੈ।

ਗ਼ਲਤਫ਼ਹਿਮੀ 2: ਸਿਰਫ਼ ਗਰੀਬ ਪਰਿਵਾਰ ਹੀ ਯੋਗ ਹਨ।

ਤੱਥ: ਇਹ ਸਿਹਤ ਯੋਜਨਾ ਸਾਰੇ ਯੋਗ ਨਿਵਾਸੀਆਂ ਲਈ ਉਪਲੱਬਧ ਹੈ, ਜਿਸਦਾ ਲਾਭ ਹਰ ਕੋਈ ਲੈ ਸਕਦਾ ਹੈ।

ਗ਼ਲਤਫ਼ਹਿਮੀ 3 : ਕੈਸ਼ਲੈੱਸ ਇਲਾਜ ਵਿੱਚ ਛੁਪੇ ਖਰਚੇ ਹੁੰਦੇ ਹਨ।

ਤੱਥ: ਇਲਾਜ ਪੂਰੀ ਤਰ੍ਹਾਂ ਨਕਦ ਰਹਿਤ ਹੈ। ਮਨਜ਼ੂਰਸ਼ੁਦਾ ਸਰਕਾਰੀ ਪੈਕੇਜ ਦਰਾਂ ਅਧੀਨ ਸੂਚੀਬੱਧ ਹਸਪਤਾਲਾਂ ਵਿੱਚ ਸਰਜਰੀ, ਜਾਂਚ, ਦਾਖ਼ਲਾ, ਦਵਾਈਆਂ ਅਤੇ ਇਲਾਜ ਬਾਅਦ ਦੀ ਦੇਖਭਾਲ—ਸਭ ਕੁਝ ਪੂਰੀ ਤਰ੍ਹਾਂ ਨਕਦ ਰਹਿਤ ਹੈ।

ਗ਼ਲਤਫ਼ਹਿਮੀ 4: ਇਹ ਸਿਰਫ਼ ਸੀਮਿਤ ਹਸਪਤਾਲਾਂ ਵਿੱਚ ਲਾਗੂ ਹੈ l

ਤੱਥ: ਇਹ ਪੰਜਾਬ ਅਤੇ ਚੰਡੀਗੜ੍ਹ ਦੇ ਸੈਂਕੜੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੈਧ ਹੈ।

ਗ਼ਲਤਫ਼ਹਿਮੀ 5: ਕਵਰੇਜ ਸਿਰਫ਼ ਪ੍ਰਤੀਕਾਤਮਕ ਹੈ l

ਤੱਥ: ਇਹ ਯੋਜਨਾ 2,300 ਤੋਂ ਵੱਧ ਇਲਾਜ ਪੈਕੇਜਾਂ ਨਾਲ 10 ਲੱਖ ਰੁਪਏ ਤੱਕ ਦਾ ਸਾਲਾਨਾ ਕਵਰੇਜ ਪ੍ਰਦਾਨ ਕਰਦੀ ਹੈ।

ਗ਼ਲਤਫ਼ਹਿਮੀ 6: ਰਜਿਸਟ੍ਰੇਸ਼ਨ ਸਿਰਫ਼ ਐਮਰਜੈਂਸੀ ਲਈ ਹੈ l

ਤੱਥ: ਤਸਦੀਕ ਪ੍ਰਕਿਰਿਆ ਅਤੇ ਕਾਰਡ ਜਾਰੀ ਕਰਨ ਵਿੱਚ ਸਮਾਂ ਲੱਗਦਾ ਹੈ, ਇਸ ਲਈ ਭਗਵੰਤ ਮਾਨ ਸਰਕਾਰ ਸਮੇਂ ਸਿਰ ਰਜਿਸਟ੍ਰੇਸ਼ਨ ‘ਤੇ ਜ਼ੋਰ ਦਿੰਦੀ ਹੈ, ਤਾਂ ਜੋ ਐਮਰਜੈਂਸੀ ਦੇ ਸਮੇਂ ਕਿਸੇ ਵੀ ਦੇਰੀ ਤੋਂ ਬਚਿਆ ਜਾ ਸਕੇ। ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਯੋਗਤਾ ਦੀ ਪੁਸ਼ਟੀ ਕਰਨ ਅਤੇ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਕਰਨ।

 

Tags: Dr Balbir Singh , AAP Punjab , Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD