Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ

Harpal Singh Cheema, Dr Balbir Singh, Barinder Kumar Goyal, AAP Punjab, Lehragaga

Web Admin

Web Admin

5 Dariya News

ਲਹਿਰਾਗਾਗਾ , 15 Apr 2026

Last updated on: Apr 16, 2026, 09:42 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ।

ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ।

ਇਸ ਉਪਰਾਲੇ ਨਾਲ ਲਹਿਰਾਗਾਗਾ ਦੀ ਪਛਾਣ ਹੁਣ ਸੰਗਰੂਰ ਤਕ ਨਹੀਂ, ਸਗੋਂ ਪੂਰੀ ਦੁਨੀਆਂ ਵਿੱਚ ਸਥਾਪਤ ਹੋਵੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਦੱਸਿਆ ਕਿ ਇਸ ਸਿਹਤ ਸੰਸਥਾ ਨੂੰ ਕਿਸੇ ਵੀ ਰੂਪ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦਾ ਫ਼ਰਜ਼ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ, ਇਸੇ ਤਹਿਤ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਨੂੰ ਸੌਂਪੀਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਸਿਰਫ ਮਨੁੱਖਤਾ ਦੀ ਸੇਵਾ ਕਰਨਾ ਹੈ ਨਾਕਿ ਮੁਨਾਫ਼ਾ ਕਮਾਉਣਾ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰਕੇ ਕੀਤੇ ਯਤਨਾਂ ਸਦਕਾ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੌਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਅਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚੱਲਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਕਦੇ ਇਸ ਖੇਤਰ ਵਿੱਚ ਮਾਹਰ ਡਾਕਟਰਾਂ ਅਤੇ ਸਿਹਤ ਸਹੂਲਤਾਂ ਦੀ ਵੱਡੀ ਕਮੀ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਥੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰ ਰਹੀ ਹੈ। ਇਸ ਨਾਲ ਇਸ ਖੇਤਰ ਨੂੰ ਨਾ ਸਿਰਫ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ, ਸਗੋਂ ਇਸ ਸਮੁੱਚੇ ਹਲਕੇ ਦਾ ਵੱਡੇ ਪੱਧਰ ਉੱਤੇ ਆਰਥਿਕ ਵਿਕਾਸ ਹੋਵੇਗਾ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਸਿਹਤ ਮੰਤਰੀ ਵੱਲੋਂ ਇਸ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੇਵਾਵਾਂ ਨਿਭਾਉਣ ਵਾਲੇ ਸਪੈਸ਼ਲਿਸਟ ਡਾਕਟਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਪ੍ਰੋਜੈਕਟ ਨੂੰ ਇੱਥੇ ਤਕ ਲੈ ਕੇ ਆਉਣ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਹੁਤ ਸਹਿਯੋਗ ਰਿਹਾ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।

ਸ੍ਰੀ ਗੋਇਲ ਨੇ ਦੱਸਿਆ ਕਿ ਅਗਲੇ ਸਾਲ ਮੈਡੀਕਲ ਕਾਲਜ ਵਿਖੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ-ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ ਪਰ ਹੁਣ ਉਹ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਹੈ ਕਿ ਪਹਿਲਾਂ ਐਮਰਜੈਂਸੀ ਸੇਵਾਵਾਂ ਦੀ ਘਾਟ ਕਾਰਨ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈ ਜਾਂਦੀ ਸੀ ਕਿਉਂਕਿ ਬਿਹਤਰ ਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਲਈ ਸੰਗਰੂਰ ਜਾਂ ਪਟਿਆਲਾ ਜਾਣਾ ਪੈਂਦਾ ਸੀ। ਸਮੇਂ ਸਿਰ ਉਥੇ ਨਾ ਪੁੱਜਣ ਕਾਰਨ ਲੋਕਾਂ ਦਾ ਜਾਨੀ ਨੁਕਸਾਨ ਹੋ ਜਾਂਦਾ ਸੀ ਪਰ ਹੁਣ ਮੈਡੀਕਲ ਸਹੂਲਤਾਂ ਦੀ ਘਾਟ ਕਿਸੇ ਦੇ ਜਾਨੀ ਨੁਕਸਾਨ ਦਾ ਕਾਰਨ ਨਹੀਂ ਬਣੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ। ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ।

ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖ਼ਲਾ ਸਮਰੱਥਾ ਅਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ। ਇਸ ਮੌਕੇ ਜਨਹਿਤ ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ. ਰਜਨੀਸ਼ ਜੈਨ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਸਿਵਲ ਸਰਜਨ ਡਾ. ਅਮਰਜੀਤ ਕੌਰ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਸ੍ਰੀ ਗੌਰਵ ਗੋਇਲ ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Harpal Singh Cheema , Dr Balbir Singh , Barinder Kumar Goyal , AAP Punjab , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD