Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਕੈਬਿਨੈਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ

Lal Chand Kataruchak, AAP Punjab, Pathankot

Web Admin

Web Admin

5 Dariya News

ਪਠਾਨਕੋਟ , 15 Apr 2026

Last updated on: Apr 16, 2026, 11:36 IST

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। 

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ  ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। 

ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ।ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ  ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ।ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ।

ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ  ਕੀਤੀਆਂ ਹੋਈਆਂ ਹਨ।

ਕੈਬਿਨੇਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ

 

Tags: Lal Chand Kataruchak , AAP Punjab , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD