Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਜਸਵੀਰ ਸਿੰਘ ਗੜ੍ਹੀ

ਚੇਅਰਮੈਨ ਨੇ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਟ੍ਰੇਨਿੰਗ ’ਚ ਕੀਤੀ ਸ਼ਿਰਕਤ

Jasvir Singh Garhi, AAP Punjab, Jalandhar

Web Admin

Web Admin

5 Dariya News

ਫਿਲੌਰ, (ਜਲੰਧਰ) , 15 Apr 2026

Last updated on: Apr 16, 2026, 11:37 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਐਕਡਮੀ ਵਿਖੇ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਕਰਵਾਈ ਗਈ ਟ੍ਰੇਨਿੰਗ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਰਕਸ਼ਾਪ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪਾਸ ਸਲਾਨਾ ਪੱਧਰ ’ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪੁੱਜਦੀਆਂ ਹਨ, ਜਿਨ੍ਹਾਂ ਵਿੱਚ ਪੁਲਿਸ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਵੀ ਸ਼ਾਮਿਲ ਹਨ।  

ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੇ ਜ਼ਮੀਨੀ ਪੱਧਰ ’ਤੇ ਅਤੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਪੰਜਾਬ ਸਰਕਾਰ, ਐਸ.ਸੀ.ਕਮਿਸ਼ਨ ਤੇ ਪੁਲਿਸ ਵਿਭਾਗ ਵੱਲੋਂ ਵਿਸਥਾਰਤ ਚਰਚਾ ਉਪਰੰਤ ਪੁਲਿਸ ਅਧਿਕਾਰੀਆਂ ਦੀ ਟ੍ਰੇਨਿੰਗ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ ਬਾਰੇ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਸ਼੍ਰੀ ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਕਾਨੂੰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿੱਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਅਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਸਦਕਾ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਸੈਸ਼ਨ ਵਿੱਚ 78 ਦੇ ਕਰੀਬ ਡੀ.ਐਸ.ਪੀ. ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਟ੍ਰੇਨਿੰਗ ਸੈਸ਼ਨ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੀਨੀਅਰ ਵਕੀਲ ਸਾਹਿਬਾਨ ਵਲੋਂ ਵੀ ਸ਼ਮੂਲੀਅਤ ਕੀਤੀ ਗਈ। 

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਮਜ਼ੋਰ ਵਰਗ ਦੇ ਨਾਲ-ਨਾਲ ਹਰ ਵਰਗ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦਾ ਕੰਮ ਪੂਰੀ ਸੰਜੀਦਗੀ ਨਾਲ ਕੀਤਾ ਜਾ ਰਿਹਾ ਹੈ। 

ਉਨ੍ਹਾਂ ਲੋਕਾਂ ਨੂੰ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਟ੍ਰੇਨਿੰਗ ਪ੍ਰੋਗਰਾਮ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀ.ਜੀ.ਪੀ.-ਕਮ-ਡਾਇਰੈਕਟਰ ਅਨੀਤਾ ਪੁੰਜ ਦਾ ਵਿਸ਼ੇਸ਼ ਯੋਗਦਾਨ ਰਿਹਾ। ਟ੍ਰੇਨਿੰਗ ਸੈਸ਼ਨ ਦੌਰਾਨ ਵੱਖ-ਵੱਖ ਮਾਹਰਾਂ ਵੱਲੋਂ ਐਸ.ਸੀ./ਐਸ.ਟੀ. ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

 

Tags: Jasvir Singh Garhi , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD