Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

1.90 ਕਰੋੜ ਦੀ ਲਾਗਤ ਨਾਲ ਸੜਕ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਨਮਾਨ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

Mohinder Bhagat, AAP Punjab, Jalandhar

Web Admin

Web Admin

5 Dariya News

ਜਲੰਧਰ , 15 Apr 2026

Last updated on: Apr 16, 2026, 11:38 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ। 

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਦੀ ਨਿਕਾਸੀ ਦੀ ਸਮਰੱਥਾ ਵਿੱਚ ਵੀ ਸੁਧਾਰ ਹੋਵੇਗਾ।ਇਸ ਮੌਕੇ ਸ਼੍ਰੀ ਭਗਤ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਅਨੇਕਾਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਅੰਦਰ ਸਿੱਖਿਆ, ਸਿਹਤ, ਖੇਡਾਂ, ਉਦਯੋਗ, ਰੋਜ਼ਗਾਰ ਅਤੇ ਹੋਰਨਾਂ ਖੇਤਰਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਕਰਕੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਤੇਜ਼ੀ ਨਾਲ ਲਿਜਾਇਆ ਜਾ ਰਿਹਾ ਹੈ। ਇਸ ਮੌਕੇ ਮੌਜੂਦ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੀ ਪ੍ਰਮੁੱਖ ਮੰਗ ਪੂਰੀ ਹੋਣ ’ਤੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਿਕਾਸ ਪੱਖੀ ਗਤੀਵਿਧੀਆਂ ਦੀ ਸ਼ਲਾਘਾ ਵੀ ਕੀਤੀ।

 

Tags: Mohinder Bhagat , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD