Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ

Gurmeet Khudian, Gurmeet Singh Khudian, AAP Punjab

Web Admin

Web Admin

5 Dariya News

ਚੰਡੀਗੜ੍ਹ , 15 Apr 2026

Last updated on: Apr 16, 2026, 11:39 IST

ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ।ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ।ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਭਰ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਮਾਲਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਵੈਟਰਨਰੀ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਜਨਤਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।

ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਵਿੱਚ ਵੱਡੀ ਮਦਦ ਮਿਲੇਗੀ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD