Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ - ਹਰਭਜਨ ਸਿੰਘ ਈਟੀਓ

Harbhajan Singh ETO, AAP Punjab, Jandiala Guru, Amritsar

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 15 Apr 2026

Last updated on: Apr 16, 2026, 11:43 IST

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਅਧੀਨ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਆਮ ਯਾਤਰਾ ਨਹੀਂ, ਸਗੋਂ ਸਾਡੇ ਵੱਡੇ-ਵਡੇਰਿਆਂ ਦੀ ਸ਼ਰਧਾ, ਭਗਤੀ ਅਤੇ ਆਤਮਿਕ ਸ਼ਾਂਤੀ ਨਾਲ ਜੁੜਿਆ ਇਕ ਪਵਿੱਤਰ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਸਾਡੇ ਸਮਾਜਿਕ ਅਤੇ ਧਾਰਮਿਕ ਮੁੱਲਾਂ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਬਜ਼ੁਰਗਾਂ ਨੂੰ ਆਦਰ ਦੇਣ ਦੀ ਸੱਭਿਆਚਾਰਕ ਪਰੰਪਰਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। 

ਇਸ ਮੌਕੇ ਉਨ੍ਹਾਂ ਅਰਦਾਸ ਕੀਤੀ ਕਿ ਇਹ ਯਾਤਰਾ ਸਾਰੇ ਯਾਤਰੀਆਂ ਲਈ ਸੁਖਦ, ਸੁਰੱਖਿਅਤ ਅਤੇ ਆਤਮਿਕ ਸੰਤੁਸ਼ਟੀ ਨਾਲ ਭਰਪੂਰ ਹੋਵੇ।ਇਸ ਦੌਰਾਨ ਪਿੰਡ ਵਾਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯਾਤਰਾ ਦੀ ਸੁਚੱਜੀ ਵਿਵਸਥਾ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ।

 

Tags: Harbhajan Singh ETO , AAP Punjab , Jandiala Guru , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD