Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਨਿਵਾਸੀਆਂ ਨੂੰ ਗ੍ਰਾਂਟਾਂ ਦਾ ਵੱਡਾ ਤੋਹਫ਼ਾ

ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ

Harbhajan Singh ETO, AAP Punjab, Jandiala Guru, Amritsar

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 15 Apr 2026

Last updated on: Apr 16, 2026, 11:44 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਖੇਤਰ ਦੇ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਗਏ।ਅੱਜ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ “ਰੰਗਲਾ ਪੰਜਾਬ” ਸਕੀਮ ਤਹਿਤ ਹਲਕਾ ਜੰਡਿਆਲਾ ਗੁਰੂ ਦੇ 39 ਪਿੰਡਾਂ ਨੂੰ ਕਰੀਬ 2 ਕਰੋੜ 30 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੰਡੀ ਗਈ। 

ਇਸ ਤੋਂ ਇਲਾਵਾ ਵਿਵੇਕੀ ਗ੍ਰਾਂਟ ਤਹਿਤ 15 ਪਿੰਡਾਂ ਨੂੰ 40.50 ਲੱਖ ਰੁਪਏ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਲਈ ਲਗਭਗ 20 ਲੱਖ ਰੁਪਏ ਤੱਕ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ।ਇਸਦੇ ਨਾਲ ਹੀ ਕੈਬਨਿਟ ਮੰਤਰੀ ਵੱਲੋਂ "ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ 107 ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਕਰੀਬ 65 ਪਿੰਡਾਂ ਦੇ 386 ਲਾਭਪਾਤਰੀਆਂ ਨੂੰ ਕੱਚੇ ਮਕਾਨਾਂ ਦੀਆਂ ਗ੍ਰਾਂਟਾਂ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਵੱਲੋਂ 24,638 ਡੀਐੱਫਐੱਸਸੀ ਰਾਸ਼ਨ ਕਾਰਡ ਵੀ ਜਾਰੀ ਕੀਤੇ ਗਏ ਹਨ।

ਇਸ ਮੌਕੇ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਲਾਭਪਾਤਰੀਆਂ ਦੀ ਆਰਥਿਕ ਮਦਦ ਕਰਦੀਆਂ ਹੋਈਆਂ ਉਨ੍ਹਾਂ ਦੇ ਜੀਵਨ ਮਿਆਰ ਨੂੰ ਸੁਧਾਰਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ “ਮੇਰਾ ਘਰ, ਮੇਰੇ ਨਾਮ” ਸਕੀਮ ਸ਼ੁਰੂ ਕੀਤੀ ਗਈ ਹੈ। 

ਇਸ ਸਕੀਮ ਨਾਲ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੀ ਜਾਇਦਾਦ ’ਤੇ ਕਾਨੂੰਨੀ ਮਲਕੀਅਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਘਰਾਂ ’ਤੇ ਕਬਜ਼ੇ ਦੇ ਅਧਾਰ ’ਤੇ ਰਹਿੰਦੇ ਸਨ, ਪਰ ਕੋਈ ਕਾਨੂੰਨੀ ਦਸਤਾਵੇਜ਼ ਨਹੀਂ ਹੁੰਦਾ ਸੀ। ਹੁਣ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਗ੍ਹਾਂ ਦੀ ਮੈਪਿੰਗ ਅਤੇ ਸਰਵੇ ਕਰਕੇ ਮਲਕੀਅਤ ਦੇ ਹੱਕ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 12,700 ਪਿੰਡਾਂ ਵਿੱਚ ਇਹ ਸਕੀਮ ਲਾਗੂ ਕੀਤੀ ਜਾ ਰਹੀ ਹੈ। 

ਸ. ਈਟੀਓ ਨੇ ਕਿਹਾ ਕਿ ਇਹ ਸਕੀਮ ਪੇਂਡੂ ਲੋਕਾਂ ਲਈ ਇੱਕ ਵੱਡਾ ਸੁਧਾਰਕ ਕਦਮ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਪੱਕੀ ਮਲਕੀਅਤ ਮਿਲੇਗੀ। ਮਲਕੀਅਤ ਮਿਲਣ ਨਾਲ ਲੋਕ ਆਪਣੇ ਘਰਾਂ ’ਤੇ ਬੈਂਕ ਤੋਂ ਲੋਨ ਵੀ ਲੈ ਸਕਣਗੇ ਅਤੇ ਇਸ ਸਕੀਮ ਨਾਲ ਪਿੰਡਾਂ ਵਿੱਚ ਵਿਕਾਸ ਅਤੇ ਆਰਥਿਕ ਮਜ਼ਬੂਤੀ ਨੂੰ ਵਧਾਵਾ ਮਿਲੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਯੋਗ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Tags: Harbhajan Singh ETO , AAP Punjab , Jandiala Guru , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD