Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ

ਰਘਬੀਰ ਸਿੰਘ ਮੋਦੀ ਅਤੇ ਨਿਰਪਾਲ ਸਿੰਘ ਮੰਡੇਰ ਨੇ ਸੰਭਾਲਿਆ ਅਹੁਦਾ

Anmol Gagan Mann, Dr Charanjit Singh, Aam Aadmi Party, Kharar

Web Admin

Web Admin

5 Dariya News

ਖਰੜ , 15 Apr 2026

Last updated on: Apr 16, 2026, 12:05 IST

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਨਾਲ ਕੀਤੀ ਗਈ। ਇਸ ਦੌਰਾਨ ਰਘਬੀਰ ਸਿੰਘ ਮੋਦੀ ਨੇ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਸਮਾਰੋਹ ਵਿੱਚ ਖਰੜ ਹਲਕੇ ਦੀ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਖਾਸ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਖਰੜ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

ਇਸ ਮੌਕੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਮਾੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਰੋਧੀਆਂ ਖ਼ਿਲਾਫ਼ ਅਜਿਹਾ ਇੱਕ ਵੀ ਪਰਚਾ ਦਰਜ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ, ਪਰ 'ਮਾਸਟਰ ਦਾ ਮੁੰਡਾ' ਭਗਵੰਤ ਮਾਨ ਫਿਰ ਤੋਂ ਮੁੱਖ ਮੰਤਰੀ ਬਣਨ ਜਾ ਰਿਹਾ ਹੈ। ਇਸ ਮੌਕੇ ਬਲਾਕ ਖਰੜ ਦੇ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਵਿੱਚ ਮਹਿਕਮੀਤ ਸਿੰਘ (ਬੀ.ਡੀ.ਪੀ.ਓ), ਸੰਦੀਪ ਸਿੰਘ (ਜੇ.ਈ), ਵਿਕਰਮ ਸਿੰਘ (ਜੇ.ਈ), ਹਰਦੀਪ ਸਿੰਘ (ਸੈਕਟਰੀ), ਜਗਮੋਹਨ ਸਿੰਘ (ਸੈਕਟਰੀ), ਗੁਰਪ੍ਰੀਤ ਸਿੰਘ (ਸੈਕਟਰੀ) ਅਤੇ ਮਨਪ੍ਰੀਤ ਸਿੰਘ (ਟੀ.ਏ) ਸ਼ਾਮਲ ਸਨ।

ਇਸ ਤੋਂ ਇਲਾਵਾ ਬਲਾਕ ਸਮਿਤੀ ਮੈਂਬਰਾਂ ਵਿੱਚ ਪਰਮਜੀਤ ਸਿੰਘ ਬੜੀ ਕਰੇਰਾ, ਜਸਪਾਲ ਕੌਰ ਸਿਓਂਕ, ਜਗਮੀਤ ਸਿੰਘ ਚੰਜੇੜੀ, ਸੁਖਵਿੰਦਰ ਕੌਰ ਮੱਛਲੀ ਕਲਾਂ ਅਤੇ ਬਲਜੀਤ ਸਿੰਘ ਚੰਡਿਆਲਾ ਵੀ ਹਾਜ਼ਰ ਰਹੇ। ਇਸ ਮੌਕੇ ਬਲਾਕ ਖਰੜ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਇਸ ਮੌਕੇ ਸ਼ੀਲਮ ਸੋਹੀ (ਸੀਨੀਅਰ ਆਗੂ), ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਵਿਕਾਸ ਮੋਹਨ (ਪੀ.ਏ. ਟੂ ਵਿਧਾਇਕ ਅਨਮੋਲ ਗਗਨ ਮਾਨ), ਨਵਦੀਪ ਸਿੰਘ (ਸੰਗਠਨ ਇੰਚਾਰਜ), ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਜਗਤਾਰ ਸਿੰਘ ਘੜੂੰਆਂ (ਪੀ.ਏ. ਟੂ ਡਾ. ਚਰਨਜੀਤ ਸਿੰਘ), ਰਾਜਵੀਰ ਸਿੰਘ ਰਾਜੀ, ਬਲਾਕ ਪ੍ਰਧਾਨ ਮਨਦੀਪ ਸਿੰਘ, ਅਮਨ, ਸੰਜੀਵ ਰਾਣਾ ਅਤੇ ਦਲਜੀਤ ਸਿੰਘ, ਨਵਦੀਪ ਸਿੰਘ ਟੋਨੀ (ਪ੍ਰਧਾਨ ਸ਼ਹਿਰੀ), ਹਰਿੰਦਰ ਸਿੰਘ (ਹਲਕਾ ਕੋਆਰਡੀਨੇਟਰ), ਦਿਲਬਾਗ ਸਿੰਘ (ਬਲਾਕ ਸਮਿਤੀ ਮੈਂਬਰ ਅਤੇ ਐਮਐਲਏ ਦਫ਼ਤਰ ਇੰਚਾਰਜ), ਹਰਮੇਸ਼ ਮੇਸ਼ੀ, ਗੋਲਡੀ ਸਰਪੰਚ ਘੜੂੰਆਂ, ਰਾਮ ਸਰੂਪ (ਕੌਂਸਲਰ), ਗੋਬਿੰਦਰ ਸਿੰਘ ਚੀਮਾ (ਕੌਂਸਲਰ), ਜਸਵੀਰ ਸਿੰਘ (ਕੌਂਸਲਰ), ਮੰਗਾ ਰਾਣਾ ਤਿਓੜ, ਮਨਦੀਪ ਸਿੰਘ (ਐੱਸ.ਸੀ. ਵਿੰਗ ਜ਼ਿਲ੍ਹਾ ਇੰਚਾਰਜ) ਅਤੇ ਗੁਰਦੀਪ ਕੌਰ (ਸੀਨੀਅਰ ਮੀਤ ਪ੍ਰਧਾਨ, ਨਗਰ ਕੌਂਸਲ ਖਰੜ) ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

 

Tags: Anmol Gagan Mann , Dr Charanjit Singh , Aam Aadmi Party , Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD