Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਰਕਾਰੀ ਮੈਡੀਕਲ ਕਾਲਜ ਵੱਲੋਂ ਅੰਬੇਡਕਰ ਜਯੰਤੀ ਮੌਕੇ ਖ਼ੂਨਦਾਨ ਕੈਂਪ

Blood Donation Camp, Dr RPS Sibia, Government Medical College Patiala, Patiala

5 Dariya News

5 Dariya News

5 Dariya News

ਪਟਿਆਲਾ , 15 Apr 2026

Last updated on: Apr 16, 2026, 12:28 IST

ਡਾ. ਬੀ. ਆਰ. ਅੰਬੇਡਕਰ ਜਯੰਤੀ ਮੌਕੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਫੈਕਲਟੀ ਮੈਂਬਰਾਂ, ਡਾਕਟਰਾਂ, ਵਿਦਿਆਰਥੀਆਂ ਅਤੇ ਸਟਾਫ ਵੱਲੋਂ ਹੈਲਥ ਆਉਟਲੈਟ ਫਾਰ ਪ੍ਰੋਮੋਸ਼ਨ ਆਫ ਐਜੂਕੇਸ਼ਨ (ਹੋਪ), ਪਟਿਆਲਾ ਦੀ ਅਗਵਾਈ ਰਾਜਿੰਦਰਾ ਹਸਪਤਾਲ ਦੇ ਬਲੱਡ ਸੈਂਟਰ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 70 ਤੋਂ ਵੱਧ ਸਵੈ-ਇੱਛੁਕ ਖ਼ੂਨਦਾਨੀਆਂ ਨੇ ਖ਼ੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਇਆ।  

ਕੈਂਪ ਦਾ ਉਦਘਾਟਨ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ. ਪੀ. ਐਸ. ਸਿਬੀਆ ਨੇ ਕੀਤਾ। ਇਸ ਮੌਕੇ ਸਾਬਕਾ ਡਾਇਰੈਕਟਰ ਖੋਜ ਡਾ. ਜੈ ਕਿਸ਼ਨ ਅਤੇ ਡਾਕਟਰੀ ਸਿੱਖਿਆ ਅਤੇ ਸਾਬਕਾ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਵੀ ਮੌਜੂਦ ਰਹੇ। ਡਾ. ਸਿਬੀਆ ਨੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਅਤੇ ਮਨੁੱਖਤਾ ਭਰਿਆ ਕਾਰਜ ਹੈ ਜੋ ਅਨੇਕਾਂ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਕੈਂਪ ਵਿੱਚ ਫੈਕਲਟੀ ਮੈਂਬਰਾਂ, ਰੈਜ਼ੀਡੈਂਟ ਡਾਕਟਰਾਂ, ਵਿਦਿਆਰਥੀਆਂ, ਪੈਰਾ-ਮੈਡੀਕਲ ਸਟਾਫ ਅਤੇ ਸਥਾਨਕ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਖ਼ੂਨਦਾਨ ਕਰਨ ਵਾਲੇ ਮੁੱਖ ਫੈਕਲਟੀ ਮੈਂਬਰਾਂ ਵਿੱਚ ਡਾ. ਵਿਸ਼ਾਲ ਚੋਪੜਾ, ਮੈਡੀਕਲ ਸੁਪਰਡੈਂਟ, ਡਾ. ਲਵਲੀਨ ਭਾਟੀਆ, ਡਾ. ਅਸ਼ੀਸ਼ ਭਗਤ, ਡਾ. ਰਾਜੇਸ਼ ਕੁਮਾਰ ਬੱਧਨ, ਡਾ. ਮਲਕੀਤ ਸਿੰਘ, ਡਾ. ਜਸਬੀਰ, ਡਾ. ਸੁਨੀਲ ਪਵਾਰ, ਡਾ. ਦਿਨੇਸ਼ ਕੁਮਾਰ ਪਾਸੀ, ਡਾ. ਕੁਲਦੀਪ ਸਿੰਘ, ਡਾ. ਸੁਦੇਸ਼ ਪ੍ਰਤਾਪ ਸਿੰਘ ਅਤੇ ਡਾ. ਪਰਮਿੰਦਰਪਾਲ ਸਿੰਘ ਸ਼ਾਮਲ ਸਨ।

ਹੋਪ ਸੰਸਥਾ ਦੇ ਪ੍ਰਧਾਨ ਡਾ. ਹਰਪਾਲ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਪ ਨੂੰ ਮਿਲੇ ਭਰਪੂਰ ਹੁੰਗਾਰੇ ਨੇ ਸਵੈ-ਇੱਛੁਕ ਖ਼ੂਨਦਾਨ ਪ੍ਰਤੀ ਲੋਕਾਂ ਦੀ ਜਾਗਰੂਕਤਾ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਸਾਰੇ ਖ਼ੂਨਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਸਵੈ-ਇੱਛੁਕ ਖੂਨਦਾਨ ਨੂੰ ਹੋਰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਜਤਾਈ। 

ਇਸ ਮੌਕੇ ਪ੍ਰੋਫੈਸਰ ਅਤੇ ਮੁਖੀ, ਸਰਜਰੀ ਡਾ. ਅਸ਼ਵਨੀ ਕੁਮਾਰ ਦੀ ਦੇਖ-ਰੇਖ ਹੇਠ ਪੋਸਟਰ-ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਡਾ. ਬੀ. ਆਰ. ਅੰਬੇਡਕਰ ਦੇ ਸਮਾਜਿਕ ਸਮਾਨਤਾ ਅਤੇ ਨਿਆਂ ਲਈ ਜੀਵਨ ਭਰ ਦੇ ਯੋਗਦਾਨ ਨੂੰ ਦਰਸਾਇਆ ਗਿਆ। ਵੱਖ-ਵੱਖ ਵਿਭਾਗਾਂ ਦੇ ਰੈਜ਼ੀਡੈਂਟ ਡਾਕਟਰਾਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ। ਨਿਰਧਾਰਿਤ ਕਮੇਟੀ ਵੱਲੋਂ ਕੀਤੇ ਗਏ ਮੁਲਾਂਕਣ ਅਨੁਸਾਰ ਡਾ. ਸੌਮਿਆ ਨੇ ਪਹਿਲਾ, ਡਾ. ਯੋਗਯਤਾ ਨੇ ਦੂਜਾ ਅਤੇ ਡਾ. ਬ੍ਰਹਮਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। 

ਉਨ੍ਹਾਂ ਨੂੰ ਕ੍ਰਮਵਾਰ 5000, 3000 ਅਤੇ 2000 ਦੇ ਨਕਦ ਇਨਾਮ ਦਿੱਤੇ ਗਏ। ਹੌਸਲਾ ਅਫਜ਼ਾਈ ਪੁਰਸਕਾਰ ਡਾ. ਅਸੀਮ ਆਨੰਦ ਨੂੰ ਦਿੱਤਾ ਗਿਆ। ਇਸ ਮੌਕੇ ਡਾ. ਪ੍ਰਮੋਦ ਕੁਮਾਰ, ਡਾ. ਸੰਜੀਵ ਭਗਤ, ਡਾ. ਬਲਵਿੰਦਰ ਕੌਰ ਰੇਖੀ, ਡਾ. ਮਨਜੀਤ ਕੌਰ (ਐਸ.ਐਮ.ਓ.), ਡਾ. ਨਿੰਦਰ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਲਵਕੇਸ਼ ਕੁਮਾਰ (ਐਸ.ਐਮ.ਓ.), ਡਾ. ਜਸਪ੍ਰੀਤ ਭੱਟੀ, ਡਾ. ਮੋਨਿਕਾ ਗਰਗ, ਡਾ. ਅਰਾਧਨਾ ਸ਼ਰਮਾ, ਡਾ. ਦਲਜਿੰਦਰ ਸਿੰਘ ਅਤੇ ਡਾ. ਰਿੱਪਲ ਵੀ ਮੌਜੂਦ ਰਹੇ।

 

Tags: Blood Donation Camp , Dr RPS Sibia , Government Medical College Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD