Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਵਾਂ-ਧੀਆਂ ਸਤਕਾਰ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਮਲੋਟ ਦੇ ਪਿੰਡ ਅਬੁਲ ਖੁਰਾਣਾ ਤੋਂ ਸ਼ੁਰੂ : ਡਾ. ਬਲਜੀਤ ਕੌਰ

Dr Baljit Kaur, AAP Punjab, Malout, Sri Muktsar Sahib

5 Dariya News

5 Dariya News

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 15 Apr 2026

Last updated on: Apr 16, 2026, 12:51 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਕਾਰ ਯੋਜਨਾ” ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਦਾ ਆਗਾਜ਼ ਅੱਜ ਮਲੋਟ ਦੇ ਪਿੰਡ ਅਬੁਲ ਖੁਰਾਣਾ ਤੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੀਮ ਲੰਬੇ ਸਮੇਂ ਤੋਂ ਉਡੀਕ ਰਹੀ ਇੱਕ ਵੱਡੀ ਯੋਜਨਾ ਸੀ, ਜੋ ਕਿ ਮਾਨ ਸਰਕਾਰ ਵੱਲੋਂ ਆਪਣੀ ਗਰੰਟੀ ਅਨੁਸਾਰ ਪੂਰੀ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨੂੰ ਲੈ ਕੇ ਸੂਬੇ ਭਰ ਵਿੱਚ ਵੱਡਾ ਉਤਸ਼ਾਹ ਹੈ। 

ਉਨ੍ਹਾਂ ਆਂਗਨਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਨੂੰ ਸਫਲ ਬਣਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਫਾਰਮ ਆਂਗਨਵਾੜੀ ਕੇਂਦਰਾਂ ਵਿੱਚ ਭਰੇ ਜਾਣਗੇ। 

ਇਸ ਤੋਂ ਇਲਾਵਾ ਪਿੰਡ ਅਤੇ ਬੂਥ ਪੱਧਰ ‘ਤੇ ਮੋਟੀਵੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਘਰ-ਘਰ ਜਾ ਕੇ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਫਾਰਮ ਭਰਨ ਲਈ ਮਦਦ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਗਭਗ 97 ਫੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਸਿਰਫ ਉਹ ਮਹਿਲਾਵਾਂ ਇਸ ਯੋਜਨਾ ਤੋਂ ਬਾਹਰ ਹਨ ਜੋ ਇਨਕਮ ਟੈਕਸ ਅਦਾ ਕਰਦੀਆਂ ਹਨ। 

ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਹਰ ਵਰਗ, ਜਾਤੀ ਅਤੇ ਧਰਮ ਨਾਲ ਸੰਬੰਧਿਤ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਕੇ ਦੋ ਮਹੀਨੇ ਅੰਦਰ ਹੀ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾ ਦਿੱਤੀ ਜਾਵੇਗੀ।

ਇਸ ਮੌਕੇ ਡੀਐਸਐਸਓ ਰਾਜਵੰਤ ਕੌਰ, ਸੁਪਰਵਾਈਜ਼ਰ ਗੁਰਮੀਤ  ਕੌਰ, ਸਰਪੰਚ ਅਮਨਦੀਪ ਕੌਰ, ਵਿੱਕੀ  ਸਿੰਘ, ਗਗਨਦੀਪ ਸਿੰਘ, ਲਵ ਬੱਤਰਾ, ਨਵਦੀਪ ਸਿੰਘ, ਕਰਮਜੀਤ ਸ਼ਰਮਾ, ਪੀ ਏ ਅਰਸ਼ ਸਿੱਧੂ, ਸ਼ਿੰਦਰਪਾਲ ਸਿੰਘ ਤੋਂ ਇਲਾਵਾ ਆਂਗਨਵਾੜੀ ਵਰਕਰ ਹਾਜ਼ਰ ਸਨ।

 

 

Tags: Dr Baljit Kaur , AAP Punjab , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD