Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ

ਕਿਹਾ; ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ

Barinder Kumar Goel, Khanauri

Web Admin

Web Admin

5 Dariya News

ਖਨੌਰੀ , 15 Apr 2026

Last updated on: Apr 16, 2026, 12:54 IST

ਪੰਜਾਬ ਸਰਕਾਰ ਵੱਲੋਂ ਰਬੀ ਸੀਜ਼ਨ ਦੌਰਾਨ ਕਿਸਾਨਾਂ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਵਿਧਿਵਤ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। 

ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈਂਦੀ ਹੈ। 

ਸਪੈਸ਼ਲਾਂ ਰੁਕਣ ਦਾ ਮਾਮਲਾ ਵੀ ਆਉਂਦਾ ਹੈ ਤੇ ਸੀ.ਸੀ. ਲਿਮਿਟ ਦਾ ਸਾਰਾ ਹਿਸਾਬ ਅਗਲੀ ਫਸਲ ਤੋਂ ਪਹਿਲਾਂ ਕਲੀਅਰ ਕਰਨਾ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਇਹਨਾਂ ਮਾਪਦੰਡਾਂ ਸਬੰਧੀ ਛੋਟ ਬਾਬਤ ਫੌਰੀ ਰਾਹਤ ਦੇਵੇ ਜਿਵੇਂ ਕਿ ਰਾਜਸਥਾਨ ਨੂੰ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਵੱਲੋਂ ਕਣਕ ਦੀ ਖਰੀਦ ਸਬੰਧੀ ਤੱਥਹੀਣ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਵੱਲ ਲੋਕਾਂ ਨੂੰ ਬਿਲਕੁਲ ਧਿਆਨ ਨਹੀਂ ਦੇਣਾ ਚਾਹੀਦਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਸ਼੍ਰੀ ਗੋਇਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਸਫਾਈ, ਬੈਠਣ ਦੀ ਵਧੀਆ ਵਿਵਸਥਾ ਅਤੇ ਛਾਂ ਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਤੋਂ ਇਲਾਵਾ ਫਸਲ ਦੀ ਤੁਰੰਤ ਚੁਕਾਈ ਅਤੇ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਵਿਚਕਾਰ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਮੌਕੇ 'ਤੇ ਮੰਡੀ ਦਾ ਦੌਰਾ ਕਰਦੇ ਹੋਏ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ। 

ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Barinder Kumar Goel , Khanauri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD