Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਕੁਲਵੰਤ ਸਿੰਘ

ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

Kulwant Singh Mohali, Prabhjot Kaur, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Apr 2026

Last updated on: Apr 16, 2026, 13:08 IST

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਬੱਲੋ ਮਾਜਰਾ ਅਤੇ ਫੇਜ਼-6 ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਬਣੇ ਕਲਾਸਰੂਮਜ਼ ਦਾ ਉਦਘਾਟਨ ਕੀਤਾ ਗਿਆ। ਪਿੰਡ ਬੱਲੋ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 2 ਐਡੀਸ਼ਨਲ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ, ਜਦਕਿ ਫੇਜ਼-6 ਦੇ ਸਕੂਲ ਵਿੱਚ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਕ ਹੋਰ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਬੌਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਨਾਲ ਸਰਕਾਰ ਬਣਾਈ ਸੀ, ਉਹਨਾਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਅਤੇ ਅਨੰਦਿਤ ਹਨ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੀ ਹੈ ਅਤੇ ਸੂਬੇ ਭਰ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮੁਹੱਲਾ ਕਲੀਨਿਕਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਮੁਫ਼ਤ ਇਲਾਜ ਅਤੇ ਟੈਸਟਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਮੈਡਮ ਪ੍ਰਭਜੋਤ ਕੌਰ (ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ), ਦਰਸ਼ਨ ਸਿੰਘ (ਡੀ.ਈ.ਓ. ਪ੍ਰਾਇਮਰੀ), ਗੁਰਪ੍ਰੀਤਪਾਲ ਸਿੰਘ ਅਤੇ ਹਰਪ੍ਰੀਤ ਸਿੰਘ (ਮੁੱਖ ਅਧਿਆਪਕ), ਜਸਪਾਲ ਮਸੀਹ (ਜੇ.ਈ.), ਹਰਜੀਤ ਸਿੰਘ ਛਿੱਬਰ, ਗਗਨਦੀਪ ਕੌਰ, ਗੁਰਜਿੰਦਰ ਸਿੰਘ ਸਰਪੰਚ, ਮਲਕੀਤ ਸਿੰਘ, ਆਰ.ਪੀ. ਸ਼ਰਮਾ, ਰਜਿੰਦਰ ਸਿੰਘ ਰਾਜੂ, ਮਨਪ੍ਰੀਤ ਸਿੰਘ ਰਾਏਪੁਰ, ਤਰਲੋਚਨ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ, ਸਤਨਾਮ ਸਿੰਘ, ਮਖਣ ਸਿੰਘ, ਗਿਰੀਨਾਥ ਝਾਅ ਅਤੇ ਐਡਵੋਕੇਟ ਜਲਬੀਰ ਸਿੰਘ ਸਮੇਤ ਹੋਰ ਵੀ ਮੌਜੂਦ ਸਨ।

 

Tags: Kulwant Singh Mohali , Prabhjot Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD