Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

Ranbir Singh Bhullar, AAP Punjab

Web Admin

Web Admin

5 Dariya News

ਫਿਰੋਜ਼ਪੁਰ , 15 Apr 2026

Last updated on: Apr 16, 2026, 13:11 IST

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਇਲਮੇ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ ਵਿਖੇ ਕਰਵਾਏ ਗਏ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੇਂ ਕਲਾਸ ਰੂਮਾਂ ਦੀ ਉਸਾਰੀ, ਸਕੂਲਾਂ ਦੀ ਮੁਰੰਮਤ, ਬਾਊਂਡਰੀ ਵਾਲਾਂ ਦੀ ਉਸਾਰੀ, ਟਾਇਲਟ ਬਲਾਕਾਂ ਦੀ ਸੁਧਾਰ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਢੁੱਕਵਾਂ ਮਾਹੌਲ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਅਧੀਨ ਵੱਡੇ ਪੱਧਰ ‘ਤੇ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹੋਰ ਸਕੂਲਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਹਰਮੰਦਰ ਸਿੰਘ ਬਰਾੜ ਜੋਨ ਇੰਚਾਰਜ, ਹਲਕਾ ਕੋਆਰਡੀਨੇਟਰ ਸਿੱਖਿਆ ਵਿਭਾਗ ਐਲਨ ਭੱਟੀ, ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਰਾਜ ਬਹਾਦਰ ਸਿੰਘ ਗਿੱਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਬੀ.ਪੀ.ਈ.ਓ ਰਾਜਨ ਨਰੂਲਾ, ਸੀ.ਐੱਚ.ਟੀ ਰਾਧਿਕਾ, ਮਹਿੰਦਰ ਸਿੰਘ ਸ਼ੈਲੀ, ਸਕੂਲ ਇੰਚਾਰਜ ਪ੍ਰਿੰਸ ਕੁਮਾਰ, ਅਤਰ ਸਿੰਘ ਗਿੱਲ, ਵਿਕਾਸ ਸ਼ਰਮਾ,ਅਕਸ਼ ਕੁਮਾਰ ਆਦਿ ਹਾਜ਼ਰ ਸਨ।

 

Tags: Ranbir Singh Bhullar , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD