Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਰੁਪਿੰਦਰ ਸਿੰਘ ਹੈਪੀ ਤੇ ਡਾ. ਸੋਨਾ ਥਿੰਦ ਨੇ ਭਟੇੜੀ ਬੱਸ ਹਾਦਸੇ ਦੇ ਜਖਮੀਆਂ ਦਾ ਹਾਲ ਚਾਲ ਪੁੱਛਿਆ

ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਤੇ 08 ਵਿਅਕਤੀਆਂ ਦੀ ਹੋਈ ਮੌਤ

Rupinder Singh Happy, Ajay Singh Libra, AAP Punjab, Dr Sona Thind

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Apr 2026

Last updated on: Apr 16, 2026, 13:20 IST

ਬੀਤੀ ਰਾਤ ਸ੍ਰੀ ਆਨੰਦਪੁਰ ਸਾਹਿਬ ਤੋਂ  ਵਿਸਾਖੀ ਮੇਲਾ ਵੇਖਣ ਉਪਰੰਤ ਵਾਪਸ ਆ ਰਹੀ ਸ਼ਰਧਾਲੂਆਂ ਦੀ ਬੱਸ ਦੇ ਚੁੰਨੀ ਮੋਰਿੰਡਾ ਰੋਡ ਤੇ ਸਥਿਤ ਪਿੰਡ ਭਟੇੜੀ ਵਿਖੇ ਹੋਏ ਹਾਦਸੇ ਦੌਰਾਨ ਜਖਮੀ ਵਿਅਕਤੀਆਂ ਦਾ ਹਾਲ ਚਾਲ ਪੁੱਛਣ ਲਈ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਨੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜੇਰੇ ਇਲਾਜ਼ ਜਖਮੀਆਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਜਿਸ ਵਿੱਚ 08 ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। 

ਉਨ੍ਹਾਂ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਨੇ ਹਾਦਸੇ ਵਿੱਚ ਜਖਮੀ ਹੋਏ 14 ਤੇ 17 ਸਾਲ ਦੇ ਭੈਣ ਭਰਾ ਵੱਲੋਂ ਮੌਕੇ ਤੇ ਹੋਰਨਾਂ ਜਖਮੀਆਂ ਦੀ ਸਹਾਇਤਾ ਕਰਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਜੋ ਬਹਾਦਰੀ ਦਿਖਾਈ ਹੈ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ।  

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਭਟੇੜੀ ਵਿਖੇ ਹੋਇਆ ਬੱਸ ਹਾਦਸਾ ਬਹੁਤ ਹੀ ਦੁੱਖਦਾਈ ਹੈ ਜਿਸ ਵਿੱਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜਖਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜ਼ਿਨ੍ਹਾਂ ਵਿੱਚੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਦਾਖਲ 09 ਜਖਮੀਆਂ ਵਿੱਚੋਂ 07 ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਘਰਾਂ ਨੂੰ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਨੂੰ ਜਲਦ ਪਰਿਵਾਰਾਂ ਹਵਾਲੇ ਕਰ ਦਿੱਤਾ ਜਾਵੇਗਾ।  

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਦੁੱਖ ਦੀ ਘੜੀ ਵਿੱਚ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਜਖਮੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। 

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਮ੍ਰਿਤਕ ਅਤੇ ਜਖਮੀਆਂ ਦੀ ਪੰਜਾਬ ਸਰਕਾਰ ਵੱਲੋਂ ਬਣਦੀ ਮੱਦਦ ਕੀਤੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ,ਐਸ.ਐਮ.ਓ. ਡਾ.ਜਸਪ੍ਰੀਤ ਸਿੰਘ ਬੇਦੀ, ਆਮ ਆਦਮੀ ਪਾਰਟੀ ਦੇ ਪਵੇਲ ਹਾਂਡਾ, ਨਵਦੀਪ ਨਵੀ ਤੋਂ ਇਲਾਵਾ ਹੋਰ ਪੰਤਵੰਤੇ ਮੌਜੂਦ ਸਨ।

 

Tags: Rupinder Singh Happy , Ajay Singh Libra , AAP Punjab , Dr Sona Thind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD