Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਵਾਟਰ ਵਰਕਸ ਪ੍ਰੋਜੈਕਟ ਲੋਕ ਅਰਪਿਤ

ਕਿਹਾ, ਕਰੀਬ 600 ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ

Harpal Singh Cheema, AAP Punjab, Lehra, Dirba

5 Dariya News

5 Dariya News

5 Dariya News

ਲਹਿਰਾ/ਦਿੜ੍ਹਬਾ , 15 Apr 2026

Last updated on: Apr 16, 2026, 13:26 IST

ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ 'ਚ ਪੈਂਦੇ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਵਾਟਰ ਵਰਕਸ ਪ੍ਰੋਜੈਕਟ ਨੂੰ ਲੋਕ ਅਰਪਿਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਫ਼ ਪੀਣਯੋਗ ਪਾਣੀ ਹਰ ਵਿਅਕਤੀ ਦਾ ਮੁੱਢਲਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਹ ਵਾਟਰ ਵਰਕਸ ਪ੍ਰੋਜੈਕਟ ਪਿੰਡ ਦੇ ਕਰੀਬ 600 ਘਰਾਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਪਲਾਈ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਲੋਕਾਂ ਦੀ ਸਿਹਤ ‘ਤੇ ਵੀ ਸਕਾਰਾਤਮਕ ਅਸਰ ਪਵੇਗਾ। 

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਸੜਕਾਂ, ਪਾਣੀ, ਸਿਹਤ ਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। 

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦੀ ਸੰਭਾਲ ਅਤੇ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਕਸੀਅਨ ਇੰਜੀਨੀਅਰ (ਈਈ) ਸੰਗਰੂਰ, ਐਸਡੀਈ, ਜੇਈ, ਵਿਭਾਗੀ ਅਧਿਕਾਰੀ, ਪਿੰਡ ਪੰਚਾਇਤ ਮੈਂਬਰਾਂ ਅਤੇ ਹੋਰ ਸਮਾਜਿਕ ਪ੍ਰਤੀਨਿਧੀ ਹਾਜ਼ਰ ਸਨ।

 

Tags: Harpal Singh Cheema , AAP Punjab , Lehra , Dirba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD