Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਧਰਮਸ਼ਾਲਾ ਲੋਕਾਂ ਨੂੰ ਸਮਰਪਿਤ

ਕਿਹਾ- ਧਰਮਸ਼ਾਲਾ ਵਿਆਹ ਸਮਾਗਮਾਂ ਲਈ ਮੈਰਿਜ ਪੈਲੇਸ ਵਜੋਂ ਵੀ ਵਰਤੀ ਜਾ ਸਕੇਗੀ

Kuljit Singh Randhawa, AAP Punjab

5 Dariya News

5 Dariya News

5 Dariya News

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Apr 2026

Last updated on: Apr 16, 2026, 13:30 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਡੇਰਾਬੱਸੀ ਵਿੱਚ ਨਗਰ ਕੌਂਸਲ ਦੁਆਰਾ ਤਿਆਰ ਕੀਤੀ ਗਈ ਆਧੁਨਿਕ ਸੁਵਿਧਾਵਾਂ ਨਾਲ ਲੈਸ ਧਰਮਸ਼ਾਲਾ ਦਾ ਸ਼ਾਨਦਾਰ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਇੱਕ ਵਧੀਆ ਸਾਂਝਾ ਸਮਾਗਮ ਰਚਾਉਣ ਵਾਲਾ ਕੇਂਦਰ ਪ੍ਰਾਪਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਸਮਾਗਮ ਕਰਨ ਲਈ ਇੱਕ ਉਚਿਤ ਅਤੇ ਸੁਵਿਧਾਜਨਕ ਥਾਂ ਮਿਲੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦੇ ਸਮਾਗਮ ਆਸਾਨੀ ਨਾਲ ਹੋਣਗੇ, ਸਗੋਂ ਸਮਾਜਿਕ ਏਕਤਾ ਅਤੇ ਭਾਈਚਾਰੇ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।

ਵਿਧਾਇਕ ਨੇ ਅੱਗੇ ਦੱਸਿਆ ਕਿ ਇਹ ਧਰਮਸ਼ਾਲਾ ਵਿਆਹ ਸਮਾਗਮਾਂ ਲਈ ਮੈਰਿਜ ਪੈਲੇਸ ਵਜੋਂ ਵੀ ਵਰਤੀ ਜਾ ਸਕੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੇ ਖਰਚ ਤੋਂ ਬਚਤ ਹੋਵੇਗੀ ਅਤੇ ਉਹਨਾਂ ਨੂੰ ਨੇੜੇ ਹੀ ਉਚਿਤ ਥਾਂ ਉਪਲਬਧ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ ਅਤੇ ਡੇਰਾਬੱਸੀ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। 

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਹੋਰ ਅਹਿਮ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀਆਂ, ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kuljit Singh Randhawa , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD