Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, PoonamDeep Kaur, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫਰੀਦਕੋਟ , 15 Apr 2026

Last updated on: Apr 16, 2026, 13:31 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦਫ਼ਤਰ ਵਿਖੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੋਟਕਪੂਰਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਲੋਕ-ਪੱਖੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ,ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ ਵਿਖੇ ਤਹਿਸੀਲ ਕੰਪਲੈਕਸ, ਨਵੇਂ ਬੱਸ ਸਟੈਂਡ ਅਤੇ ਨਗਰ ਕੌਂਸਲ ਦੀ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਤੋਂ ਜ਼ਮੀਨ ਪ੍ਰਾਪਤ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਤਰਜੀਹ ਦੇ ਆਧਾਰ ‘ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਜਲਦੀ ਤੋਂ ਜਲਦੀ ਬਿਹਤਰ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਖਾਸ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਹ ਪ੍ਰਾਜੈਕਟ ਕੋਟਕਪੂਰਾ ਦੇ ਸਮੂਹਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕੰਮ ਨੂੰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਬਰਕਰਾਰ ਰੱਖੀ ਜਾਵੇ।

ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਚੱਲ ਰਹੇ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਫਰਮਾਂ ਤੋਂ ਚੱਲ ਰਹੇ ਕੰਮ ਦੀ ਪ੍ਰਗਤੀ ਸਬੰਧੀ ਹਫਤਾਵਾਰੀ ਰਿਪੋਰਟ ਵੀ ਪ੍ਰਾਪਤ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਇਸ ਦਾ ਲਾਹਾ ਦਿੱਤਾ ਜਾ ਸਕੇ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD