Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਿੱਖਿਆ ਸਮਾਜ ਦੇ ਵਿਕਾਸ ਦਾ ਧੁਰਾ ਹੈ : ਵਿਧਾਇਕ ਬੁੱਧ ਰਾਮ

ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ 22 ਲੱਖ 55 ਹਜ਼ਾਰ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Principal Budh Ram, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੁਢਲਾਡਾ/ਮਾਨਸਾ , 15 Apr 2026

Last updated on: Apr 16, 2026, 13:34 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਚਲਾਈ ਗਈ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਆਧੁਨਿਕ ਕਲਾਸ ਰੂਮ ,ਕੰਪਿਊਟਰ ਲੈਬ, ਲਾਇਬ੍ਰੇਰੀ ਅਤੇ ਕਮਰਿਆਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਸ ਸਕੂਲ ਦੇ ਇੰਨ੍ਹਾਂ ਕੰਮਾਂ 'ਤੇ 20 ਲੱਖ 55 ਹਜ਼ਾਰ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੇ ਵਿਕਾਸ ਦਾ ਧੁਰਾ ਹੈ। ਚਾਹੇ ਮੁੰਡਾ ਹੋਵੇ ਜਾਂ ਕੁੜੀ, ਕਿਸੇ ਨੂੰ ਵੀ ਸਿੱਖਿਆ ਤੋਂ ਵਾਂਝਾ ਰੱਖਣਾ ਗੁਨਾਹ ਹੈ। ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ ਜਿਸ ਦੇ ਆਧਾਰ 'ਤੇ ਸਿੱਖਿਆ ਕ੍ਰਾਂਤੀ ਮੁਹਿੰਮ ਚਲਾ ਕੇ ਸਰਕਾਰੀ ਸਕੂਲਾਂ ਵਿਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਕ ਅਧਿਆਪਕ ਹੋਣ ਦੇ ਨਾਂਅ 'ਤੇ ਉਹ ਸਮਾਜ ਵਿਚ ਸਿੱਖਿਆ ਦੀ ਅਹਿਮੀਅਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਸਿੱਖਿਆ ਵਿਦਿਆਰਥੀ ਨੂੰ ਇਕ ਚੰਗਾ ਨਾਗਰਿਕ ਤਾਂ ਬਣਾਉਂਦੀ ਹੀ ਹੈ ਬਲਕਿ ਚੰਗਾ ਰੁਤਬਾ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੀ ਗਿਣਤੀ ਅਤੇ ਸਿੱਖਿਆ ਵਿੱਚ ਗੁਣਵੱਤਾ ਪੱਖੋਂ ਪੰਜਾਬ ਦਾ ਮੋਹਰੀ ਸਕੂਲ ਹੈ। ਇਸ ਦੀ ਪੜਾਈ ਅਤੇ ਇਮਾਰਤ ਦੋਵੇਂ ਸਮਾਰਟ ਹਨ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇਕ ਇਤਿਹਾਸਕ ਬਦਲਾਅ ਦਾ ਪ੍ਰਤੀਕ ਹੈ। ਇਸ ਮੁਹਿੰਮ ਦਾ ਮਕਸਦ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਜਾਂ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਹੀ ਨਹੀਂ, ਸਗੋਂ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।

ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ ਅਤੇ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਸਕੂਲ ਮੁਖੀ ਮਨਦੀਪ ਕੁਮਾਰ, ਸਰਪੰਚ ਗੁਰਦੀਪ ਬੱਬਾ ਅਤੇ ਗਰਾਮ ਪੰਚਾਇਤ, ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਸਕੂਲ ਮੈਨੇਜਮੈਂਟ ਕਮੇਟੀ, ਹੈਡ ਮਾਸਟਰ ਸ੍ਰੀ ਅਮਨਦੀਪ ਸਿੰਘ, ਸ੍ਰੀ ਰਾਜਪਾਲ ਸਿੰਘ ਲੈਕਚਰਾਰ, ਸੈਂਟਰ ਹੈਡ ਟੀਚਰ ਜੁਗਰਾਜ ਸਿੰਘ, ਪਿਆਰਾ ਸਿੰਘ ਗੁਰਨੇ, ਅਧਿਆਪਕ ਮੇਵਾ ਸਿੰਘ ਸਮੂਹ ਸਟਾਫ ਮੈਂਬਰ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD