Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਿੱਖਿਆ ਕ੍ਰਾਂਤੀ : ਆਧੁਨਿਕ ਜਮਾਤਾਂ ਵਿਦਿਆਰਥੀਆਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ : ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਸੰਘਾ ਤੇ ਉੱਲਕ ਦੇ ਸਰਕਾਰੀ ਸਕੂਲਾਂ 'ਚ 22 ਲੱਖ 52 ਹਜ਼ਾਰ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 15 Apr 2026

Last updated on: Apr 16, 2026, 13:48 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਸੰਘਾ ਵਿਖੇ 7 ਲੱਖ 51 ਹਜ਼ਾਰ ਦੀ ਲਾਗਤ ਅਤੇ ਸਰਕਾਰੀ ਮਿਡਲ ਸਕੂਲ ਉੱਲਕ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨੀ ਪੰਜਾਬ ਸਰਕਾਰ ਦੀ ਤਰਜੀਹ ਹੈ ਜਿਸ ਤਹਿਤ ਸਕੂਲਾਂ ਵਿੱਚ ਵਿਸ਼ਵ-ਪੱਧਰੀ ਸੁਵਿਧਾਵਾਂ ਮੁਹੱਈਆ ਕਰਵਾ ਕੇ ਬੱਚਿਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧੁਨਿਕ ਜਮਾਤਾਂ ਲਈ ਕਮਰੇ ਸਿਰਫ਼ ਇਮਾਰਤਾਂ ਨਹੀਂ, ਸਗੋਂ ਇਹ ਵਿਦਿਆਰਥੀਆਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ।

ਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਨੂੰ ਨਵੇਂ ਯੁੱਗ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਕਲਾਸਾਂ ਅਤੇ ਆਧੁਨਿਕ ਸਹੂਲਤਾਂ ਨਾਲ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ ਵਿੱਚ ਗੁਣਾਤਮਕ ਵਾਧਾ ਹੋਵੇਗਾ।

ਇਸ ਮੌਕੇ ਭੋਲਾ ਸਿੰਘ, ਚੇਅਰਮੈਨ ਬਲਾਕ ਸੰਮਤੀ ਝੁਨੀਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵੰਤ ਸਿੰਘ, ਸੈਕਸ਼ਨ ਅਫ਼ਸਰ ਮੁਨੀਸ਼ ਕੁਮਾਰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ ਡੀ ਐੱਸ ਐੱਮ,ਪ੍ਰਿੰਸੀਪਲ ਪ੍ਰਭਜੋਤ ਕੌਰ ਬਲਾਕ ਨੋਡਲ ਅਫ਼ਸਰ ਸਰਦੂਲਗੜ੍ਹ, ਪ੍ਰਿੰਸੀਪਲ ਕੰਵਲਜੀਤ ਕੌਰ ਬਲਾਕ ਨੋਡਲ ਅਫ਼ਸਰ ਝੁਨੀਰ,ਸਕੂਲ ਮੁਖੀ ਚਰਨਜੀਤ ਸਿੰਘ ਸੰਘਾ, ਮੁੱਖ ਅਧਿਆਪਕ ਜਗਚਾਨਣ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਸੰਘਾ ਦੇ ਚੇਅਰਮੈਨ ਬੇਅੰਤ ਸਿੰਘ, ਹਰਬਖਸ਼ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਉੱਲਕ, ਮਨਸਰੂਪ ਸਿੰਘ ਸਰਪੰਚ, ਗੂਰਸੇਵਕ ਸਿੰਘ ਝੁਨੀਰ, ਸਕੂਲ ਮੁਖੀ ਗੁਰਦੇਵ ਕੌਰ ਉੱਲਕ, ਮੁੱਖ ਅਧਿਆਪਕ ਜਸਵਿੰਦਰ ਸਿੰਘ, ਜਗਤਾਰ ਸਿੰਘ ਔਲਖ, ਅੰਗਰੇਜ਼ ਸਿੰਘ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD