Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਦੀ ਮੰਡੀਆਂ ਦਾ ਕੀਤਾ ਨਿਰੀਖਣ

ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਮਸਿਆਵਾਂ ਦੇ ਹੱਲ ਦੇ ਦਿੱਤੇ ਨਿਰਦੇਸ਼

Shyam Singh Rana, Haryana, BJP Haryana

Web Admin

Web Admin

5 Dariya News

ਰੋਹਤਕ , 15 Apr 2026

Last updated on: Apr 16, 2026, 13:50 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਬੁੱਧਵਾਰ ਨੂੰ ਜਿਲ੍ਹਾ ਰੋਹਤਕ ਵਿੱਚ ਮਹਿਮ, ਰੋਹਤਕ ਤੇ ਸਾਂਪਲਾ ਮੰਡੀਆਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਨਾਉਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਫਸਲ ਆਮਦ ਦੇ ਚਲਦੇ ਮੰਡੀਆਂ ਵਿੱਚ ਬਹੁਤ ਵੱਧ ਭੀੜ ਹੈ, ਪਰ ਪ੍ਰਸਾਸ਼ਨ ਵੱਲੋਂ ਸਾਰੇ ਜਰੂਰੀ ਵਿਵਸਥਾਵਾਂ ਯਕੀਨੀ ਕੀਤੀਆਂ ਗਈਆਂ ਹਨ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੇ ਆੜਤੀਆਂ ਦੀ ਸਮਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀ ਹੈ ਅਤੇ ਫਸਲ ਉਠਾਨ ਵਿੱਚ ਹੋ ਰਹੀ ਮੁਸ਼ਕਲ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵੱਧਦੇ ਬਦਾਅ ਨੂੰ ਦੇਖਦੇ ਹੋਏ ਗੇਟ ਪਾਸ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ। ਹੁਣ ਏਂਟਰੀ ਅਤੇ ਆਊਟਸਾਇਡ ਗੇਟ ਪਾਸ ਨੂੰ ਵੱਖ-ਵੱਖ ਕਰ ਦਿੱਤਾ ਗਿਆ ਹੈ, ਜਿਸ ਨਾਲ ਟ੍ਰੈਫਿਕ ਜਾਮ ਦੇ ਹਾਲਾਤ ਵਿੱਚ ਸੁਧਾਰ ਹੋਵੇਗਾ ਅਤੇ ਕੰਮ ਤੇ੧ੀ ਨਾਲ ਹੋ ਸਕੇਗਾ।

ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਫਸਲ ਦਾ ਸੀਜ਼ਨ ਹੁਣ ਘੱਟ ਸਮੇਂ ਵਿੱਚ ਸਿਮਟ ਗਿਆ ਹੈ, ਜਿਸ ਨਾਲ ਇੱਕਠੇ ਵੱਧ ਗਿਣਤੀ ਵਿੱਚ ਫਸਲ ਮੰਡੀਆਂ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਨਵੀਂ ਵਿਵਸਥਾਵਾਂ ਲਾਗੂ ਕੀਤੀਆਂ ਗਹੀਆਂ ਹਨ। ਇੰਨ੍ਹਾਂ ਵਿਵਸਥਾਵਾਂ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਦੀ ਵਿਵਸਥਾ ਇੱਕ ਵੱਡਾ ਸੁਧਾਰ ਹੈ, ਜਿਸ ਨਾਲ ਪਾਰਦਰਸ਼ਿਤਾ ਵਧੀ ਅਤੇ  ਕਿਸਾਨਾਂ ਨੂੰ ਸਿੱਧਾ ਲਾਭ ਮਿਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਵਸਥਾਵਾਂ ਨੂੰ ਬਿਹਤਰ ਬਨਾਉਣ ਦੇ ਉਦੇਸ਼ ਨਾਲ ਫੈਸਲੇ ਲਏ ਜਾਂਦੇ ਹਨ, ਤਾਂ ਜੋ ਸਾਰੇ ਹਿੱਤਧਾਰਕਾਂ ਨੂੰ ਲਾਭ ਮਿਲ ਸਕੇ। ਮੰਡੀਆਂ ਵਿੱਚ ਖਰੀਦ ਪ੍ਰਕ੍ਰਿਆ ਵਿੱਚ ਪਾਰਦਰਸ਼ਿਤਾ ਬਣਾਏ ਰੱਖਣ ਲਈ ਸਾਰੇ ਜਰੂਰੀ ਰਿਕਾਰਡ ਰੱਖੇ ਜਾਂਦੇ ਹਨ, ਗੜ੍ਹੇਮਾਰੀ ਅਤੇ ਬਰਸਾਤ ਨਾਲ ਫਸਲ ਨੂੰ ਹੋਏ ਨੁਕਸਾਨ ਦੇ ਸੰਦਰਭ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਸਲਾਂ ਨੂੰ ਹੋਏ ਨੁਕਸਾਨ ਦੀ ਸੂਚਨਾ ਮਿਲਣ 'ਤੇ ਸਰਕਾਰ ਵੱਲੋਂ ਇਸ ਦਾ ਮੁਲਾਂਕਣ ਕਰਵਾ ਕੇ ਕਿਸਾਨਾਂ ਨੂੰ ਨਿਯਮ ਅਨੁਸਾਰ ਜਲਦੀ ਮੁਆਵਜਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਫਸਲ ਸੀਜ਼ਨ ਤੋਂ ਪਹਿਲਾਂ ਹੀ ਮੰਡੀਆਂ ਵਿੱਚ ਪੱਕੇ ਰਸਤੇ, ਸ਼ੈਡ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਕਸਿਤ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਕਿ ਕਿਸਾਨਾਂ ਨੂੰ ਫਸਲ ਵਿਕਰੀ ਦੌਰਾਨ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ।ਉਨ੍ਹਾਂ ਨੇ ਕਿਹਾ ਕਿ ਉਹ ਹੁਣ ਤੱਕ ਪੰਚਕੂਲਾ, ਅੰਬਾਲਾ, ਜੀਂਦ, ਰੋਹਤਕ, ਪਾਣੀਪਤ ਸਮੇਤ ਕਈ ਜਿਲ੍ਹਿਆਂ ਦੀ ਮੰਡੀਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਪੂਰੇ ਅਪ੍ਰੈਲ ਮਹੀਨੇ ਵਿੱਚ ਨਿਰੀਖਣ ਜਾਰੀ ਰਹੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਸਲ ਖਰੀਦ, ਉਠਾਨ ਅਤੇ ਭੁਗਤਾਨ ਪ੍ਰਕ੍ਰਿਆ ਨੂੰ ਹੋਰ ਵੱਧ ਤੇਜ ਤੇ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਕਿਸੇ ਮੰਡੀ ਵਿੱਚ ਤੋਲ ਜਾਂ ਹੋਰ ਵਿਵਸਥਾਵਾਂ ਨੂੰ ਲੈ ਕੇ ਸ਼ਿਕਾਇਤ ਮਿਲਦੀ ਹੈ, ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਾ ਹੋਵੇ।

 

Tags: Shyam Singh Rana , Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD