Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਸੁਨਾਮ ਹਲਕੇ 'ਚ 1796 ‘ਮਹਿਲਾ ਸਤਿਕਾਰ ਸਖੀਆਂ‘ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ 'ਚ ਕਰਵਾਉਣਗੀਆਂ ਮਦਦ : ਅਮਨ ਅਰੋੜਾ

Aman Arora, AAP Punjab, Sunam

Gurpreet Singh

Gurpreet Singh

5 Dariya News

ਸੁਨਾਮ , 16 Apr 2026

Last updated on: Apr 16, 2026, 15:51 IST

ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਮਹਿਲਾ ਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਸ਼ੁਰੂ ਕਰਵਾਈ। ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਪਹਿਲਾਂ ਸੂਬੇ ਦੇ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚ ਸੁਨਾਮ ਹਲਕਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸਨ ਲਈ ਕੋਈ ਸਮਾਂ ਸੀਮਾ ਨਹੀਂ ਹੈ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ। 

ਉਨ੍ਹਾਂ ਕਿਹਾ ਕਿ ਰਜਿਸਟ੍ਰੇਸਨ ਨੂੰ ਸੁਖਾਲਾ ਬਣਾਉਣ ਲਈ ਸੁਨਾਮ ਹਲਕੇ ਵਿੱਚ 1796 ‘ਮਹਿਲਾ ਸਤਿਕਾਰ ਸਖੀਆਂ‘ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਵਿੱਚ ਮਦਦ ਕਰਨਗੀਆਂ। ਸੁਨਾਮ ਵਿੱਚ ਰਜਿਸਟ੍ਰੇਸਨ ਪ੍ਰਕਿਰਿਆ ਦੀ ਸੁਰੂਆਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸਾਮਲ ਹੈ। 

ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜਰੂਰੀ ਹੈ।” ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਜਿੰਨਾ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। 

ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।” ਇਸ ਮੌਕੇ ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਬਾਰੇ ਦੱਸਦਿਆਂ ਕਿਹਾ, “ਮਹਿਲਾ ਸਤਿਕਾਰ ਸਖੀਆਂ ਲਾਭਪਾਤਰੀਆਂ ਦੇ ਘਰ ਜਾਣਗੀਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਦੱਸਣਗੀਆਂ, ਉਨ੍ਹਾਂ ਦੇ ਸਾਰੇ ਸੰਕੇ ਦੂਰ ਕਰਨਗੀਆਂ ਅਤੇ ਰਜਿਸਟ੍ਰੇਸਨ ਫਾਰਮ ਦੇਣਗੀਆਂ। 

ਉਹ ਲਾਭਪਾਤਰੀਆਂ ਨੂੰ ਮੁਕੰਮਲ ਰਜਿਸਟ੍ਰੇਸਨ ਪ੍ਰਕਿਰਿਆ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜਾਂ ਬਾਰੇ ਵੀ ਜਾਣਕਾਰੀ ਦੇਣਗੀਆਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕਰਨਗੀਆਂ।“ ਕੈਬਨਿਟ ਮੰਤਰੀ ਨੇ ਕਿਹਾ, “ਇੱਕ ਵਾਰ ਜਦੋਂ ਲਾਭਪਾਤਰੀ ਆਪਣਾ ਰਜਿਸਟ੍ਰੇਸਨ ਫਾਰਮ ਭਰ ਲੈਂਦੇ ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ ਤਿਆਰ ਹੋ ਜਾਂਦੇ ਹਨ ਤਾਂ ਉਹ ਆਪਣੇ ਨਜਦੀਕੀ ਰਜਿਸਟ੍ਰੇਸਨ ਕੇਂਦਰ ‘ਤੇ ਜਾ ਸਕਦੇ ਹਨ ਅਤੇ ਉੱਥੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।”

ਉਨ੍ਹਾਂ ਨੇ ਇਸ ਪਹਿਲਕਦਮੀ ਦੇ ਪੈਮਾਨੇ ‘ਤੇ ਹੋਰ ਜੋਰ ਦਿੰਦਿਆਂ ਕਿਹਾ, “ਇਸ ਯੋਜਨਾ ਤਹਿਤ ਔਰਤਾਂ ਦੇ ਕੁਝ ਸੀਮਤ ਵਰਗ ਨੂੰ ਛੱਡ ਕੇ ਲਗਭਗ ਉਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ, ਜੋ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਹਨ। ਇਸ ਲਈ ਇਸ ਯੋਜਨਾ ਤੋਂ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸਨੂੰ ਦੇਸ ਵਿੱਚ ਸਭ ਤੋਂ ਵਿਆਪਕ ਮਹਿਲਾ-ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ।“

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖ਼ੁਦ ਔਰਤਾਂ ਦੀ ਰਜਿਸਰੇਸ਼ਨ ਕਰਕੇ ਸੁਨਾਮ ਵਿੱਚ ਇਸ ਦੀ ਸ਼ੁਰੂਆਤ ਕੀਤੀ। ਹਾਜ਼ਰ ਲਾਭਪਾਤਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਵਿੱਤੀ ਆਜਾਦੀ ਨੂੰ ਕਾਫੀ ਮਜਬੂਤ ਕਰੇਗਾ। ਉਨ੍ਹਾਂ ਕਿਹਾ, “ਇਹ ਅਹਿਮ ਪਹਿਲ ਸਾਡੇ ਵਿਕਾਸ ਵਿੱਚ ਵਿਸ਼ੇਸ਼ ਭੂਮਿਕਾ ਨਿਭਾਏਗੀ ਅਤੇ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਉਨ੍ਹਾਂ ਬਾਰੇ ਸੋਚਿਆ ਹੈ।“

ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੀ.ਡੀ.ਪੀ.ਓ. ਰੇਖਾ ਰਾਣੀ, ਸੰਜੀਵ ਸੰਜੂ, ਸਾਹਿਬ ਸਿੰਘ, ਚਰਨਜੀਤ ਕੌਰ, ਰਾਮ ਕੁਮਾਰ, ਭਾਨੂੰ ਪ੍ਰਤਾਪ, ਗੁਰਤੇਗ ਨਿੱਕਾ, ਅਮਰੀਕ ਸਿੰਘ, ਹਰਵਿੰਦਰ, ਰੁਪਿੰਦਰ ਸਿੰਘ, ਆਸ਼ਾ ਬਜਾਜ, ਮਨਜੀਤ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਬਾਂਸਲ, ਸੁਮਨਪ੍ਰੀਤ, ਸੋਨੂੰ ਵਰਮਾ, ਯਾਦਵਿੰਦਰ ਨਿਰਮਾਣ, ਕੁਲਵੀਰ ਭੰਗੂ, ਰਵੀ ਕਮਲ ਗੋਇਲ, ਰਿੰਪੀ ਥਿੰਦ, ਮੁਨੀਸ਼ ਸੋਨੀ, ਵਿਕਰਮ ਗਰਗ ਵਿੱਕੀ ਅਤੇ ਚਮਕੌਰ ਹਾਂਡਾ ਸਮੇਤ ਵੱਡੀ ਗਿਣਤੀ ਮਹਿਲਾਵਾਂ ਮੌਜੂਦ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD