Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਾਬਾ ਫਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਲੋਕ ਅਰਪਣ

Gurdit Singh Sekhon, AAP Punjab, Faridkot

Gurpreet Singh

Gurpreet Singh

5 Dariya News

ਫ਼ਰੀਦਕੋਟ , 16 Apr 2026

Last updated on: Apr 16, 2026, 16:15 IST

ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੱਲੋਂ ਅੱਜ ਬਾਬਾ ਫਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਰਿਬਨ ਕੱਟ ਕੇ ਇਸ ਸਹੂਲਤ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 

ਇਸ ਮੌਕੇ ਸ੍ਰੀ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਬਾਬਾ ਫਰੀਦ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਇਸ ਸਹੂਲਤ ਨਾਲ ਵੱਡੀ ਰਾਹਤ ਮਿਲੇਗੀ। ਉਹਨਾ ਕਿਹਾ ਕਿ ਇਹ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਬਿਲਕੁਲ ਮੁਫ਼ਤ ਵਿੱਚ ਚਲਾਇਆ ਜਾਵੇਗਾ।

ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫ਼ਾਈ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਲੰਬੇ ਸਮੇਂ ਤੋਂ ਪਬਲਿਕ ਟਾਇਲਟ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਟਾਇਲਟ ਆਧੁਨਿਕ ਸਹੂਲਤਾਂ ਅਤੇ ਸਫ਼ਾਈ ਦੇ ਉੱਚ ਮਿਆਰਾਂ ਨਾਲ ਤਿਆਰ ਕੀਤਾ ਗਿਆ ਹੈ। ਉਹਨਾ ਕਿਹਾ ਕਿ ਇਸ ਨੂੰ ਸਾਫ ਸੁਥਰਾ ਰੱਖਣ ਲਈ ਟਰੱਸਟ ਵੱਲੋਂ ਵਿਅਕਤੀ ਰੱਖਿਆ ਗਿਆ ਹੈ। ਇਸ ਮੌਕੇ ਦਵਿੰਦਰ ਸਿੰਘ ਪੰਜਾਬ ਮੋਟਰ, ਸ. ਪ੍ਰੀਤਮ ਸਿੰਘ ਭਾਣਾ, ਰਿੰਕੂ ਸਮਾਧਾਂ ਵਾਲਾ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ, ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।

 

Tags: Gurdit Singh Sekhon , AAP Punjab , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD