Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਡੀ ਜਨਗਣਨਾ, ਸਾਡਾ ਵਿਕਾਸ - ਨਾਇਬ ਸਿੰਘ ਸੈਣੀ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 16 Apr 2026

Last updated on: Apr 16, 2026, 16:30 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਜਨਗਣਨਾ ਇੱਕ ਤੈਅ ਮਿਆਦ ਤੋਂ ਬਾਅਦ ਹੋਣ ਵਾਲੀ ਮਹੱਤਵਪੂਰਨ ਰਾਸ਼ਟਰੀ ਪ੍ਰਕਿਰਿਆ ਹੈ, ਜਿਸ ਦਾ ਡੇਟਾ ਪੂਰੀ ਤਰ੍ਹਾਂ ਸਰਲ, ਸੁਰੱਖਿਅਤ ਅਤੇ ਗੋਪਨੀ ਹੁੰਦਾ ਹੈ। ਇਹ ਡੇਟਾ ਵੱਖ ਵੱਖ ਵਰਗਾਂ ਲਈ ਯੋਜਨਾਵਾਂ ਬਨਾਉਣ ਅਤੇ ਭਵਿੱਖ ਦੇ ਵਿਕਾਸ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਮੁੱਖ ਮੰਤਰੀ ਅੱਜ ਸਵੈ-ਗਣਨਾ ਕਰਨ ਤੋਂ ਬਾਅਦ ਆਯੋਜਿਤ ਪ੍ਰੈਸ ਕਾਂਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਨਗਣਨਾ 2027 ਦਾ ਮੁੱਖ ਵਾਕ- ਸਾਡੀ ਜਨਗਣਨਾ, ਸਾਡਾ ਵਿਕਾਸ ਹੈ, ਜੋ ਇਸ ਮੁਹਿੰਮ ਦੇ ਮਹਤੱਵ ਨੂੰ ਦਰਸ਼ਾਉਂਦਾ ਹੈ। ਇੱਕ ਸੁਆਲ ਦੇ ਜਵਾਬ ਵਿੱਖ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜਨਗਣਨਾ ਅਤੇ ਪਰਿਸੀਮਨ ਦੋ ਵੱਖ ਵੱਖ ਵਿਸ਼ੇ ਹਨ। 

ਪਰਿਸੀਮਨ ਦਾ ਕੰਮ ਲੰਮੀ ਮਿਆਦ ਤੋਂ ਬਾਅਦ ਕੀਤਾ ਜਾਂਦਾ ਹੈ ਅਤੇ ਇਹ ਕਿਸੇ ਇੱਕ ਪੋਲਿਟੀਕਲ ਪਾਰਟੀ ਦਾ ਨਹੀਂ, ਸਗੋਂ ਜਨਤਕ ਮਹੱਤਵ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਵੀ ਜਨਗਣਨਾ ਦਾ ਡੇਟਾ ਬਹੁਤਾ ਉਪਯੋਗੀ ਸਿੱਧ ਹੋਵੇਗਾ, ਇਸ ਲਈ ਪੋਲਿਟੀਕਲ ਪਾਰਟਿਆਂ ਨੂੰ ਇਸ ਵਿੱਚ ਸਾਰਥਕ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਅੱਜ ਤੋਂ 30 ਅਪ੍ਰੈਲ, 2026 ਤੱਕ ਚਲੇਗੀ, ਜਦੋਂ ਕਿ 1 ਮਈ ਤੋਂ 30 ਮਈ ਤੱਕ ਮਕਾਨ ਲਿਸਟਾਂ ਅਤੇ ਮਕਾਨਾਂ ਦੀ ਗਣਨਾ ਦਾ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਰਾਸ਼ਟਰੀ ਮਹੱਤਵ ਦੇ ਕੰਮ ਨੂੰ ਸਫਲ ਬਨਾਉਣ ਵਿੱਚ ਲਗੇ ਅਧਿਕਾਰਿਆਂ ਅਤੇ ਕਰਮਚਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਯਤਨਾਂ ਦੀ ਸਲਾਂਘਾ ਕੀਤੀ।

ਇਸ ਮੌਕੇ 'ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮਾਲਿਆ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਿਤੀ ਕਮੀਸ਼ਨਰ ਅਤੇ ਵਧੀਕ ਮੁੱਖ ਸਕੱਤਰ ਅਤੇ ਜਨਗਣਨਾ 2027 ਦੀ ਰਾਜ ਨੋਡਲ ਅਧਿਕਾਰੀ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਜਨਗਣਨਾ ਵਿਭਾਗ ਹਰਿਆਣਾ ਦੇ ਨਿਦੇਸ਼ਕ ਸ੍ਰੀ ਲਲਿਤ ਜੈਨ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਰਹੇ।

 

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD