Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਲਗਭਗ 20 ਕਰੋੜ 29 ਲੱਖ ਰੁਪਏ ਦੀ ਲਾਗਤ ਵਾਲੇ ਪੁਲ ਪ੍ਰੋਜੈਕਟਾਂ ਦੀ ਸ਼ੁਰੂਆਤ

ਪਿੰਡ ਮੰਡਵੀ ਵਿਖੇ ਘੱਗਰ ਦਰਿਆ ਦੇ ਪੁਲ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ; ਪਿੰਡ ਫੂਲਦ ਵਿੱਚ ਨਵੇਂ ਪੁਲ ਦਾ ਨੀਂਹ ਪੱਥਰ ਰੱਖਿਆ

Barinder Kumar Goel, AAP Punjab, Moonak

Gurpreet Singh

Gurpreet Singh

5 Dariya News

ਮੂਨਕ , 16 Apr 2026

Last updated on: Apr 16, 2026, 16:36 IST

ਪੰਜਾਬ ਸਰਕਾਰ ਵੱਲੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਲਗਭਗ 20 ਕਰੋੜ 29 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਮਹੱਤਵਪੂਰਨ ਪੁਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਦੌਰਾਨ ਪਿੰਡ ਮੰਡਵੀ ਵਿਖੇ ਲਗਭਗ 11 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਪੁਲ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਮੰਤਰੀ ਨੇ ਦੱਸਿਆ ਕਿ ਇਸ ਪੁਲ ਦੇ ਚੌੜੇ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਰਾਹਤ ਮਿਲੇਗੀ ਅਤੇ ਟ੍ਰੈਫਿਕ ਦਾ ਬੋਝ ਘਟੇਗਾ। 

ਉਨ੍ਹਾਂ ਕਿਹਾ ਕਿ ਘੱਗਰ ਦਰਿਆ ਉੱਤੇ ਬਣਿਆ ਇਹ ਪੁਲ ਇਲਾਕੇ ਲਈ ਬਹੁਤ ਹੀ ਮਹੱਤਵਪੂਰਨ ਕੜੀ ਹੈ ਅਤੇ ਇਸ ਦੀ ਅਪਗ੍ਰੇਡੇਸ਼ਨ ਨਾਲ ਸੁਰੱਖਿਆ ਅਤੇ ਸਹੂਲਤ ਦੋਹਾਂ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਵੱਲੋਂ ਪਿੰਡ ਫੂਲਦ ਵਿਖੇ ਕਰੀਬ 8 ਕਰੋੜ 68 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਵੀ ਰੱਖਿਆ ਗਿਆ। 

ਉਨ੍ਹਾਂ ਕਿਹਾ ਕਿ ਇਸ ਨਵੇਂ ਪੁਲ ਦੇ ਨਿਰਮਾਣ ਨਾਲ ਆਸ-ਪਾਸ ਦੇ ਕਈ ਪਿੰਡਾਂ ਨੂੰ ਸਿੱਧੀ ਅਤੇ ਸੁਚੱਜੀ ਕੁਨੈਕਟੀਵਿਟੀ ਮਿਲੇਗੀ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਹੋਰ ਸੁਖਾਲੀ ਬਣੇਗੀ। ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੀ ਹੈ। 

ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੋਹਾਂ ਪ੍ਰੋਜੈਕਟਾਂ ਦੇ ਕੰਮ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।

ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀ, ਸਰਕਾਰੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Barinder Kumar Goel , AAP Punjab , Moonak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD