Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ ਬਚਾਓ' ਡਰਾਮੇ ਦੀ ਖੋਲ੍ਹੀ ਪੋਲ: ਬਲਤੇਜ ਪੰਨੂ

Baltej Pannu, Baltej Singh Pannu, AAP Punjab, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 16 Apr 2026

Last updated on: Apr 16, 2026, 16:56 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। 

ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ।

ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜਗਜੀਤ ਸਿੰਘ ਜੀਤਾ ਹੀ ਹੈ। 

ਛਾਪੇਮਾਰੀ ਦੌਰਾਨ ਪੁਲਿਸ ਨੂੰ ਮੌਕੇ ਤੋਂ ਕਈ ਕੁੜੀਆਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਨਾਬਾਲਗ ਬੱਚੀ ਦਾ ਹੋਣਾ ਬਹੁਤ ਹੀ ਹਿਰਦੇਵੇਦਕ ਅਤੇ ਚਿੰਤਾਜਨਕ ਹੈ। ਪੰਨੂ ਨੇ ਸਵਾਲ ਉਠਾਇਆ ਕਿ ਗ੍ਰਿਫ਼ਤਾਰੀ ਦੇ ਇੰਨੇ ਘੰਟੇ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਵੱਡੇ ਅਕਾਲੀ ਆਗੂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਕਿਉਂ ਨਹੀਂ ਦਿੱਤੀ? 

ਕੀ ਇਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ? ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਤੰਜ ਕੱਸਦਿਆਂ ਪੰਨੂ ਨੇ ਕਿਹਾ ਕਿ ਮੋਗਾ ਵਿੱਚ ਇਸ ਰੈਲੀ ਦੌਰਾਨ ਜਗਜੀਤ ਸਿੰਘ ਜੀਤਾ ਦੀਆਂ ਤਸਵੀਰਾਂ ਵੱਡੇ ਅਕਾਲੀ ਆਗੂਆਂ ਨਾਲ ਸਾਹਮਣੇ ਆਈਆਂ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਇਸ ਤਰ੍ਹਾਂ ਪੰਜਾਬ ਬਚਾਉਣਗੇ? 

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ। ਪੰਨੂ ਨੇ ਕਿਹਾ ਕਿ ਮੋਗਾ ਵਿੱਚ ਪਹਿਲਾਂ ਵੀ ਸਾਹਮਣੇ ਆਏ ਸੈਕਸ ਸਕੈਂਡਲ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਨਾਂ ਉਛਲੇ ਸਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਅਨੈਤਿਕਤਾ ਅਤੇ ਮਾੜੇ ਧੰਦਿਆਂ ਦਾ ਗੜ੍ਹ ਬਣ ਚੁੱਕੀ ਹੈ।

ਬਲਤੇਜ ਪੰਨੂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਕਿਸੇ ਹੋਰ ਤੋਂ ਨਹੀਂ, ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਬਚਾਉਣ ਦੀ ਲੋੜ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਸਵਾਰਥ ਅਤੇ ਲਾਲਚ ਲਈ ਕੋਈ ਵੀ ਮਾੜਾ ਧੰਦਾ ਨਹੀਂ ਛੱਡਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਜਿਹੇ ਕਿਸੇ ਵੀ ਅਪਰਾਧੀ ਨੂੰ ਬਖਸ਼ਣ ਵਾਲੀ ਨਹੀਂ ਹੈ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ।

 

 

Tags: Baltej Pannu , Baltej Singh Pannu , AAP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD