Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐੱਚ. ਰਾਜੇਸ਼ ਪ੍ਰਸਾਦ ਨੇ ਔਨਲਾਈਨ ਸਵੈ-ਗਣਨਾ ਕਰਕੇ ਡਿਜੀਟਲ ਜਨਗਣਨਾ ਨੂੰ ਹੁਲਾਰਾ ਦਿੱਤਾ

ਜਨਗਣਨਾ 2027 ਵਿੱਚ ਨਾਗਰਿਕਾਂ ਤੋਂ ਸਰਗਰਮੀ ਭਾਗੀਦਾਰੀ ਦੀ ਮੰਗ

H Rajesh Prasad, Chief Secretary Chandigarh, Nishant Kumar Yadav, Dr Navjot Khosa, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 16 Apr 2026

Last updated on: Apr 16, 2026, 17:04 IST

ਜਨਗਣਨਾ 2027 ਵਿੱਚ ਡਿਜੀਟਲ ਭਾਗੀਦਾਰੀ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਅੱਜ ਔਨਲਾਈਨ ਜਨਗਣਨਾ ਪੋਰਟਲ ਰਾਹੀਂ ਸਫ਼ਲਤਾਪੂਰਵਕ ਆਪਣੀ ਸਵੈ-ਗਣਨਾ (Self-Enumeration) ਪੂਰੀ ਕੀਤੀ। ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਵਜੋਤ ਖੋਸ (Navjot Khosa) , ਡਾਇਰੈਕਟਰ, ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਯੂਟੀ ਚੰਡੀਗੜ੍ਹ ਅਤੇ ਨਿਸ਼ਾਂਤ ਕੁਮਾਰ ਯਾਦਵ, ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਯੂਟੀ ਚੰਡੀਗੜ੍ਹ ਦੁਆਰਾ ਪਹੁੰਚਯੋਗ ਬਣਾਇਆ ਗਿਆ। 

ਇਹ ਪਹਿਲ ਯੂਟੀ ਪ੍ਰਸ਼ਾਸਨ ਦੀ ਤਕਨੀਕ ਰਾਹੀਂ ਕੁਸ਼ਲ, ਪਾਰਦਰਸ਼ੀ ਅਤੇ ਨਾਗਰਿਕ-ਅਨੁਕੂਲ ਜਨਗਣਨਾ ਸੰਚਾਲਨ ਦੇ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੁੱਖ ਸਕੱਤਰ ਦੁਆਰਾ ਸਵੈ-ਗਣਨਾ ਕਰਕੇ ਇੱਕ ਉਦਾਹਰਣ ਪੇਸ਼ ਕੀਤੀ ਗਈ ਹੈ, ਜਿਸ ਨਾਲ ਸਾਰੇ ਨਾਗਰਿਕਾਂ ਨੂੰ ਇਸ ਸਰਲ ਅਤੇ ਸੁਰੱਖਿਅਤ ਡਿਜੀਟਲ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਣਾ ਮਿਲੇਗੀ। 

ਸਵੈ-ਗਣਨਾ ਰਾਹੀਂ ਨਾਗਰਿਕ ਆਪਣੀ ਸੁਵਿਧਾ ਦੇ ਅਨੁਸਾਰ ਔਨਲਾਈਨ ਆਪਣੇ ਵੇਰਵੇ ਭਰ ਸਕਦੇ ਹਨ, ਜਿਸ ਨਾਲ ਸ਼ੁੱਧਤਾ ਯਕੀਨੀ ਹੁੰਦੀ ਹੈ ਅਤੇ ਆਮ ਜਨਤਾ ਅਤੇ ਗਣਨਾਕਾਰਾਂ ਦੋਵਾਂ ਦਾ ਸਮਾਂ ਬਚਦਾ ਹੈ। ਇਸ ਪ੍ਰਕਿਰਿਆ ਦੌਰਾਨ ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਨੇ ਪ੍ਰਭਾਵਸ਼ਾਲੀ ਯੋਜਨਾ ਨਿਰਮਾਣ ਅਤੇ ਨੀਤੀ ਨਿਰਧਾਰਣ ਲਈ ਸਹੀ ਡੇਟਾ ਦੇ ਮਹੱਤਵ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਸਹਿਯੋਗ ਕਰਨ ਅਤੇ ਇਸ ਸਰਲ, ਪਹੁੰਚਯੋਗ ਅਤੇ ਉਪਯੋਗਕਰਤਾ-ਅਨੁਕੂਲ ਸਵੈ-ਗਣਨਾ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਯੂਟੀ ਚੰਡੀਗੜ੍ਹ, ਡਿਪਟੀ ਕਮਿਸ਼ਨਰ-ਕਮ-ਮੁੱਖ ਜਨਗਣਨਾ ਅਧਿਕਾਰੀ, ਯੂਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸਵੈ-ਗਣਨਾ ਪ੍ਰਕਿਰਿਆ ਨੂੰ ਸੁਚਾਰੂ ਤੌਰ ‘ਤੇ ਸੰਚਾਲਿਤ ਕਰਨ ਲਈ ਵਿਆਪਕ ਵਿਵਸਥਾਵਾਂ ਕੀਤੀਆਂ ਗਈਆਂ ਹਨ। 

ਇਨ੍ਹਾਂ ਵਿੱਚ ਨਾਗਰਿਕਾਂ ਦੀ ਸਹਾਇਤਾ ਲਈ ਸਮਰਪਿਤ ਟੋਲ-ਫ੍ਰੀ ਹੈਲਪਲਾਈਨ (1855) ਵੀ ਸ਼ਾਮਲ ਹੈ, ਜਿੱਥੇ ਉਹ ਆਪਣੇ ਸ਼ੱਕਾਂ ਜਾਂ ਤਕਨੀਕੀ ਸਮੱਸਿਆਵਾਂ ਦਾ ਸਮਾਧਾਨ ਪ੍ਰਾਪਤ ਕਰ ਸਕਦੇ ਹਨ। ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਧਿਕਾਰਿਤ ਜਨਗਣਨਾ ਪੋਰਟਲ (https://se.census.gov.in) ‘ਤੇ ਜਾ ਕੇ ਨਿਰਧਾਰਿਤ ਸਮੇਂ ਦੇ ਅੰਦਰ ਆਪਣੀ ਸਵੈ-ਗਣਨਾ ਪੂਰੀ ਕਰਨ। 

ਇਕੱਠੀ ਕੀਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਇਸ ਦੀ ਵਰਤੋਂ ਸਿਰਫ਼ ਅੰਕੜਿਆਂ ਦੇ ਉਦੇਸ਼ਾਂ ਲਈ, ਜਨਗਣਨਾ ਐਕਟ ਦੇ ਪ੍ਰਾਵਧਾਨਾਂ ਦੇ ਅਨੁਸਾਰ ਕੀਤੀ ਜਾਵੇਗੀ। ਮੁੱਖ ਸਕੱਤਰ ਦੁਆਰਾ ਸਫ਼ਲਤਾਪੂਰਵਕ ਕੀਤੀ ਗਈ ਸਵੈ-ਗਣਨਾ ਜਨਗਣਨਾ 2027 ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ ਅਤੇ ਇਸ ਨਾਲ ਇਸ ਰਾਸ਼ਟਰੀ ਅਭਿਆਨ ਵਿੱਚ ਵਿਆਪਕ ਜਨਤਕ ਭਾਗੀਦਾਰੀ ਨੂੰ ਪ੍ਰੇਰਣਾ ਮਿਲਣ ਦੀ ਉਮੀਦ ਹੈ।

 

Tags: H Rajesh Prasad , Chief Secretary Chandigarh , Nishant Kumar Yadav , Dr Navjot Khosa , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD