Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 23.51 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਦਾ ਲਾਭ

Dr Baljit Kaur, AAP Punjab, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 16 Apr 2026

Last updated on: Apr 16, 2026, 17:24 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ।

ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।

 

Tags: Dr Baljit Kaur , AAP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD