Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਰਾਜ ਨੇ ਨਾਕੋ ਦੀ ਰਾਸ਼ਟਰੀ ਰਣਨੀਤੀ ਨੂੰ ਗਤੀ ਦੇਣ ਲਈ ਜ਼ਿਲ੍ਹਾ ਆਧਾਰਿਤ ਐੱਚਆਈਵੀ ਪ੍ਰਤੀਕਿਰਿਆ ਨੂੰ ਹੋਰ ਮਜ਼ਬੂਤ ਕੀਤਾ

ਪ੍ਰਮੁੱਖ 21 ਜ਼ਿਲ੍ਹਿਆਂ ਨੇ ਟਾਰਗੇਟਿਡ ਅਤੇ ਡਾਟਾ ਆਧਾਰਿਤ ਕਾਰਵਾਈ ਰਾਹੀਂ 95-95-99 ਟੀਚਿਆਂ ਨੂੰ ਹਾਸਲ ਕਰਨ ਲਈ ਰਣਨੀਤੀਆਂ ਲਾਗੂ ਕੀਤੀਆਂ ਹਨ

Dr Rakesh Gupta, National AIDS Control Organisation, NACO, Zirakpur

Gurpreet Singh

Gurpreet Singh

5 Dariya News

ਜ਼ੀਰਕਪੁਰ , 16 Apr 2026

Last updated on: Apr 16, 2026, 17:36 IST

ਐੱਚਆਈਵੀ ਨਿਯੰਤਰਣ ਵਿੱਚ ਵਧੇਰੇ ਅਸਰ ਵਾਲੇ ਜ਼ਿਲ੍ਹਿਆਂ ਉੱਤੇ ਖਾਸ ਧਿਆਨ ਕੇਂਦ੍ਰਿਤ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਅਧੀਨ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਨਾਕੋ) ਨੇ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਨੂੰ ਇੱਕ ਮੰਚ ਉੱਤੇ ਲਿਆ ਕੇ 95-95-99 ਟੀਚਿਆਂ ਨੂੰ ਹਾਸਲ ਕਰਨ ਲਈ ਟਾਰਗੇਟਿਡ ਅਤੇ ਡਾਟਾ ਆਧਾਰਿਤ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਗਿਆ।

ਮੀਟਿੰਗ ਦੀ ਅਗਵਾਈ ਡਾ. ਰਾਕੇਸ਼ ਗੁਪਤਾ, ਵਧੀਕ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਅਤੇ ਡਾਇਰੈਕਟਰ ਜਨਰਲ, ਨਾਕੋ ਨੇ ਕੀਤੀ। ਇਸ ਮੌਕੇ ਉੱਤੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸ਼ਾਸਨ ਸਕੱਤਰ ਸ਼੍ਰੀ ਕੁਮਾਰ ਰਾਹੁਲ ਸਮੇਤ ਰਾਜ ਅਤੇ ਜ਼ਿਲ੍ਹਾ ਪੱਧਰ ਦੇ ਸੀਨੀਅਰ ਪ੍ਰੋਗਰਾਮ ਅਧਿਕਾਰੀ ਵੀ ਹਾਜ਼ਰ ਰਹੇ।

ਡਾ. ਰਾਕੇਸ਼ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ, “ਪੰਜਾਬ ਵਰਗੇ ਰਾਜਾਂ ਵਿੱਚ ਜਿੱਥੇ ਇੰਜੈਕਸ਼ਨ ਰਾਹੀਂ ਨਸ਼ਾ ਲੈਣਾ ਐੱਚਆਈਵੀ ਫੈਲਾਉਣ ਵਿੱਚ ਵੱਡੀ ਭੂਮਿਕਾ ਅਦਾ ਕਰ ਰਿਹਾ ਹੈ, ਉੱਥੇ ਸਾਡੀ ਪ੍ਰਤੀਕਿਰਿਆ ਤੁਰੰਤ ਅਤੇ ਤੀਖੀ ਹੋਣੀ ਚਾਹੀਦੀ ਹੈ। ਡਾਟਾ ਉੱਤੇ ਆਧਾਰਿਤ ਜ਼ਿਲ੍ਹਾ ਪੱਧਰੀ ਰਣਨੀਤੀਆਂ ਅਤੇ ਹੋਰ ਸਿਹਤ ਸੇਵਾਵਾਂ ਨਾਲ ਤਾਲਮੇਲ ਇਸ ਸਥਿਤੀ ਨੂੰ ਬਦਲਣ ਲਈ ਬਹੁਤ ਜ਼ਰੂਰੀ ਹੈ।” 

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵਧੇਰੇ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਨੂੰ ਜਵਾਬਦੇਹ ਬਣਾਉਣਾ ਰਾਸ਼ਟਰੀ ਟੀਚਿਆਂ ਨੂੰ ਲੋਕਲ ਪੱਧਰ ਉੱਤੇ ਠੋਸ ਨਤੀਜਿਆਂ ਵਿੱਚ ਬਦਲਣ ਲਈ ਬਹੁਤ ਅਹਿਮ ਹੋਵੇਗਾ। ਇਹ ਵਰਕਸ਼ਾਪ ਰਾਜਾਂ ਵਿੱਚ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਢਾਂਚਾਗਤ ਪਹਿਲਾਂ ਦੀ ਲੜੀ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਵਿਕੇਂਦਰੀਕ੍ਰਿਤ ਅਤੇ ਡਾਟਾ ਆਧਾਰਿਤ ਢੰਗ ਰਾਹੀਂ ਉੱਚ ਬੋਝ ਵਾਲੇ ਜ਼ਿਲ੍ਹਿਆਂ ਵਿੱਚ ਐੱਚਆਈਵੀ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨਾ ਹੈ। 

ਪੰਜਾਬ, ਜਿੱਥੇ ਐੱਚਆਈਵੀ ਫੈਲਾਅ ਦਰ 0.42% ਹੈ ਅਤੇ ਲਗਭਗ 1,10,715 ਲੋਕ ਐੱਚਆਈਵੀ ਨਾਲ ਜੀ ਰਹੇ ਹਨ, ਇਸ ਟਾਰਗੇਟਿਡ ਰਣਨੀਤੀ ਤਹਿਤ ਇੱਕ ਪ੍ਰਮੁੱਖ ਰਾਜ ਬਣਿਆ ਹੋਇਆ ਹੈ। ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੁੱਲ 21 ਪ੍ਰਮੁੱਖ ਜ਼ਿਲ੍ਹਿਆਂ — ਤਰਨ ਤਾਰਨ, ਅੰਮ੍ਰਿਤਸਰ, ਮੋਗਾ, ਪਠਾਨਕੋਟ, ਮਾਨਸਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਹੁਸ਼ਿਆਰਪੁਰ, ਐੱਸ.ਏ.ਐੱਸ. ਨਗਰ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਬਰਨਾਲਾ, ਫਰੀਦਕੋਟ, ਸੰਗਰੂਰ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ, ਬਠਿੰਡਾ, ਰੂਪਨਗਰ ਅਤੇ ਸ਼੍ਰੀ ਮੁਕਤਸਰ ਸਾਹਿਬ — ਦੀ ਚੋਣ ਕੀਤੀ ਗਈ ਹੈ। 

ਵਰਕਸ਼ਾਪ ਵਿੱਚ ਜ਼ਿਲ੍ਹਾ ਟੀਮਾਂ ਨੇ ਆਪਣੀ ਤਰੱਕੀ ਪੇਸ਼ ਕੀਤੀ, ਪ੍ਰੋਗਰਾਮ ਚਲਾਉਣ ਵਿੱਚ ਆ ਰਹੀਆਂ ਚੁਣੌਤੀਆਂ ਉਜਾਗਰ ਕੀਤੀਆਂ ਅਤੇ ਐੱਚਆਈਵੀ ਰੋਕਥਾਮ, ਜਾਂਚ ਤੇ ਇਲਾਜ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ। ਰਾਜ ਵੱਲੋਂ ਕੀਤੀ ਗਈ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ਼੍ਰੀ ਕੁਮਾਰ ਰਾਹੁਲ ਨੇ ਕਿਹਾ, “ਪੰਜਾਬ ਟਾਰਗੇਟਿਡ ਅਤੇ ਸਬੂਤ ਆਧਾਰਿਤ ਦਖ਼ਲਅੰਦਾਜ਼ੀਆਂ ਰਾਹੀਂ ਆਪਣੀ ਐੱਚਆਈਵੀ ਪ੍ਰਤੀਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। 

ਇਸ ਵਰਕਸ਼ਾਪ ਨੇ ਜ਼ਿਲ੍ਹਿਆਂ ਨੂੰ ਆਪਣੀਆਂ ਰਣਨੀਤੀਆਂ ਨੂੰ ਸਥਾਨਕ ਹਾਲਤਾਂ ਅਨੁਸਾਰ ਢਾਲਣ ਅਤੇ ਬਿਹਤਰ ਸੇਵਾ ਵਿਤਰਣ ਅਤੇ ਸਿਹਤ ਨਤੀਜਿਆਂ ਲਈ ਜਵਾਬਦੇਹੀ ਵਧਾਉਣ ਵਿੱਚ ਸਮਰੱਥ ਬਣਾਇਆ ਹੈ।” ਵਰਕਸ਼ਾਪ ਵਿੱਚ ਸੀਨੀਅਰ ਜ਼ਿਲ੍ਹਾ ਅਧਿਕਾਰੀਆਂ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਸਿਵਲ ਸਰਜਨ ਅਤੇ ਜ਼ਿਲ੍ਹਾ ਐੱਚਆਈਵੀ/ਏਡਜ਼ ਕੰਟਰੋਲ ਅਧਿਕਾਰੀ ਸ਼ਾਮਲ ਸਨ, ਨੇ ਸਰਗਰਮ ਹਿੱਸਾ ਲਿਆ, ਜਿਸ ਨਾਲ ਐੱਚਆਈਵੀ ਪ੍ਰੋਗਰਾਮ ਦੇ ਲਾਗੂਕਰਨ ਲਈ ਤਾਲਮੇਲ ਵਾਲਾ ਅਤੇ ਨਤੀਜਾ ਕੇਂਦ੍ਰਿਤ ਨਜ਼ਰੀਆ ਹੋਰ ਮਜ਼ਬੂਤ ਹੋਇਆ। 

ਇਸ ਇੱਕ ਦਿਨੀਆਂ ਵਰਕਸ਼ਾਪ ਨੇ ਆਪਸੀ ਸਿਖਲਾਈ ਨੂੰ ਉਤਸ਼ਾਹਿਤ ਕੀਤਾ ਅਤੇ ਜ਼ਿਲ੍ਹਿਆਂ ਨੇ ਟੀਚਿਆਂ ਹਾਸਲ ਕਰਨ ਲਈ ਠੋਸ ਕਾਰਜ ਯੋਜਨਾਵਾਂ ਤਿਆਰ ਕੀਤੀਆਂ। ਨਾਕੋ ਸਾਲ 2030 ਤੱਕ ਏਡਜ਼ ਖਤਮ ਕਰਨ ਦੀ ਦਿਸ਼ਾ ਵਿੱਚ ਰਾਸ਼ਟਰੀ, ਰਾਜੀ ਅਤੇ ਜ਼ਿਲ੍ਹਾ ਪੱਧਰ ਉੱਤੇ ਸਹਿਯੋਗ ਨੂੰ ਹੋਰ ਵਧਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।

ਚੰਡੀਗੜ੍ਹ ਵਿੱਚ ਹੋਈ ਇਸ ਵਰਕਸ਼ਾਪ ਦਾ ਸਫਲ ਆਯੋਜਨ ਭਾਰਤ ਵਿੱਚ ਜ਼ਿਲ੍ਹਾ ਆਧਾਰਿਤ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ, ਜਿਸ ਨਾਲ ਉੱਚ ਤਰਜੀਹ ਵਾਲੇ ਖੇਤਰਾਂ ਵਿੱਚ 95-95-99 ਟੀਚਿਆਂ ਨੂੰ ਹਾਸਲ ਕਰਨ ਵਿੱਚ ਤੇਜ਼ੀ ਆਵੇਗੀ।

 

Tags: Dr Rakesh Gupta , National AIDS Control Organisation , NACO , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD