Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਲਾਗੂ ਕਰਨ ਦੀ ਕੀਤੀ ਮੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 16 Apr 2026

Last updated on: Apr 17, 2026, 09:26 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾ ਰਾਖਵੇਂਕਰਨ ਬਿੱਲ ਦੇ ਪੂਰਨ ਸਮਰਥਨ ਵਿੱਚ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ 2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ।

ਮਹਿਲਾ ਸਸ਼ਕਤੀਕਰਨ 'ਤੇ ਬੋਲਦਿਆਂ ਕੰਗ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਦੀ ਸਿੱਖਿਆ ਸਾਨੂੰ ਗੁਰੂ ਸਾਹਿਬਾਨ ਨੇ ਦਿੱਤੀ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦੇਸ਼ ਵਿੱਚ ਸਤੀ ਪ੍ਰਥਾ ਦਾ ਬੋਲਬਾਲਾ ਸੀ, ਉਦੋਂ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਕੰਗ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੇ ਵਿਕਸਤ ਦੇਸ਼ਾਂ ਵਿੱਚ ਔਰਤਾਂ ਨੂੰ ਵੋਟ ਦਾ ਅਧਿਕਾਰ ਨਹੀਂ ਸੀ, ਉਦੋਂ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੇ 1920 ਵਿੱਚ ਹੀ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਦਿੱਤਾ ਸੀ।

ਸੰਸਦ ਵਿੱਚ ਆਪਣੀ ਗੱਲ ਰੱਖਦਿਆਂ ਮਾਲਵਿੰਦਰ ਸਿੰਘ ਕੰਗ ਨੇ ਹੱਦਬੰਦੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹੱਦਬੰਦੀ ਰਾਹੀਂ ਪੰਜਾਬ ਵਰਗੇ ਛੋਟੇ ਰਾਜਾਂ ਦੀ ਸਿਆਸੀ ਨੁਮਾਇੰਦਗੀ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ। ਕੰਗ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਨੇ 2% ਆਬਾਦੀ ਹੋਣ ਦੇ ਬਾਵਜੂਦ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਪਰ ਸਿਆਸੀ ਨੁਮਾਇੰਦਗੀ ਘੱਟ ਹੋਣ ਕਾਰਨ ਸਾਡੇ ਤੋਂ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਲਈ ਗਈ ਅਤੇ ਹੁਣ ਭਾਖੜਾ ਡੈਮ ਵਰਗੇ ਪ੍ਰਬੰਧਨ ਤੋਂ ਵੀ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।

ਕੰਗ ਨੇ ਤਰਕ ਦਿੱਤਾ ਕਿ ਭਾਰਤ ਰਾਜਾਂ ਦਾ ਇੱਕ ਸੰਘ ਹੈ। ਜਦੋਂ ਕੇਂਦਰ ਸਰਕਾਰ ਨੇ ਆਬਾਦੀ ਕੰਟਰੋਲ ਦੀ ਅਪੀਲ ਕੀਤੀ ਸੀ, ਤਾਂ ਪੰਜਾਬ ਨੇ ਉਸ ਦੀ ਬਾਖ਼ੂਬੀ ਪਾਲਣਾ ਕੀਤੀ। ਅੱਜ ਉਸੇ ਆਬਾਦੀ ਕੰਟਰੋਲ ਦਾ ਖ਼ਮਿਆਜ਼ਾ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਘੱਟ ਆਬਾਦੀ ਦੇ ਆਧਾਰ 'ਤੇ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਪੰਜਾਬ ਦੀਆਂ ਸੀਟਾਂ ਘਟਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਬਹੁਮਤ ਦੀ ਦੁਰਵਰਤੋਂ ਕਰਕੇ ਆਪਣੇ ਸਿਆਸੀ ਹਿੱਤਾਂ ਨੂੰ ਸਾਧਣ ਲਈ ਸੀਟਾਂ ਦੀ ਹੱਦਬੰਦੀ ਮਨਮਾਨੇ ਢੰਗ ਨਾਲ ਕਰ ਸਕਦੀ ਹੈ। ਸੰਸਦ ਵਿੱਚ ਆਪਣੀ ਗੱਲ ਖ਼ਤਮ ਕਰਦਿਆਂ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਮਹਿਲਾ ਰਾਖਵੇਂਕਰਨ ਕਾਨੂੰਨ ਨੂੰ ਤੁਰੰਤ ਜ਼ਮੀਨੀ ਪੱਧਰ 'ਤੇ ਲਾਗੂ ਕਰੇ, ਪਰ ਹੱਦਬੰਦੀ ਦੇ ਨਾਂ 'ਤੇ ਸੰਘੀ ਢਾਂਚੇ ਅਤੇ ਛੋਟੇ ਰਾਜਾਂ ਦੇ ਅਧਿਕਾਰਾਂ ਨਾਲ ਖਿਲਵਾੜ ਬੰਦ ਕਰੇ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD