Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ

ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chandigarh

Web Admin

Web Admin

5 Dariya News

ਚੰਡੀਗੜ੍ਹ , 16 Apr 2026

Last updated on: Apr 17, 2026, 10:37 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।  

ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ਸੂਬੇ ਭਰ ਦੀ ਹਰੇਕ ਡਿਸਪੈਂਸਰੀ ‘ਚ ਡੇਅਕੇਅਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸਮੀਖਿਆ ਮੀਟਿੰਗ ਦੌਰਾਨ, ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਡਾ. ਅਨਿਲ ਗੋਇਲ ਨੇ ਵਿਕਾਸ ਸਬੰਧੀ ਅਹਿਮ ਅੰਕੜੇ ਸਾਂਝੇ ਕੀਤੇ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਓਪੀਡੀ ਵਿੱਚ ਮੈਡੀਕਲ ਪਹੁੰਚ ‘ਚ 14 ਫ਼ੀਸਦ ਵਾਧਾ ਹੋਇਆ ਅਤੇ ਆਈਪੀਡੀ ਵਿੱਚ ਦਾਖਲ ਹੋਣ ਦੀ ਦਰ ਵਿੱਚ 21 ਫੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਲੈਬ ਟੈਸਟਾਂ ਵਿੱਚ 43 ਫ਼ੀਸਦ ਵਾਧਾ ਅਤੇ ਐਕਸ-ਰੇ ਸੇਵਾਵਾਂ ਵਿੱਚ 22 ਫ਼ੀਸਦ ਵਾਧਾ ਹੋਇਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਚਾਰ ਪ੍ਰਮੁੱਖ ਈਐਸਆਈ ਹਸਪਤਾਲਾਂ ਵਿੱਚ ਅਲਟਰਾਸਾਊਂਡ ਮਸ਼ੀਨਾਂ ਸਥਾਪਿਤ ਅਤੇ ਕਾਰਜਸ਼ੀਲ ਕੀਤੀਆਂ ਗਈਆਂ ਹਨ ਅਤੇ ਡਾਇਗਨੌਸਟਿਕਸ ਸੇਵਾਵਾਂ ਦੇ ਆਧੁਨਿਕੀਕਰਨ ਲਈ 7 ਹੈਂਡਹੈਲਡ ਐਕਸ-ਰੇ ਯੂਨਿਟਾਂ ਸਥਾਪਤ ਕਰਨਾ ਵਿਚਾਰ ਅਧੀਨ ਹੈ। ਮਰੀਜ਼ਾਂ ਦੀ ਸੁਰੱਖਿਆ ਅਤੇ ਨਿਰਵਿਘਨ ਦੇਖਭਾਲ ਨੂੰ ਯਕੀਨੀ ਬਣਾਉਣ ਲਈ, ਸਾਰੇ ਹਸਪਤਾਲਾਂ ਨੂੰ ਆਈਪੀਐਚਐਸ ਮਿਆਰਾਂ ਅਨੁਸਾਰ ਆਕਸੀਜਨ ਬੈਕਅੱਪ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਸਬੰਧੀ ਇਕ ਮਜ਼ਬੂਤ ਪਾਵਰ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਹੌਟਲਾਈਨਾਂ, ਜਨਰੇਟਰ ਸੈੱਟ ਅਤੇ ਜਲੰਧਰ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਸੂਰਜੀ ਊਰਜਾ ਪਲਾਟ ਸ਼ਾਮਲ ਹਨ।

ਸਿਹਤ ਮੰਤਰੀ ਨੇ ਤੀਜੇ ਦਰਜੇ ਅਤੇ ਦੂਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਈਐਸਆਈ ਲਾਭਪਾਤਰੀ ਹੁਣ 140 ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਵਿੱਚ 139 ਨਿੱਜੀ ਸੰਸਥਾਵਾਂ ਅਤੇ ਜੀਐਮਸੀ ਪਟਿਆਲਾ, ਅੰਮ੍ਰਿਤਸਰ ਅਤੇ ਪੰਜਾਬ ਬਿਲੀਅਰੀ ਇੰਸਟੀਚਿਊਟ ਵਰਗੀਆਂ ਪ੍ਰਮੁੱਖ ਸਰਕਾਰੀ ਸੰਸਥਾਵਾਂ ਸ਼ਾਮਲ ਹਨ। ਉਨ੍ਹਾਂ ਨੇ ਭਵਿੱਖੀ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਨ੍ਹਾਂ ਵਿੱਚ ਮਾਲੇਰਕੋਟਲਾ ਵਿੱਚ ਇੱਕ ਮੈਡੀਕਲ ਕਾਲਜ, ਡੇਰਾਬੱਸੀ ਅਤੇ ਬਠਿੰਡਾ ਵਿੱਚ 100 ਬੈੱਡਾਂ ਵਾਲੇ ਹਸਪਤਾਲ ਅਤੇ ਫੋਕਲ ਪੁਆਇੰਟ ਪਟਿਆਲਾ ਵਿਖੇ ਇੱਕ ਨਵੇਂ ਪੌਲੀਕਲੀਨਿਕ ਦੀ ਸਥਾਪਨਾ ਸ਼ਾਮਲ ਹੈ। 

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਕੋਲ ਪਹਿਲਾਂ ਹੀ 784 ਜ਼ਰੂਰੀ ਦਵਾਈਆਂ ਦਾ ਸਟਾਕ ਉਪਲੱਬਧ ਹੈ ਜਿਸ ਲਈ 10 ਫੀਸਦ ਗੁਣਵੱਤਾ ਜਾਂਚ ਸਬੰਧੀ ਸਖਤ ਪ੍ਰੋਟੋਕੋਲ ਲਾਗੂ ਕੀਤਾ ਗਿਆ ਹੈ। ਈਐਸਆਈਸੀ ਨਿਯਮਾਂ ਮੁਤਾਬਕ 86 ਮਾਹਰ ਡਾਕਟਰਾਂ ਅਤੇ 47 ਸਟਾਫ ਨਰਸਾਂ ਦੀ ਮੌਜੂਦਾ ਘਾਟ ਨੂੰ ਵੇਖਦਿਆਂ, ਉਨ੍ਹਾਂ ਭਰੋਸਾ ਦਿੱਤਾ ਕਿ ਡਿਸਪੈਂਸਰੀਆਂ ਵਿੱਚ ਰੱਖ-ਰਖਾਅ ਅਤੇ ਡਬਲ-ਸ਼ਿਫਟ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਭਰਤੀ ਅਤੇ "ਈਐਸਆਈ ਸੋਸਾਇਟੀ" ਦਾ ਗਠਨ ਪ੍ਰਗਤੀ ਅਧੀਨ ਹੈ।

ਡਾ. ਬਲਬੀਰ ਸਿੰਘ ਨੇ ਫੀਲਡ ਅਫਸਰਾਂ ਨੂੰ ਉਨ੍ਹਾਂ ਦੀ ਨਿਗਰਾਨੀ ਸਬੰਧੀ ਕਾਰਜਾਂ ਵਿੱਚ ਸਹਾਇਤਾ ਲਈ ਕਿਰਾਏ 'ਤੇ ਲਏ ਗਏ 10 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸ ਨਾਲ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਅੰਤ ਵਿੱਚ, ਮੰਤਰੀ ਨੇ ਕਿਹਾ ਕਿ ਹੁਣ ਬਿਹਤਰ ਅਤੇ ਨਿਰਵਿਘਨ ਢੰਗ ਨਾਲ ਈਐਸਆਈ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਦੀ ਇਮਾਰਤ ਦੇ ਨਵੀਨੀਕਰਨ ਨਾਲ ਸਟਾਫ ਲਈ ਕੰਮ ਕਰਨ ਲਈ ਬਿਹਤਰ ਮਾਹੌਲ ਯਕੀਨੀ ਬਣਾਇਆ ਗਿਆ ਹੈ।

ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਹਤਿੰਦਰ ਕੌਰ; ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ; ਈਐਸਆਈ ਦੇ ਰਿਜ਼ਨਲ ਡਾਇਰੈਕਟਰ ਡਾ. ਪੰਕਜ ਵੋਹਰਾ ਸਮੇਤ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਅਤੇ ਹੋਰ ਅਧਿਕਾਰੀ ਤੇ ਸਟਾਫ਼ ਵੀ ਮੌਜੂਦ ਸੀ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD