Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 16 Apr 2026

Last updated on: Apr 17, 2026, 10:46 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।      

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ 'ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸਬੰਧ ਹਨ। 

ਉਨ੍ਹਾਂ ਕਿਹਾ ਕਿ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ, ਜਿਸਨੂੰ ਮਾਡਿਊਲ ਦੇ ਭਾਰਤ ਵਿਚਲੇ ਸਥਾਨਕ ਕਾਰਕੁਨਾਂ, ਜੋ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ, ਨੇ ਸਫ਼ਲਤਾਪੂਰਵਕ ਹਾਸਲ ਕਰ ਲਿਆ ਹੈ। 

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚਲਦਿਆਂ ਮੁਲਜ਼ਮ ਸਾਗਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ-ਰਾਮ ਤੀਰਥ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸ਼ੁਰੂ ਵਿੱਚ ਜਨਵਰੀ 2026 ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਉਕਤ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਤੋਂ ਉਸਨੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। 

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਪ੍ਰਾਪਤ ਕਰਕੇ ਉਸਨੂੰ ਨਿਰਧਾਰਤ ਥਾਂ 'ਤੇ ਪਹੁੰਚਾਇਆ, ਜਿਸ ਲਈ ਉਸਨੂੰ ਪ੍ਰਤੀ ਖੇਪ ਬਦਲੇ ਪੈਸੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਸਦੇ ਹੈਂਡਲਰ ਨੇ ਪੈਸੇ ਦੇ ਲਾਲਾਚ ਬਦਲੇ ਉਸਨੂੰ ਇਹ ਕੰਮ ਕਰਨ ਲਈ ਰਾਜ਼ੀ ਕੀਤਾ।

ਉਨ੍ਹਾਂ ਕਿਹਾ ਕਿ ਫਰਵਰੀ 2026 ਵਿੱਚ ਮੁਲਜ਼ਮ ਸਾਗਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਰਚ 2026 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸਨੇ ਏਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਹੈਂਡਲਰ ਨਾਲ ਮੁੜ ਸੰਪਰਕ ਕਾਇਮ ਕੀਤਾ ਅਤੇ ਉਸ ਦੇ ਨਿਰਦੇਸ਼ਾਂ 'ਤੇ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 (1) (ਡੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 22 ਮਿਤੀ 15.04.2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD