Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, SBS Nagar Police, SBS Nagar, Nawanshahr

5 Dariya News

5 Dariya News

5 Dariya News

ਐਸ.ਬੀ.ਐਸ. ਨਗਰ , 16 Apr 2026

Last updated on: Apr 17, 2026, 10:52 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। 

ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤਾ ਕੋਲੋਂ 33,000 ਰੁਪਏ (15,000 ਰੁਪਏ ਨਕਦ ਅਤੇ 18,000 ਰੁਪਏ ਆਨਲਾਈਨ/ਕਿਊਆਰ ਕੋਡ ਰਾਹੀਂ) ਰਿਸ਼ਵਤ ਵਜੋਂ ਲਏ। ਰਿਸ਼ਵਤ ਲੈਣ ਸਬੰਧੀ ਆਡੀਓ ਰਿਕਾਰਡਿੰਗ, ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਸਮੇਤ ਹੋਰ ਸਬੰਧਿਤ ਸਬੂਤ ਉਪਲਬਧ ਹਨ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , SBS Nagar Police , SBS Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD