Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਹਿਤੈਸ਼ੀ, ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਾਂਗੇ : ਬ੍ਰਮ ਸ਼ੰਕਰ ਜਿੰਪਾ

Bram Shanker Jimpa, Ishank Kumar, Chabbewal, AAP, Aam Aadmi Party, Aam Aadmi Party Punjab, AAP Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 16 Apr 2026

Last updated on: Apr 17, 2026, 11:02 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ ‘ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਪੁਖਤਾ ਪ੍ਰਬੰਧਾਂ ਦੀ ਲਗਾਤਾਰਤਾ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਨਾਲੋ-ਨਾਲ ਹੋ ਸਕੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਲਾਘਾ ਦੇ ਪਾਤਰ ਹਨ ਜਿਨ੍ਹਾਂ ਦੀਆਂ ਕੋਸ਼ਿਸ਼ਾ ਸਦਕਾ 2022 ਤੋਂ ਲਗਾਤਾਰ ਕਿਸਾਨਾਂ ਦੀਆਂ ਫ਼ਸਲਾਂ ਨੂੰ  ਬਿਨ੍ਹਾਂ ਕਿਸੇ ਅੜਚਨ ਸੁਚੱਜੇ ਢੰਗ ਨਾਲ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਸਾਰੇ ਫੈਸਲੇ ਕਿਸਾਨਾਂ ਦੇ ਹਿੱਤ ਵਿਚ ਲਏ ਹਨ ਜਿਨ੍ਹਾਂ ਵਿਚ ਸਿੰਚਾਈ ਲਈ ਪਾਣੀ ਦੀ ਉਪਲਬੱਧਤਾ, ਦਿਨ ਵੇਲੇ ਬਿਜਲੀ ਸਪਲਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ ਅਤੇ ਕਿਸਾਨਾਂ ਦੀ ਫ਼ਸਲ ਨੂੰ ਸੁਖਾਲੇ ਢੰਗ ਨਾਲ ਖਰੀਦਣਾ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ, ਆੜ੍ਹਤੀਆਂ ਲਈ ਲੋੜੀਂਦੇ ਇੰਤਜ਼ਾਮ ਅਤੇ ਲੇਬਰ ਲਈ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਚਨਬੱਧਤਾ ਦੁਹਰਾਈ ਹੈ ਕਿ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਨੂੰ ਨਾਲੋ-ਨਾਲ ਖਰੀਦਿਆਂ ਜਾਵੇਗਾ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 5200 ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 1610 ਮੀਟ੍ਰਿਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ। ਜ਼ਿਲ੍ਹੇ ਵਿਚ ਕੁੱਲ 78 ਮੰਡੀਆਂ ਵਿਚੋਂ 46 ਮੰਡੀਆਂ ਵਿਚ ਕਿਸਾਨਾਂ ਵਲੋਂ ਕਣਕ ਲਿਆਂਦੀ ਜਾ ਚੁੱਕੀ ਹੈ ਅਤੇ ਸਬੰਧਤ ਅਧਿਕਾਰੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕਰ ਰਹੇ ਹਨ। 

ਜ਼ਿਲ੍ਹੇ ਵਿਚ ਪਨਗ੍ਰੇਨ, ਮਾਰਕਫੈਡ, ਪਨਸਪ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ, ਐਫ.ਸੀ.ਆਈ. ਅਤੇ ਵਪਾਰੀਆਂ ਵਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਜ਼ਿਲੇ ਵਿਚ ਮੌਜੂਦਾ ਸੀਜ਼ਨ ਦੌਰਾਨ ਕੁੱਲ 316000 ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ 48 ਘੰਟੇ ਵਿਚ ਅਦਾਇਗੀ ਤੋਂ ਇਲਾਵਾ 72 ਘੰਟਿਆਂ ਵਿਚ ਲਿਫਟਿੰਗ ਯਕੀਨੀ ਬਣਾਈ ਜਾਵੇਗੀ।

ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੀ ਫ਼ਸਲ ਲੈ ਕੇ ਮੰਡੀ ਪਹੰਚੇ ਸਨ ਅਤੇ ਦੁਪਹਿਰ ਤੱਕ ਉਨ੍ਹਾਂ ਦੀ ਫ਼ਸਲ ਦੀ ਖਰੀਦ ਹੋ ਗਈ। ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਦੱਸਿਆ ਕਿ ਮੰਡੀ ਵਿਚ ਹਰ ਪੱਖੋਂ ਢੁਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ ਤਾਂ ਜੋ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ ਅਮਨਦੀਪ ਕੌਰ ਘੁੰਮਣ, ਕੌਂਸਲਰ ਬਲਵਿੰਦਰ ਕੁਮਾਰ, ਵਰਿੰਦਰ ਵੈਦ, ਕੁਲਵਿੰਦਰ ਹੁੰਦਲ, ਹਨੀ ਸੂਦ ਆਦਿ ਵੀ ਮੌਜੂਦ ਸਨ।

 

Tags: Bram Shanker Jimpa , Ishank Kumar , Chabbewal , AAP , Aam Aadmi Party , Aam Aadmi Party Punjab , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD